ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦਾ ਅਸਤੀਫ਼ਾ ਕੀਤਾ ਪ੍ਰਵਾਨ , ਪੰਜਾਬ ਰਾਜਪਾਲ ਨੂੰ ਭੇਜਿਆ ਅਸਤੀਫ਼ਾ

By  Shanker Badra July 20th 2019 10:59 AM -- Updated: July 20th 2019 11:12 AM

ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦਾ ਅਸਤੀਫ਼ਾ ਕੀਤਾ ਪ੍ਰਵਾਨ , ਪੰਜਾਬ ਰਾਜਪਾਲ ਨੂੰ ਭੇਜਿਆ ਅਸਤੀਫ਼ਾ:ਚੰਡੀਗੜ੍ਹ : ਪੰਜਾਬ ਕੈਬਨਿਟ ‘ਚੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਵੱਡਾ ਭੂਚਾਲ ਲਿਆਉਣ ਮਗਰੋਂ ਨਵਜੋਤ ਸਿੱਧੂ ਨੂੰ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਵੀ ਝਟਕਾ ਦੇ ਦਿੱਤਾ ਹੈ।ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ ਅਤੇ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਨੂੰ ਭੇਜ ਦਿੱਤਾ ਹੈ।

  Captain Amarinder Singh Navjot Sidhu Resignation Accepted , Forward Punjab Governor
ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦਾ ਅਸਤੀਫ਼ਾ ਕੀਤਾ ਪ੍ਰਵਾਨ , ਪੰਜਾਬ ਰਾਜਪਾਲ ਨੂੰ ਭੇਜਿਆ ਅਸਤੀਫ਼ਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਖ਼ਬਰਾਂ ਆ ਰਹੀਆਂ ਸਨ ਕਿ ਮੰਤਰੀ ਮੰਡਲ ਤੋਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਭੇਜਣ ਤੋਂ ਬਾਅਦ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਗੱਲ ਕੀਤੀ ਸੀ। ਉਹ ਆਪਣਾ ਸਨਮਾਨ ਬਚਾਉਣ ਲਈ ਮੁੜ ਸਥਾਨਕ ਸਰਕਾਰਾਂ ਵਿਭਾਗ ਮੰਗ ਰਹੇ ਹਨ ਪਰ ਅਜ ਉਨ੍ਹਾਂ ਸਾਰੀਆਂ ਖ਼ਬਰਾਂ 'ਤੇ ਉਸ ਸਮੇਂ ਰੋਕ ਲੱਗ ਗਈ , ਜਦੋਂ ਕੈਪਟਨ ਨੇ ਸਿੱਧੂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।

  Captain Amarinder Singh Navjot Sidhu Resignation Accepted , Forward Punjab Governor
ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦਾ ਅਸਤੀਫ਼ਾ ਕੀਤਾ ਪ੍ਰਵਾਨ , ਪੰਜਾਬ ਰਾਜਪਾਲ ਨੂੰ ਭੇਜਿਆ ਅਸਤੀਫ਼ਾ

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੀਤੀ 6 ਜੂਨ ਨੂੰ ਉਨ੍ਹਾਂ ਤੋਂ ਸਥਾਨਕ ਸਰਕਾਰਾਂ ਵਿਭਾਗ ਲੈ ਕੇ ਸਿੱਧੂ ਨੂੰ ਬਿਜਲੀ ਮੰਤਰੀ ਦਾ ਅਹੁਦਾ ਦਿੱਤਾ ਸੀ। ਇਸ ਤੋਂ ਨਾਰਾਜ਼ ਸਿੱਧੂ ਨੇ ਕਾਰਜ ਭਾਰ ਨਹੀਂ ਸੰਭਾਲਿਆ ਤੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕੈਪਟਨ ਨੇ ਸਿੱਧੂ 'ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਘਟੀਆ ਕਾਰਗੁਜ਼ਾਰੀ ਕਾਰਨ ਲੋਕ ਸਭਾ ਚੋਣਾਂ 'ਚ ਪਾਰਟੀ ਨੂੰ ਸ਼ਹਿਰਾਂ 'ਚ ਨੁਕਸਾਨ ਹੋਇਆ ਹੈ।

-PTCNews

Related Post