ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ 'ਚ ਪਾਸ ਕੀਤੇ ਬਿਲਾਂ ਦੇ ਸਮਰਥਨ ਲਈ ਵਿਰੋਧੀ ਪਾਰਟੀਆਂ ਦਾ ਕੀਤਾ ਧੰਨਵਾਦ

By  Shanker Badra October 20th 2020 05:02 PM -- Updated: October 20th 2020 05:05 PM

ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ 'ਚ ਪਾਸ ਕੀਤੇ ਬਿਲਾਂ ਦੇ ਸਮਰਥਨ ਲਈ ਵਿਰੋਧੀ ਪਾਰਟੀਆਂ ਦਾ ਕੀਤਾ ਧੰਨਵਾਦ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ 'ਚ 3 ਬਿੱਲ ਪੇਸ਼ ਕੀਤੇ ਸਨ ,ਜਿਨ੍ਹਾਂ ਨੂੰ ਪੰਜਾਬ ਵਿਧਾਨ ਸਭਾ 'ਚ ਚਰਚਾ ਤੋਂ ਬਾਅਦ ਪੂਰੇ ਸਦਨ ਨੇ ਸਹਿਮਤੀ ਨਾਲ ਪਾਸ ਕਰ ਦਿੱਤਾ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਾਰੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਬਿਲਾਂ ਦੀ ਕਾਪੀ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਹੈ। ਇਸ ਨੂੰ ਕਾਨੂੰਨ ਦਾ ਜਾਮਾ ਪਹਿਨਾ ਦਿੱਤਾ ਜਾਵੇਗਾ।

Captain Amarinder Singh thanked the all parties for support to the bills passed in the Punjab Vidhan Sabha ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ 'ਚ ਪਾਸ ਕੀਤੇ ਬਿਲਾਂ ਦੇ ਸਮਰਥਨ ਲਈ ਵਿਰੋਧੀ ਪਾਰਟੀਆਂ ਦਾ ਕੀਤਾ ਧੰਨਵਾਦ

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ 'ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਲਾਂ ਦੇ ਸਮਰਥਨ ਲਈ ਵਿਰੋਧੀ ਪਾਰਟੀਆਂ ਦਾ ਧੰਨਵਾਦ ਕੀਤਾ ਹੈ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅੱਜ ਸਰਬ ਪਾਰਟੀ ਵਫਦ ਨੇ ਰਾਜਪਾਲ ਨੂੰ ਬਿੱਲਾਂ ਬਾਰੇ ਜਾਣੂ ਕਰਾਇਆ ਹੈ ਅਤੇ ਅੱਜ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਬਸੰਮਤੀ ਨਾਲ ਬਿੱਲ ਪਾਸ ਕੀਤਾ ਗਿਆ ਹੈ।

Captain Amarinder Singh thanked the all parties for support to the bills passed in the Punjab Vidhan Sabha ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ 'ਚ ਪਾਸ ਕੀਤੇ ਬਿਲਾਂ ਦੇ ਸਮਰਥਨ ਲਈ ਵਿਰੋਧੀ ਪਾਰਟੀਆਂ ਦਾ ਕੀਤਾ ਧੰਨਵਾਦ

ਉਨ੍ਹਾਂ ਕਿਹਾ ਕਿ ਪਾਰਲੀਮੈਂਟ 'ਚ ਜਿਹੜੇ ਬਿੱਲ ਬਣ ਗਏ ਹਨ ,ਉਨਾਂ ਨੂੰ ਰੱਦ ਕਰਕੇ ਨਵੇਂ ਬਿਲ ਬਣਾਏ ਗਏ ਹਨ, ਜਿਨ੍ਹਾਂ ਦੀ ਕਾਪੀ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਪਾਰਟੀਆਂ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਬਿਲਾਂ ਵਿਚ ਕਈ ਤਬਦੀਲੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਟੈਪ ਬਾਈ ਸਟੈੱਪ ਕਾਰਵਾਈ ਕੀਤੀ ਜਾਵੇਗੀ।

Captain Amarinder Singh thanked the all parties for support to the bills passed in the Punjab Vidhan Sabha ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ 'ਚ ਪਾਸ ਕੀਤੇ ਬਿਲਾਂ ਦੇ ਸਮਰਥਨ ਲਈ ਵਿਰੋਧੀ ਪਾਰਟੀਆਂ ਦਾ ਕੀਤਾ ਧੰਨਵਾਦ

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਵਿਰੁੱਧ ਤਿੰਨੇ ਬਿੱਲ ਪਾਸ , ਵਿਧਾਨ ਸਭਾ ਦੀ ਕਾਰਵਾਈ ਕੱਲ ਤੱਕ ਮੁਲਤਵੀ

ਇਸ ਬਿੱਲ ਵਿਚ ਦੱਸਿਆ ਗਿਆ ਹੈ ਕਿ ਜੇ ਕੋਈ ਵੀ ਐੱਮਐੱਸਪੀ ਤੋਂ ਘੱਟ ਕੀਮਤ ਦਿੰਦਾ ਹੈ ਤਾਂ ਉਸ ਨੂੰ 3 ਸਾਲ ਦੀ ਸਜ਼ਾ ਵੀ ਹੋ ਸਕਦੀ ਹੈ ਤੇ APMC ਐਕਟ ਵਿਚ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ। ਇਸ ਦੇ ਇਲਾਵਾ ਤਜਵੀਜ਼ਸ਼ੁਦਾ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਵੀ ਉਨ੍ਹਾਂ ਮਤਾ ਪੇਸ਼ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ ਪਰ ਪੰਜਾਬ ਸਰਕਾਰ ਕੇਂਦਰ ਅੱਗੇ ਨਹੀਂ ਝੁਕੇਗੀ।

Captain Amarinder Singh thanked the all parties for support to the bills passed in the Punjab Vidhan Sabha ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ 'ਚ ਪਾਸ ਕੀਤੇ ਬਿਲਾਂ ਦੇ ਸਮਰਥਨ ਲਈ ਵਿਰੋਧੀ ਪਾਰਟੀਆਂ ਦਾ ਕੀਤਾ ਧੰਨਵਾਦ

ਉਨ੍ਹਾਂ ਨੇ ਕਿਹਾ ਕਿ ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ ਪਰ ਪੰਜਾਬ ਸਰਕਾਰ ਕੇਂਦਰ ਅੱਗੇ ਨਹੀਂ ਝੁਕੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਅੱਗੇ ਝੁਕਣ ਦੀ ਬਜਾਏ ਅਸਤੀਫ਼ਾ ਦੇਣ ਅਤੇ ਬਰਖ਼ਾਸਤ ਹੋਣ ਲਈ ਵੀ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕੱਠਾ ਹੋਣ ਪਊ ਤੇ ਕਿਸਾਨੀ ਨਾਲ ਖੜ੍ਹਣਾ ਪੈਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਖ਼ੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ਲੜਾਂਗੇ ਅਤੇ ਹਰ ਅਦਾਲਤ ਤੱਕ ਜਾਵਾਂਗੇ।

-PTCNews

Related Post