ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਦੂਜੇ ਪੜਾਅ ਦਾ ਆਗਾਜ਼

By  Shanker Badra December 18th 2020 05:49 PM

ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਦੂਜੇ ਪੜਾਅ ਦਾ ਆਗਾਜ਼:ਬਹਿਲੋਲਪੁਰ : ਕੋਵਿਡ ਦੀ ਮਹਾਂਮਾਰੀ ਦੌਰਾਨ ਸਰਕਾਰੀ ਸਕੂਲਾਂ ਵਿੱਚ ਬਿਨ੍ਹਾਂ ਕਿਸੇ ਦਿੱਕਤ ਤੋਂ ਆਨਲਾਈਨ ਪੜ੍ਹਾਈ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਦੂਜੇ ਪੜਾਅ ਦਾ ਵਰਚੂਅਲ ਤੌਰ 'ਤੇ ਆਗਾਜ਼ ਕੀਤਾ ,ਜਿਸ ਤਹਿਤ ਸਰਕਾਰੀ ਸਕੂਲਾਂ ਦੇ 12ਵੀਂ ਕਲਾਸ ਦੇ 80,000 ਹੋਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਸਮਾਗਮ ਦੇ ਨਾਲੋ-ਨਾਲ ਸੂਬੇ ਭਰ ਵਿੱਚ 845 ਸਕੂਲਾਂ ਵਿੱਚ ਵੱਖ-ਵੱਖ ਮੰਤਰੀਆਂ, ਵਿਧਾਇਕਾਂ ਅਤੇ ਹੋਰ ਪਤਵੰਤਿਆਂ ਦੀ ਸ਼ਮੂਲੀਅਤ ਵਿੱਚ ਸਮਾਰਟ ਫੋਨ ਵੰਡੇ ਗਏ।

Captain Amarinder Singh launches second phase of the ‘Punjab Smart Connect Scheme’ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਦੂਜੇ ਪੜਾਅ ਦਾ ਆਗਾਜ਼

ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੂਜੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਵੰਡੇ ਜਾਣ ਵਾਲੇ ਕੁੱਲ 1,75,443 ਸਮਾਰਟ ਫੋਨਾਂ ਵਿੱਚੋਂ ਬਾਕੀ ਰਹਿੰਦੇ 45443 ਫੋਨ ਵੀ ਇਸ ਮਹੀਨੇ ਦੇ ਅੰਤ ਤੱਕ ਮੁਹੱਈਆ ਕਰਵਾ ਦਿੱਤੇ ਜਾਣਗੇ ,ਜਿਸ ਨਾਲ ਸਕੂਲਾਂ ਵਿੱਚ ਡਿਜੀਟਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਪੂਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਨੇ ਕੋਵਿਡ ਦੇ ਮੱਦੇਨਜ਼ਰ ਆਨਲਾਈਨ ਸਿੱਖਿਆ ਦੀ ਚੁਣੌਤੀ ਨਾਲ ਨਿਪਟਣ ਲਈ ਇਨ੍ਹਾਂ ਫੋਨਾਂ ਦੀ ਵੰਡ ਤੁਰੰਤ ਕਰਨ ਦੇ ਯਤਨ ਕੀਤੇ ਪਰ ਇੰਡਸਟਰੀ ਬੰਦ ਹੋਣ ਕਰਕੇ ਪ੍ਰਕ੍ਰਿਆ ਵਿੱਚ ਕੁਝ ਦੇਰੀ ਹੋਈ।

Captain Amarinder Singh launches second phase of the ‘Punjab Smart Connect Scheme’ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਦੂਜੇ ਪੜਾਅ ਦਾ ਆਗਾਜ਼

ਪਹਿਲੇ ਪੜਾਅ ਵਿੱਚ 50,000 ਵਿਦਿਆਰਥੀਆਂ ਨੂੰ ਸਮਾਰਟ ਫੋਨ ਪ੍ਰਾਪਤ ਹੋਏ ਸਨ। ਇਸ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ 87.84 ਕਰੋੜ ਰੁਪਏ ਖਰਚ ਕੇ 88059 ਲੜਕੇ ਅਤੇ 87284 ਲੜਕੀਆਂ ਨੂੰ ਡਿਜੀਟਲ ਪੱਖੋਂ ਸਸ਼ਕਤੀਕਰਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ 22 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੀ ਇਕ ਕਰੋੜ ਰੁਪਏ ਦੀ ਲਾਗਤ ਨਾਲ 877 ਟੈਬਲਟ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ 2.99 ਕਰੋੜ ਰੁਪਏ ਖਰਚ ਕੇ 373 ਪ੍ਰਾਇਮਰੀ ਸਕੂਲਾਂ ਨੂੰ 2625 ਟੈਬਲਟ ਪ੍ਰਦਾਨ ਕੀਤੇ ਗਏ ਸਨ।

Captain Amarinder Singh launches second phase of the ‘Punjab Smart Connect Scheme’ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਦੂਜੇ ਪੜਾਅ ਦਾ ਆਗਾਜ਼

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਪੰਜਾਬ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ ਤਾਂ ਉਸ ਵੇਲੇ ਇਹ ਗੱਲ ਕੋਈ ਨਹੀਂ ਸੀ ਜਾਣਦਾ ਕਿ ਕੋਵਿਡ ਦੀ ਮਹਾਂਮਾਰੀ ਦੇ ਸਮੇਂ ਇਨ੍ਹਾਂ ਫੋਨਾਂ ਦੀ ਵਿਦਿਆਰਥੀਆਂ ਲਈ ਇਸ ਕਦਰ ਅਹਿਮੀਅਤ ਵਧ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ਦੇ ਨੌਜਵਾਨ ਆਧੁਨਿਕ ਤਕਨਾਲੋਜੀ ਦੀ ਮੁਹਾਰਤ ਹਾਸਲ ਕਰਨ ਤਾਂ ਕਿ ਡਿਜੀਟਲ ਸਿੱਖਿਆ ਨੂੰ ਪ੍ਰਭਾਵੀ ਢੰਗ ਨਾਲ ਪ੍ਰਫੁੱਲਤ ਕੀਤਾ ਜਾ ਸਕੇ, ਜਿਸ ਨੂੰ ਮੌਜੂਦਾ ਸੰਦਰਭ ਵਿੱਚ ਤਕਨਾਲੋਜੀ ਪੱਖੋਂ ਵੱਡਾ ਹੁੰਗਾਰਾ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸਮਾਰਟ ਫੋਨ ਅਤੇ ਟੈਬਲਟ ਮਹਾਂਮਾਰੀ ਦੇ ਔਖੇ ਸਮਿਆਂ ਦੌਰਾਨ ਸਿੱਖਿਆ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿਦਿਆਰਥੀਆਂ ਨੂੰ ਸਮਰਥਵਾਨ ਬਣਾਉਣਗੇ।

Captain Amarinder Singh launches second phase of the ‘Punjab Smart Connect Scheme’ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਦੂਜੇ ਪੜਾਅ ਦਾ ਆਗਾਜ਼

ਮੁੱਖ ਮੰਤਰੀ ਨੇ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਪ੍ਰਾਈਵੇਟ ਅਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਜਾਣਗੇ। ਉਨ੍ਹਾਂ ਕਿਹਾ ਕਿ 7842 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ,ਜਿੱਥੇ ਕੰਪਿਊਟਰ, ਟੈਬਲਟ ਆਦਿ ਨਾਲ ਲੈਸ ਆਧੁਨਿਕ ਬੁਨਿਆਦੀ ਢਾਂਚਾ ਮੌਜੂਦਾ ਹੈ ਅਤੇ 1400 ਹੋਰ ਸਰਕਾਰੀ ਸਕੂਲਾਂ ਨੂੰ ਵੀ ਇਸ ਸਾਲ ਦੇ ਅੰਤ ਤੱਕ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਨੇ ਸੂਬਾ ਭਰ ਵਿੱਚ 16589 ਕਲਾਸਰੂਮ ਵੀ ਸਮਾਰਟ ਕਲਾਸਰੂਮ ਵਿੱਚ ਤਬਦੀਲ ਕੀਤੇ ਹਨ ਅਤੇ ਬਾਕੀਆਂ ਨੂੰ ਅਗਲੇ ਛੇ ਮਹੀਨਿਆਂ ਵਿੱਚ ਇਸ ਸਕੀਮ ਦੇ ਘੇਰੇ ਵਿੱਚ ਲੈ ਆਂਦਾ ਜਾਵੇਗਾ।

-PTCNews

Related Post