Independence Day 2020 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿਚ ਲਹਿਰਾਇਆ ਤਿਰੰਗਾ

By  Shanker Badra August 15th 2020 11:36 AM

Independence Day 2020 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿਚ ਲਹਿਰਾਇਆ ਤਿਰੰਗਾ:ਮੋਹਾਲੀ :  15 ਅਗਸਤ 1947 ਨੂੰ ਭਾਰਤ ਅੰਗ੍ਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦ ਹੋਇਆ ਸੀ ਅਤੇ ਅੱਜ ਪੂਰਾ ਦੇਸ਼ ਆਪਣਾ 74ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ। ਪੰਜਾਬ ਦਾ ਸੂਬਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਅੱਜ ਮੋਹਾਲੀ 'ਚ ਕਰਵਾਇਆ ਗਿਆ ਹੈ। ਇਸ ਵਾਰ ਪ੍ਰੋਗਰਾਮ 'ਚ ਭੀੜ ਨਹੀਂ ਹੈ। ਕੋਰੋਨਾ ਕਾਰਨ ਪ੍ਰਸ਼ਾਸਨ ਨੇ ਪਹਿਲਾਂ ਹੀ ਸੱਭਿਆਚਾਰਕ ਪ੍ਰੋਗਰਾਮਾਂ 'ਤੇ ਰੋਕ ਲਗਾ ਦਿੱਤੀ ਸੀ।

Independence Day 2020 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿਚ ਲਹਿਰਾਇਆ ਤਿਰੰਗਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਮੋਹਾਲੀ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਹੈ। ਇਸ ਮੌਕੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਡੇ ਇਕ ਇਤਿਹਾਸ ਦਾ ਬਹੁਤ ਵੱਡਾ ਦਿਨ ਹੈ। ਅੱਜ ਦੇ ਦਿਨ ਅਸੀਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।

Independence Day 2020 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿਚ ਲਹਿਰਾਇਆ ਤਿਰੰਗਾ

ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਕੋਵਿਡ ਨਿਯਮਾਂ ਦਾ ਸਖ਼ਤੀ ਨਾਲ ਪਾਲਣਾ ਕਰਨ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਤੋਂ ਬਚਣ ਦਾ ਸਭ ਤੋਂ ਕਾਰਗਰ ਉਪਾਅ ਮਾਸਕ ਪਹਿਨਣਾ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਖ਼ੁਦ ਵੀ ਮਾਸਕ ਪਹਿਨੇ ਨਜ਼ਰ ਆਏ ਹਨ। ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ 'ਚ ਇਹ ਪਹਿਲਾ ਮੌਕਾ ਹੈ ਜਦੋਂ ਸਮਾਗਮ 'ਚ ਬੱਚਿਆਂ ਵੱਲੋਂ ਕੋਈ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਸ਼ ਨਹੀਂ ਦਿੱਤੀ ਗਈ।

Independence Day 2020 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿਚ ਲਹਿਰਾਇਆ ਤਿਰੰਗਾ

ਕੈਪਟਨ ਅਮਰਿੰਦਰ ਸਿੰਘ ਚੀਨੀਆਂ ਵਲੋਂ ਭਾਰਤੀ ਫ਼ੌਜ 'ਤੇ ਕੀਤੇ ਹਮਲੇ ਬਾਰੇ ਬੋਲਦਿਆਂ ਕਿਹਾ ਕਿ ਇਕ ਪਾਸੇ ਹਿੰਦੀ ਚੀਨੀ ਬਾਈ-ਬਾਈ ਦੇ ਨਾਅਰੇ ਲਗਾ ਰਹੇ ਹਨ ਤੇ ਦੂਜੇ ਪਾਸੇ ਹਮਲੇ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚੀਨੀਆ ਨੇ ਸਾਡੇ ਜਵਾਨਾਂ 'ਤੇ ਤਾਰਾਂ ਵਾਲੇ ਡੰਡਿਆਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਕਾਰਨ ਸਾਡੇ 20 ਜਵਾਨ ਸ਼ਹੀਦ ਹੋ ਗਏ।

-PTCNews

Related Post