ਪੰਜਾਬ ਦੇ ਮੁੱਖ ਮੰਤਰੀ ਨੇ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ ,ਪੜ੍ਹੋ ਪੂਰੀ ਖ਼ਬਰ

By  Shanker Badra June 27th 2020 08:19 PM

ਪੰਜਾਬ ਦੇ ਮੁੱਖ ਮੰਤਰੀ ਨੇ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ ,ਪੜ੍ਹੋ ਪੂਰੀ ਖ਼ਬਰ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲਦ ਹੀ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਵਿਚ ਯਾਤਰੀਆਂ ਦੀ ਸਮਰੱਥਾ ‘ਤੇ ਲੱਗੀ ਰੋਕ ਹਟਾਉਣ ਦਾ ਐਲਾਨ ਕੀਤਾ ਹੈ ਪਰ ਮਾਸਕ ਲਾਜ਼ਮੀ ਤੌਰ 'ਤੇ ਪਹਿਨਣਾ ਪਵੇਗਾ। ਕੈਪਟਨ ਨੇ ਬੱਸਾਂ ਵਿੱਚ ਸਮਰੱਥਾ ਤੋਂ ਕੇਵਲ 50 ਫੀਸਦ ਸਵਾਰੀਆਂ ਬਿਠਾਉਣ ਦੀ ਸ਼ਰਤ ਖਤਮ ਕਰਨ ਦਾ ਐਲਾਨ ਹੈ।

ਮੁੱਖ ਮੰਤਰੀ ਨੇ ਇਹ ਐਲਾਨ ਬੱਸਾਂ ਦੀ ਸਹੂਲਤ ਨਾ ਹੋਣ ਕਾਰਨ ਆਉਣ-ਜਾਣ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ50 ਫੀਸਦ ਸਵਾਰੀਆਂ ਬਿਠਾਉਣ ਦੀ ਸ਼ਰਤ ਨਾਲ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਸੀ।

Captain Amarinder Singh Lifts Pannenger 50% Capacity Restriction on punjab Buses ਪੰਜਾਬ ਦੇ ਮੁੱਖ ਮੰਤਰੀ ਨੇ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ ,ਪੜ੍ਹੋ ਪੂਰੀ ਖ਼ਬਰ

ਅੱਜ ਫੇਸਬੁੱਕ ਲਾਈਵ ਦੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਨਿੱਜੀ ਬੱਸਾਂ ਵਾਲੇ ਵਿੱਤੀ ਨੁਕਸਾਨ ਕਾਰਨ ਸੀਮਤ ਸਮਰੱਥਾ ਨਾਲ ਬੱਸਾਂ ਚਲਾਉਣ ਤੋਂ ਇਨਕਾਰ ਕਰ ਰਹੇ ਹਨ, ਖ਼ਾਸਕਰ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ।

ਇਸ ਦੇ ਇਲਾਵਾ ਪੰਜਾਬ ਸਰਕਾਰ ਨੇ ਸ਼ਹੀਦ ਸਲਾਮ ਖਾਨ ਦੇ ਪਰਿਵਾਰ ਨੂੰ 50 ਲੱਖ ਰੁਪਏ ਤੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕੋਰੋਨਾ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਦੇ ਅੰਕੜੇ ਵਧਣ ਲਈ ਅਸੀਂ ਸਾਰੇ ਜ਼ਿੰਮੇਵਾਰ ਹਾਂ ਤੇ ਲਾਕਡਾਊਨ ਵਧਾਉਣ ਦਾ ਫੈਸਲਾ ਹਾਲਾਤਾਂ ਨੂੰ ਮੁੱਖ ਰੱਖਕੇ ਕੀਤਾ ਜਾਵੇਗਾ।

-PTCNews

Related Post