ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

By  Jashan A December 27th 2018 01:44 PM

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ,ਫ਼ਤਹਿਗੜ੍ਹ ਸਾਹਿਬ: ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਬੀਤੇ ਦਿਨ ਤੋਂ ਸ਼ੁਰੂ ਹੋ ਚੁੱਕਿਆ ਹੈ ਅਤੇ ਅੱਜ ਸ਼ਹੀਦੀ ਜੋੜ ਮੇਲੇ ਦਾ ਦੂਸਰਾ ਦਿਨ ਹੈ।

Chief Minister ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਜਿਸ ਦੌਰਾਨ ਵੱਡੀ ਮਾਤਰਾ 'ਚ ਸਿੱਖ ਸੰਗਤਾਂ ਨਤਮਸਤਕ ਹੋ ਰਹੀਆਂ ਹਨ।ਇਹ ਮੇਲਾ ਹਰ ਸਾਲ 26 ਤੋਂ 28 ਦਸੰਬਰ ਨੂੰ ਫਤਿਹਗੜ੍ਹ ਸਾਹਿਬ ਵਿਖੇ 'ਚ ਲੱਗਦਾ ਹੈ। ਅੱਜ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਹੀਦੀ ਜੋੜ ਮੇਲੇ ਨੂੰ ਮੁੱਖ ਰੱਖਦੇ ਹੋਏ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।

ਹੋਰ ਪੜ੍ਹੋ:ਲੁਧਿਆਣਾ-ਦਿੱਲੀ ਤੋਂ ਬਾਅਦ ਹੁਣ ਚੰਡੀਗੜ੍ਹ ‘ਚ ਰਾਜੀਵ ਗਾਂਧੀ ਦੇ ਬੋਰਡਾਂ ‘ਤੇ ਪੋਚੀ ਕਾਲਖ਼

ਇਸ ਦੌਰਾਨ ਉਹਨਾਂ ਨੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਗੁਰਬਾਣੀ ਸਰਵਣ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਗਤ 'ਚ ਬੈਠ ਕੇ ਲੰਗਰ ਵੀ ਛਕਿਆ।

Chief Minister C ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦੱਸ ਦੇਈਏ ਕਿ ਫਤਹਿਗੜ੍ਹ ਸਾਹਿਬ ਦੀ ਧਰਤੀ ਉਹ ਇਤਿਹਾਸਕ ਧਰਤੀ ਹੈ ਜਿਥੇ ਛੋਟੇ ਸਾਹਜ਼ਾਦਿਆਂ ਨੇ ਨਿੱਕੀਆਂ ਜਿੰਦਾ ਵੱਡਾ ਸਾਕਾ ਕਰ ਕੇ ਵਿਖਾਇਆ ਸੀ।ਇਸ ਪਾਵਨ ਅਸਥਾਨ ’ਤੇ 13 ਪੋਹ ਸੰਮਤ 1761 ਨੂੰ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਨੂੰ ਜਿਊਂਦੇ ਦੀਵਾਰ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ ਸੀ।

-PTC News

Related Post