ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਵਿੱਤ ਵਿਭਾਗ ਵੱਲੋਂ ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਐਨ.ਐਚ.ਐਮ ਲਈ 566.70 ਕਰੋੜ ਰੁਪਏ ਜਾਰੀ

By  Jashan A August 7th 2019 08:42 PM -- Updated: August 7th 2019 08:53 PM

ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਵਿੱਤ ਵਿਭਾਗ ਵੱਲੋਂ ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਐਨ.ਐਚ.ਐਮ ਲਈ 566.70 ਕਰੋੜ ਰੁਪਏ ਜਾਰੀ,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਵਿੱਤ ਵਿਭਾਗ ਵੱਲੋਂ ਬੁੱਧਵਾਰ ਨੂੰ ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗਾਂ ਤੋਂ ਇਲਾਵਾ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਨੂੰ 566.70 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 218.37 ਕਰੋੜ ਰੁਪਏ ਸਥਾਨਕ ਸਰਕਾਰਾਂ ਵਿਭਾਗ ਨੂੰ ਵੱਖ ਵੱਖ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ) ਦੇ ਮੁਲਾਜ਼ਮਾਂ ਨੂੰ ਤਨਖਾਹ/ਪੈਨਸ਼ਨ ਲਈ ਜਾਰੀ ਕੀਤੇ ਗਏ ਹਨ ਜਦੋਂਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਨੂੰ 165.07 ਕਰੋੜ ਰੁਪਏ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਵੰਡ ਲਈ ਜਾਰੀ ਕੀਤੇ ਗਏ ਹਨ।

ਹੋਰ ਪੜ੍ਹੋ:ਕਾਂਗਰਸ ਸਰਕਾਰ ਵੱਲੋਂ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਲਈ 469 ਕਰੋੜ ਦੀ ਬਕਾਇਆ ਰਾਸ਼ੀ ਜਾਰੀ

ਨੈਸ਼ਨਲ ਹੈਲਥ ਮਿਸ਼ਨ ਤਹਿਤ ਵੱਖ ਵੱਖ ਪ੍ਰੋਗਰਾਮਾਂ/ਯੋਜਨਾਵਾਂ ਨੂੰ ਲਾਗੂ ਕਰਨ ਲਈ 136.81 ਕਰੋੜ ਰੁਪਏ ਗ੍ਰਾਂਟ-ਇਨ-ਏਡ ਵਜੋਂ ਦਿੱਤੇ ਗਏ ਹਨ। ਇਸੇ ਤਰ੍ਹਾਂ, ਮੈਡੀਕਲ ਬਿੱਲਾਂ ਦੀ ਅਦਾਇਗੀ, ਤੇਲ ਅਤੇ ਹੋਰ ਦਫ਼ਤਰੀ ਖਰਚਿਆਂ ਲਈ 46.45 ਕਰੋੜ ਰੁਪਏ ਸਟੈਂਡਰਡ ਆਬਜੈਕਟ ਆਫ ਐਕਸਪੈਂਡੀਚਰ ਤਹਿਤ ਜਾਰੀ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਮੁੜ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੀ ਵਿੱਤੀ ਹਾਲਤ ਨੂੰ ਹੋਰ ਮਜ਼ਬੂਤ ਕਰਨ ਲਈ ਫਜ਼ੂਲ ਖਰਚਿਆਂ ਨੂੰ ਘਟਾਇਆ ਜਾਵੇ ਅਤੇ ਸੂਝ-ਬੂਝ ਨਾਲ ਵਿੱਤੀ ਪ੍ਰਬੰਧ ਚਲਾਇਆ ਜਾਵੇ। ਬੁਲਾਰੇ ਨੇ ਦੱਸਿਆ ਕਿ ਸੂਬੇ ਦੀ ਵਿੱਤੀ ਹਾਲਤ ਵਿੱਚ ਸੁਧਾਰ 'ਤੇ ਤਸੱਲੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਵਿਕਾਸ ਦੀ ਰਫਤਾਰ ਨੂੰ ਹੋਰ ਤੇਜ਼ ਕਰਨ ਲਈ ਬਿਹਤਰ ਵਿੱਤੀ ਪ੍ਰਬੰਧਨ ਅਤੇ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਲਈ ਹੋਰ ਸਰਗਰਮ ਕਦਮ ਚੁੱਕਣ ਦਾ ਸੱਦਾ ਦਿੱਤਾ।

-PTC News

Related Post