ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਸਾਲ 2019 ਦੀ ਮੁਬਾਰਕਬਾਦ

By  Jashan A December 31st 2018 08:43 PM -- Updated: December 31st 2018 08:46 PM

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਸਾਲ 2019 ਦੀ ਮੁਬਾਰਕਬਾਦ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪ੍ਰੇਮ, ਸਹਿਣਸ਼ੀਲਤਾ ਤੇ ਸ਼ਾਂਤੀ ਉਤੇ ਆਧਾਰਤ ਬਿਹਤਰ ਭਾਰਤ ਦੇ ਨਿਰਮਾਣ ਲਈ ਇਕਜੁੱਟ ਤੇ ਉਤਸ਼ਾਹ ਨਾਲ ਕੰਮ ਕਰਨ ਦੇ ਵਾਅਦੇ ਨਾਲ ਨਵੇਂ ਵਰੇ 2019 ਨੂੰ ਖ਼ੁਸ਼ਆਮਦੀਦ ਕਹਿਣ ਦਾ ਸੱਦਾ ਦਿੱਤਾ ਹੈ। [caption id="attachment_234892" align="aligncenter" width="300"]captain amrinder singh ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਸਾਲ 2019 ਦੀ ਮੁਬਾਰਕਬਾਦ[/caption] ਇਸ ਮੌਕੇ ਉਤੇ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਾਮਨਾ ਕੀਤੀ ਕਿ ਸਾਲ 2019 ਦੁਨੀਆ ਭਰ ਦੇ ਲੋਕਾਂ ਲਈ ਖ਼ੁਸ਼ੀਆਂ, ਸ਼ਾਂਤੀ ਤੇ ਖ਼ੁਸ਼ਹਾਲੀ ਲੈ ਕੇ ਆਵੇ।ਉਨਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲਾ ਵਰਾ ਪੰਜਾਬ ਦੀ ਸਮੁੱਚੀ ਖ਼ੁਸ਼ਹਾਲੀ ਤੇ ਤਰੱਕੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ। ਹੋਰ ਪੜ੍ਹੋ:ਸੰਗਰੂਰ: ਕੈਪਟਨ ਅਮਰਿੰਦਰ ਸਿੰਘ ਨੇ ਹੋਮੀ ਭਾਬਾ ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਰਾਜ ਦੇ ਲੋਕਾਂ ਅਤੇ ਦੇਸ਼ ਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ।ਨਵਾਂ ਵਰਾਂ ਸਾਰੇ ਪੰਜਾਬੀਆਂ ਲਈ ਖ਼ੁਸ਼ੀਆਂ, ਸ਼ਾਂਤੀ ਤੇ ਸਫ਼ਲਤਾ ਵਾਲਾ ਹੋਣ ਦਾ ਭਰੋਸਾ ਜਤਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਆਖਿਆ ਕਿ ਉਹ ਪੰਜਾਬ ਨੂੰ ਸਮੁੱਚੀ ਤਰੱਕੀ ਰਾਹੀਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਦਿੜ ਸੰਕਲਪ ਲੈਣ ਤਾਂ ਕਿ ਵਿਕਾਸ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚੇ। [caption id="attachment_234891" align="aligncenter" width="300"]caotain amrinder singh ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਸਾਲ 2019 ਦੀ ਮੁਬਾਰਕਬਾਦ[/caption] ਮੁੱਖ ਮੰਤਰੀ ਨੇ ਫਿਰਕੂ ਸਦਭਾਵਨਾ, ਸ਼ਾਂਤੀ, ਮਿੱਤਰਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਰਾਜ ਨੂੰ ਖ਼ੁਸ਼ਹਾਲੀ ਦੇ ਰਾਹ ਉਤੇ ਲੈ ਜਾਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। -PTC News

Related Post