ਕੈਪਟਨ ਅਮਰਿੰਦਰ ਸਿੰਘ ਵੱਲੋਂ ਅਵਾਰਾ ਪਸ਼ੂਆਂ ਦੀ ਵਧਦੀ ਸਮੱਸਿਆ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦਾ ਗਠਨ

By  Shanker Badra September 16th 2019 08:05 PM

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਵਾਰਾ ਪਸ਼ੂਆਂ ਦੀ ਵਧਦੀ ਸਮੱਸਿਆ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦਾ ਗਠਨ:ਚੰਡੀਗੜ : ਪੰਜਾਬ ’ਚ ਅਵਾਰਾ ਪਸ਼ੂਆਂ ਦੀ ਵਧਦੀ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨਾਂ ਨੇ ਹਰੇਕ ਡਿਪਟੀ ਕਮਿਸ਼ਨਰ ਨੂੰ ਸਮੱਸਿਆ ਦੇ ਹੱਲ ਲਈ ਵਾਧੂ ਗਊਸ਼ਾਲਾਵਾਂ ਖੋਲਣ ਲਈ 10-10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਮੁੱਖ ਮੰਤਰੀ ਵੱਲੋਂ ਬਣਾਈ ਗਈ ਕੈਬਿਨਟ ਸਬ-ਕਮੇਟੀ ਦਾ ਮੁਖੀ ਪਸ਼ੂ ਪਾਲਣ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੂੰ ਬਣਾਇਆ ਗਿਆ ਹੈ। ਹੋਰਨਾਂ ਮੈਂਬਰਾਂ ’ਚ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਲਏ ਗਏ ਹਨ।ਕਮੇਟੀ ਨੂੰ ਅਵਾਰਾ ਪਸ਼ੂਆਂ ਕਾਰਨ ਹੋ ਰਹੇ ਹਾਦਸਿਆਂ ’ਚ ਵਡਮੁੱਲੀਆਂ ਮਨੁੱਖੀ ਜਾਨਾਂ ਜਾਣ ਦੇ ਮੱਦੇਨਜ਼ਰ ਇਸ ਸਮੱਸਿਆ ਨੂੰ ਸਹੀ ਮਾਇਨਿਆਂ ’ਚ ਹੱਲ ਕਰਨ ਲਈ ਸੁਝਾਅ ਦੇਣ ਲਈ ਆਖਿਆ ਗਿਆ ਹੈ।

Captain Amarinder Singh stray cattle growing problem solve Cabinet Sub-Committee ਕੈਪਟਨ ਅਮਰਿੰਦਰ ਸਿੰਘ ਵੱਲੋਂ ਅਵਾਰਾ ਪਸ਼ੂਆਂ ਦੀ ਵਧਦੀ ਸਮੱਸਿਆ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦਾ ਗਠਨ

ਜ਼ਿਲਿਆਂ ’ਚ ਪਹਿਲਾਂ ਤੋਂ ਹੀ ਕਾਰਜਸ਼ੀਲ ਗਊਸ਼ਾਲਾਵਾਂ ਦੀ ਸਥਿਤੀ ਦਾ ਮੁਲਾਂਕਣ ਕਰਦਿਆਂ ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਗੈਰ-ਸਰਕਾਰੀ ਸੰਸਥਾਵਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੀ ਮਦਦ ਨਾਲ ਆਪੋ-ਆਪਣੇ ਜ਼ਿਲੇ ’ਚ ਇੱਕ ਹੋਰ ਗਊਸ਼ਾਲਾ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਪੇਂਡੂ ਵਿਕਾਸ ਤੇ ਪੰਚਾਇਤ, ਸਥਾਨਕ ਸਰਕਾਰ ਅਤੇ ਪਸ਼ੂ ਪਾਲਣ ਵਿਭਾਗਾਂ ਰਾਹੀਂ ਅਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ’ਚ ਰੱਖਣ ਦਾ ਪ੍ਰਬੰਧ ਕਰਨ।

Captain Amarinder Singh stray cattle growing problem solve Cabinet Sub-Committee ਕੈਪਟਨ ਅਮਰਿੰਦਰ ਸਿੰਘ ਵੱਲੋਂ ਅਵਾਰਾ ਪਸ਼ੂਆਂ ਦੀ ਵਧਦੀ ਸਮੱਸਿਆ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦਾ ਗਠਨ

ਸੂਬੇ ’ਚ ਇਸ ਵੇਲੇ 2.5 ਲੱਖ ਦੇ ਨੇੜੇ ਅਵਾਰਾ ਪਸ਼ੂ ਹਨ, ਜਿਨਾਂ ਦੇ ਪ੍ਰਬੰਧ ਲਈ ਇਹ ਕਮੇਟੀ ਸੰਭਾਵਨਾਵਾਂ ਦਾ ਪਤਾ ਲਾਉਣ ਤੋਂ ਇਲਾਵਾ ਇਸ ਮੰਤਵ ਲਈ ਸੁਝਾਏ ਜਾਣ ਵਾਲੀ ਕਾਰਜ ਯੋਜਨਾ ਨੂੰ ਅਮਲੀ ਰੂਪ ਦੇਣ ਅਤੇ ਮਿੱਥੇ ਗਏ ਟੀਚਿਆਂ ਦੀ ਪ੍ਰਾਪਤੀ ਦੀ ਨਿਗਰਾਨੀ ਵੀ ਕਰੇਗੀ। ਕੈਬਿਨਟ ਕਮੇਟੀ ਅੱਗੇ ਜ਼ਿਲਾ ਪ੍ਰਸ਼ਾਸਨ ਨੂੰ ਅਵਾਰਾ ਪਸ਼ੂਆਂ ਦੀ ਰੋਕਥਾਮ ਵਾਲੇ ਇਸ ਐਕਸ਼ਨ ਪਲਾਨ ਨੂੰ ਸਹੀ ਅਰਥਾਂ ’ਚ ਲਾਗੂ ਕਰਨ ਲਈ ਵੀ ਪਾਬੰਦ ਕਰੇਗੀ ਤਾਂ ਜੋ ਸਮੱਸਿਆ ਦਾ ਹੱਲ ਹੋ ਸਕੇ।

-PTCNews

Related Post