ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ NSA ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ

By  Shanker Badra September 30th 2021 11:51 AM

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ ਵੀਰਵਾਰ ਨੂੰ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਨਾਲ ਕੈਪਟਨ ਦੀਆਂ ਯੋਜਨਾਵਾਂ ਬਾਰੇ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ਹਨ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ NSA ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਦੀ ਅਜੀਤ ਡੋਭਾਲ ਨਾਲ ਇਸ ਮੀਟਿੰਗ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਕੁਝ ਸਮਾਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜੀਤ ਡੋਭਾਲ ਨੂੰ ਮਿਲੇ ਸਨ। ਅਸਤੀਫਾ ਦੇਣ ਤੋਂ ਬਾਅਦ ਵੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ 'ਤੇ ਵੀ ਨਿਸ਼ਾਨਾ ਸਾਧਿਆ ਸੀ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ NSA ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ

ਦੱਸ ਦੇਈਏ ਕਿ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਉਹ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਕੇ ਅਤੇ ਐਮਐਸਪੀ ਦੀ ਗਾਰੰਟੀ ਦੇ ਕੇ ਪਿਛਲੇ 10 ਮਹੀਨਿਆਂ ਤੋਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਮੁੱਦੇ ਨੂੰ ਹੱਲ ਕਰਨ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ NSA ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਚੱਲ ਰਿਹਾ ਅੰਦਰੂਨੀ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖੁੱਸ ਜਾਣ ਅਤੇ ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਦੀ ਸਿਆਸੀ ਗਰਮਾ ਗਈ ਹੈ। ਅਸਤੀਫਾ ਦੇਣ ਤੋਂ ਬਾਅਦ ਕੈਪਟਨ ਨਾਰਾਜ਼ ਹਨ ਅਤੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ।

-PTCNews

Related Post