ਮੁੱਖ ਮੰਤਰੀ ਵੱਲੋਂ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

By  Jashan A February 8th 2019 07:58 AM -- Updated: February 8th 2019 02:00 PM

ਮੁੱਖ ਮੰਤਰੀ ਵੱਲੋਂ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ,ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ।

capt ਮੁੱਖ ਮੰਤਰੀ ਵੱਲੋਂ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਮੁੱਖ ਮੰਤਰੀ ਨੇ ਇਹ ਨਿਰਦੇਸ਼ ਜਾਰੀ ਕਰਦੇ ਹੋਏ ਮਾਲ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਫਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਆਖਿਆ ਹੈ।ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਇਸ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਨ ਲਈ ਕਿਹਾ ਹੈ।

capt ਮੁੱਖ ਮੰਤਰੀ ਵੱਲੋਂ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਬੁਲਾਰੇ ਅਨੁਸਾਰ ਭਾਵੇਂ ਕਣਕ ਦੀ ਫਸਲ ਲਈ ਸਰਦੀਆਂ ਦਾ ਇਹ ਮੀਂਹ ਲਾਭਦਾਇਕ ਹੈ ਪਰ ਗੜੇਮਾਰੀ ਕਾਰਨ ਹੋਏ ਸੰਭਾਵਤ ਨੁਕਸਾਨ ਦਾ ਅਨੁਮਾਨ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਮਾਲ ਵਿਭਾਗ ਦੇ ਸਟਾਫ ਵੱਲੋਂ ਕੀਤਾ ਜਾਵੇਗਾ। ਉਨਾਂ ਨੂੰ ਇਸ ਸਬੰਧੀ ਰਿਪੋਰਟ ਸੂਬਾ ਸਰਕਾਰ ਕੋਲ ਸਮੇਂ ਸਿਰ ਪੇਸ਼ ਕਰਨ ਲਈ ਆਖਿਆ ਹੈ।

-PTC News

Related Post