ਕੈਪਟਨ ਨੇ ਕਾਂਗਰਸ ਹਾਈਕਮਾਨ ਨੂੰ ਦਿੱਤੀ ਧਮਕੀ ਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵੀ ਛੱਡ ਦੇਵਾਂਗਾ

By  Shanker Badra September 18th 2021 12:46 PM -- Updated: September 18th 2021 12:50 PM

ਚੰਡੀਗੜ੍ਹ : ਪੰਜਾਬ ਕਾਂਗਰਸ (Punjab Congress) 'ਚ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਸਿਖਰਾਂ 'ਤੇ ਪਹੁੰਚ ਚੁੱਕਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖ਼ਤਰੇ 'ਚ ਵਿਖਾਈ ਦੇ ਰਹੀ ਹੈ। ਕੈਪਟਨ ਤੋਂ ਨਾਖੁਸ਼ 40 ਵਿਧਾਇਕਾਂ ਦੀ ਚਿੱਠੀ ਮਗਰੋਂ ਕਾਂਗਰਸ ਹਾਈਕਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਸ਼ਾਮੀ 5 ਵਜੇ ਚੰਡੀਗੜ੍ਹ ਪੰਜਾਬ ਕਾਂਗਰਸ ਭਵਨ ਵਿਖੇ ਵਿਧਾਇਕ ਦਲ ਦੀ ਹੰਗਾਮੀ ਮੀਟਿੰਗ ਸੱਦੀ ਹੈ। [caption id="attachment_534405" align="aligncenter" width="284"] ਕੈਪਟਨ ਨੇ ਕਾਂਗਰਸ ਹਾਈਕਮਾਨ ਨੂੰ ਦਿੱਤੀ ਧਮਕੀ ਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵੀ ਛੱਡ ਦੇਵਾਂਗਾ[/caption] ਸੂਤਰਾਂ ਅਨੁਸਾਰ ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ੇ ਮੰਗ ਲਿਆ ਹੈ। ਇਸ ਤੋਂ ਇਲਾਵਾ ਸ਼ਾਮ ਨੂੰ ਹੋਣ ਵਾਲੀ ਵਿਧਾਇਕਾਂ ਦੀ ਮੀਟਿੰਗ 'ਚ ਨਵਾਂ ਮੁੱਖ ਮੰਤਰੀ ਚੁਣਨ ਦਾ ਆਦੇਸ਼ ਦਿੱਤਾ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਸ਼ਿਰਕਤ ਨਹੀਂ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਹਾਈਕਮਾਨ ਨੂੰ ਸੁਨੇਹਾ ਭੇਜਿਆ ਹੈ ਕਿ ਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵੀ ਛੱਡ ਦੇਵਾਂਗਾ। [caption id="attachment_534403" align="aligncenter" width="300"] ਕੈਪਟਨ ਨੇ ਕਾਂਗਰਸ ਹਾਈਕਮਾਨ ਨੂੰ ਦਿੱਤੀ ਧਮਕੀ ਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵੀ ਛੱਡ ਦੇਵਾਂਗਾ[/caption]

ਕੈਪਟਨ ਨੇ ਕਮਲਨਾਥ ਅਤੇ ਮਨੀਸ਼ ਤਿਵਾਰੀ ਜ਼ਰੀਏ ਕਾਂਗਰਸ ਹਾਈ ਕਮਾਂਡ ਤੱਕ ਇਹ ਸਨੇਹਾ ਪਹੁੰਚਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਹਾ ਅੱਜ ਹੀ ਸਾਰਾ ਨਬੇੜਾ ਕਰਦੋ।ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਮੇਰੇ ਚਿਹਰੇ ਕਰਕੇ ਸੱਤਾ ਵਿੱਚ ਆਈ ਹੈ। ਮੈ ਵਾਅਦੇ ਪੂਰੇ ਕਰਨ ਵਿੱਚ ਕਾਮਯਾਬ ਰਿਹਾ ਹੈ। ਪੰਜਾਬ ਦੇ ਲੋਕ ਸਥਿਰ ਸਰਕਾਰ ਚਾਹੁੰਦੇ ਸੀ ,ਮੈਨੂੰ ਪਹਿਲੇ ਦਿਨ ਤੋਂ ਹਟਾਉਣ ਦੀ ਕੋਸ਼ਿਸ਼ ਹੋਈ ਹੈ। [caption id="attachment_534402" align="aligncenter" width="300"] ਕੈਪਟਨ ਨੇ ਕਾਂਗਰਸ ਹਾਈਕਮਾਨ ਨੂੰ ਦਿੱਤੀ ਧਮਕੀ ਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵੀ ਛੱਡ ਦੇਵਾਂਗਾ[/caption] ਜਾਣਕਾਰੀ ਅਨੁਸਾਰ ਪੰਜਾਬ ਦੇ ਚਾਰ ਕੈਬਨਿਟ ਮੰਤਰੀਆਂ ਨੇ ਆਪਣੇ ਖੇਮੇ ਦੇ ਵਿਧਾਇਕਾਂ ਨਾ ਰਾਬਤਾ ਕਾਇਮ ਕਰਨਾ ਸ਼ੁਰੂ ਕੀਤਾ ਹੈ। ਸੁਨੀਲ ਜਾਖੜ ਤੋਂ ਇਲਾਵਾ ਹਾਈਕਮਾਨ ਨੇ ਪ੍ਰਤਾਪ ਬਾਜਵਾ ,ਮਨੀਸ਼ ਤਿਵਾੜੀ ,ਰਜਿੰਦਰ ਕੌਰ ਭੱਠਲ ਨਾਲ ਤਾਲਮੇਲ ਵਧਾਇਆ ਹੈ। ਸੋਨੀਆ ਗਾਂਧੀ ਨੇ ਸੁਨੀਲ ਜਾਖੜ ਨੂੰ ਫੋਨ ਕਰਕੇ ਚੇੱਨਈ ਤੋਂ ਵਾਪਸ ਸੱਦਿਆ ਹੈ। ਸੂਤਰਾਂ ਅਨੁਸਾਰ ਸੁਨੀਲ ਜਾਖੜ ਨੂੰ ਲਿਆ ਕੇ ਹਿੰਦੂ ਚਿਹਰਾ ਅੱਗੇ ਲਿਆਂਦਾ ਜਾ ਸਕਦਾ ਹੈ ਅਤੇ ਤ੍ਰਿਪਤ ਬਾਜਵਾ ਅਤੇ ਸੁੱਖੀ ਰੰਧਾਵਾ ਦਾ ਨਾਮ ਵੀ ਵਿਚਾਰ ਅਧੀਨ ਹੈ। ਕੈਪਟਨ ਖੇਮੇ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ 2 ਵਜੇ ਦਾ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਬੈਠਕ ਦਾ ਸੱਦਾ ਦਿੱਤਾ ਗਿਆ ਹੈ। -PTCNews

Related Post