ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਭਲਕੇ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

By  Shanker Badra November 20th 2020 03:14 PM

ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਭਲਕੇ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ:ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ 31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ 'ਚ ਰੇਲ ਗੱਡੀਆਂ ਦੀ ਆਮਦ ਰੋਕੀ ਹੋਈ ਹੈ, ਉਥੇ ਹੀ ਟੌਲ ਪਲਾਜ਼ਾ ਅਤੇ ਵੱਡੇ ਘਰਾਣਿਆਂ ਦੇ ਪੈਟਰੋਲ ਪੰਪਾਂ ਸਮੇਤ ਕੁਝ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਲਾਏ ਹੋਏ ਹਨ। ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨਾਂ ਨਾਲ ਸ਼ਨੀਵਾਰ ਨੂੰ ਯਾਨੀ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੱਲ ਕਰਨਗੇ।

Captain Amarinder Singh to Meeting with farmers struggling against agricultural laws tomorrow ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਭਲਕੇ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ 21 ਨਵੰਬਰ ਨੂੰ ਮੀਟਿੰਗ ਲਈ ਚੰਡੀਗੜ੍ਹ ਸੱਦਿਆ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ 21 ਨਵੰਬਰ ਨੂੰ ਬਾਅਦ ਦੁਪਹਿਰ 1.30 ਵਜੇ ਮੀਟਿੰਗ ਦਾ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਲਈ ਗਈ ਵਾਪਿਸ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ

Captain Amarinder Singh to Meeting with farmers struggling against agricultural laws tomorrow ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਭਲਕੇ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

ਉਨ੍ਹਾਂ ਕਿਹਾ ਕਿਮੁੱਖ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਵੇਰੇ 11 ਵਜੇ ਕਿਸਾਨ ਭਵਨ ਵਿਚ ਆਪਣੀ ਮੀਟਿੰਗ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਦੇ ਕੋਲ ਚੁੱਕੇ ਜਾਣ ਵਾਲੇ ਮਾਮਲਿਆਂ ਉੱਤੇ ਵਿਚਾਰ ਕੀਤਾ ਜਾਵੇਗਾ।ਇਹ ਮੀਟਿੰਗ ਪੰਜਾਬ ਭਵਨ ਵਿਚ ਹੋਵੇਗੀ।  ਮੁੱਖ ਮੰਤਰੀ ਦੇ ਦਫਤਰ ਵੱਲੋਂ ਫੋਨ ਰਾਹੀਂ ਕਿਸਾਨ ਆਗੂਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ।

Captain Amarinder Singh to Meeting with farmers struggling against agricultural laws tomorrow ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਭਲਕੇ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਰੇਲਾਂ ਦੇ ਰੋਕੇ ਜਾਣ ਨਾਲ ਪੰਜਾਬ ਵਿੱਚ ਵੱਧ ਰਹੇ ਆਰਥਿਕ ਸੰਕਟ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਵੱਡਾ ਦਿਲ ਰੱਖਣ ਦੀ ਅਪੀਲ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਮਾਲ ਗੱਡੀਆਂ ਨੂੰ ਫਿਰ ਤੋਂ ਸ਼ੁਰੂ ਕਰਨ। ਅਜਿਹਾ ਕਰਨ ਤੋਂ ਬਾਅਦ ਕਿਸਾਨ ਯਾਤਰੀ ਗੱਡੀਆਂ ਚਲਾਉਣ ਲਈ ਮੰਨ ਜਾਣਗੇ।

-PTCNews

Related Post