ਕੈਪਟਨ ਦਾ ਪਾਕਿ ਮੰਤਰੀ ਨੂੰ ਮੂੰਹ ਤੋੜ ਜਵਾਬ, ਕਿਹਾ "ਭਾਰਤ ਦੇ ਅੰਦਰੂਨੀ ਮਾਮਲਿਆਂ ਤੋਂ ਦੂਰ ਰਹੋ"

By  Jashan A August 13th 2019 08:45 PM

ਕੈਪਟਨ ਦਾ ਪਾਕਿ ਮੰਤਰੀ ਨੂੰ ਮੂੰਹ ਤੋੜ ਜਵਾਬ, ਕਿਹਾ "ਭਾਰਤ ਦੇ ਅੰਦਰੂਨੀ ਮਾਮਲਿਆਂ ਤੋਂ ਦੂਰ ਰਹੋ",ਚੰਡੀਗੜ੍ਹ: ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਵੱਲੋਂ ਭਾਰਤੀ ਫੌਜ ਵਿੱਚ ਪੰਜਾਬੀਆਂ ਨੂੰ ਬਗਾਵਤ ਲਈ ਉਕਸਾਉਣ ਬਾਰੇ ਕੀਤੇ ਭੜਕਾਊ ਟਵੀਟ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਆਪਣੇ ਕੰਮ ਨਾਲ ਵਾਸਤਾ ਰੱਖਣ ਤੇ ਭਾਰਤ ਦੇ ਅੰਦਰੂਨੀ ਮਾਮਲਿਆਂ ਤੋਂ ਦੂਰ ਰਹਿਣ ਲਈ ਆਖਿਆ।

ਪਾਕਿਸਤਾਨ ਦੇ ਮੰਤਰੀ ਵੱਲੋਂ ਕੀਤੀ ਟਿੱਪਣੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਅਨੁਸ਼ਾਸਨਬੱਧ ਅਤੇ ਰਾਸ਼ਟਰਵਾਦੀ ਫੋਰਸ ਹੈ। ਉਨ੍ਹਾਂ ਨੇ ਕਸ਼ਮੀਰ ਮਸਲੇ 'ਤੇ ਦਖਲ ਦੇਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਵਿਰੁੱਧ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਹਿੱਸਾ ਹੈ ਅਤੇ ਰਹੇਗਾ।

-PTC News

Related Post