ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਅੱਜ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

By  Shanker Badra November 21st 2020 10:40 AM

ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਅੱਜ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ: ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ 31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ 'ਚ ਰੇਲ ਗੱਡੀਆਂ ਦੀ ਆਮਦ ਰੋਕੀ ਹੋਈ ਹੈ, ਉਥੇ ਹੀ ਟੌਲ ਪਲਾਜ਼ਾ ਅਤੇ ਵੱਡੇ ਘਰਾਣਿਆਂ ਦੇ ਪੈਟਰੋਲ ਪੰਪਾਂ ਸਮੇਤ ਕੁੱਝ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਲਾਏ ਹੋਏ ਹਨ। ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੀਟਿੰਗ ਕਰਨਗੇ।

Captain Amarinder Singh will hold talks with the leaders of farmers' organizations ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਅੱਜ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ 21 ਨਵੰਬਰ ਨੂੰ ਮੀਟਿੰਗ ਲਈ ਚੰਡੀਗੜ੍ਹ ਸੱਦਿਆ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ 21 ਨਵੰਬਰ ਨੂੰ ਬਾਅਦ ਦੁਪਹਿਰ 1.30 ਵਜੇ ਮੀਟਿੰਗ ਦਾ ਸੱਦਾ ਦਿੱਤਾ ਹੈ।

Captain Amarinder Singh will hold talks with the leaders of farmers' organizations ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਅੱਜ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

ਉਨ੍ਹਾਂ ਕਿਹਾ ਕਿਮੁੱਖ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਵੇਰੇ 11 ਵਜੇ ਕਿਸਾਨ ਭਵਨ ਵਿਚ ਆਪਣੀਮੀਟਿੰਗ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਦੇ ਕੋਲ ਚੁੱਕੇ ਜਾਣ ਵਾਲੇ ਮਾਮਲਿਆਂ ਉੱਤੇ ਵਿਚਾਰ ਕੀਤਾ ਜਾਵੇਗਾ। ਮੁੱਖ ਮੰਤਰੀ ਦੇ ਦਫਤਰ ਵੱਲੋਂ ਫੋਨ ਰਾਹੀਂ ਕਿਸਾਨ ਆਗੂਆਂ ਨੂੰ ਮੀਟਿੰਗ ਦਾ ਸੱਦਾਦਿੱਤਾ ਗਿਆ ਹੈ।

Captain Amarinder Singh will hold talks with the leaders of farmers' organizations ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਅੱਜ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

ਦੱਸ ਦੇਈਏ ਕਿ ਇਸ ਮੀਟਿੰਗ 'ਚ ਅਗਲੀ ਰਣਨੀਤੀ ਦੀ ਰੂਪਰੇਖਾ ਉਲੀਕੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਪੰਜਾਬ ਦੇ ਹਾਲਾਤਾਂ ਬਾਰੇ ਜਾਣੂ ਕਰਵਾਉਣਗੇ। ਓਧਰ ਦੂਜੇ ਪਾਸੇ 26-27 ਨਵੰਬਰ ਨੂੰ ਦਿੱਲੀ ਘਿਰਾਓ ਦੀਆਂ ਕਿਸਾਨ ਜਥੇਬੰਦੀਆਂ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ ਅਤੇ ਪੰਜਾਬ 'ਚੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਨੂੰ ਜਾਣਗੇ।

-PTCNews

Related Post