ਕੈਪਟਨ ਦਾ ਵੱਡਾ ਬਿਆਨ, ਪੰਜਾਬ 'ਚ ਹੋਰ ਵਧੇਗਾ 'ਕੋਰੋਨਾ' ਦਾ ਖ਼ਤਰਾ, ਜਾਣੋਂ ਕਿਉਂ

By  Shanker Badra May 7th 2020 07:52 PM

ਕੈਪਟਨ ਦਾ ਵੱਡਾ ਬਿਆਨ, ਪੰਜਾਬ 'ਚ ਹੋਰ ਵਧੇਗਾ 'ਕੋਰੋਨਾ' ਦਾ ਖ਼ਤਰਾ, ਜਾਣੋਂ ਕਿਉਂ:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਨਿਰੰਤਰ ਹੋ ਰਹੇ ਵਾਧੇ ਨੇ ਸਮੁੱਚੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 1644 ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਗਈ ਹੈ ਕਿ ਸਮੁੰਦਰੀ ਜਹਾਜ਼ਾਂ ਰਾਹੀਂ ਖਾੜੀ ਦੇਸ਼ਾਂ ਤੋਂ ਯਾਤਰੀਆਂ ਦੀ ਵਾਪਸੀ ਨਾਲ ਸੂਬੇ 'ਚ ਕੋਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਬਹੁਤ ਜ਼ਿਆਦਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਪਰਵਾਸੀ ਪੰਜਾਬੀਆਂ ਖਾਸ ਕਰਕੇ ਕਾਮਿਆਂ ਦੇ ਸਮੁੰਦਰੀ ਜਹਾਜ਼ ਕੁਝ ਦਿਨਾਂ 'ਚ ਪਹੁੰਚਣ ਦੀ ਉਮੀਦ ਹੈ, ਜਦੋਂ ਕਿ ਐੱਨ.ਆਰ.ਆਈਜ਼. ਨੂੰ ਲੈ ਕੇ ਪਹਿਲਾ ਜਹਾਜ਼ ਵੀਰਵਾਰ ਨੂੰ ਪਹੁੰਚਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਕਰੀਬ 20,000 ਅੰਤਰ ਰਾਸ਼ਟਰੀ ਯਾਤਰੀਆਂ ਦੇ ਅਗਲੇ 2-3 ਹਫਤਿਆਂ 'ਚ ਪੰਜਾਬ ਪੁੱਜਣ ਦੀ ਉਮੀਦ ਹੈ ਅਤੇ ਬਾਕੀ ਸੂਬਿਆਂ ਤੋਂ ਵੀ ਆਉਣ ਵਾਲੇ ਦਿਨਾਂ 'ਚ 12,000 ਪੰਜਾਬੀ ਆ ਰਹੇ ਹਨ।ਇਸ ਤੋਂ ਪਹਿਲਾਂ ਜਿਹੜੇ ਸ਼ਰਧਾਲੂ ਸ੍ਰੀ ਹਜੂਰ ਸਾਹਿਬ ਤੋਂ ਆਏ ਹਨ,ਉਨ੍ਹਾਂ 'ਚੋਂ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਵੱਧ ਰਹੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 24 ਘੰਟਿਆਂ 'ਚ ਅੱਜ ਕੋਰੋਨਾ ਦੇ 118 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 1644 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 28 ਮੌਤਾਂ ਹੋ ਚੁੱਕੀਆਂ ਹਨ ਅਤੇ 149 ਮਰੀਜ਼ ਠੀਕ ਹੋ ਚੁੱਕੇ ਹਨ। -PTCNews

Related Post