ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਵਾਮਾ ਵਿਖੇ ਸੂਬੇ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ

By  Jashan A February 15th 2019 09:18 PM -- Updated: March 12th 2019 12:51 PM

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਵਾਮਾ ਵਿਖੇ ਸੂਬੇ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਤ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਇਨਾਂ ਜਵਾਨਾਂ ਦਾ ਭਲਕੇ ਪੂਰੇ ਸਰਕਾਰੀ ਸਨਮਾਨ ਨਾਲ ਸੰਸਕਾਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਘਿਨਾਉਣੇ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰਾਂ ਨਾਲ ਇੱਕਮੁੱਠਤਾ ਪ੍ਰਗਟ ਕੀਤੀ ਹੈ।

saheed ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਵਾਮਾ ਵਿਖੇ ਸੂਬੇ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ

ਪੁਲਵਾਮਾ ਵਿਖੇ ਸੁਰੱਖਿਆ ਫੋਰਸ ’ਤੇ ਹੋਏ ਕਾਇਰਤਾਪੂਰਨ ਹਮਲੇ ਵਿੱਚ 41 ਜਵਾਨਾਂ ਨੇ ਆਪਣੇ ਪ੍ਰਾਣ ਗਵਾਏ ਹਨ ਜਿਨਾਂ ਵਿੱਚ ਪੰਜਾਬ ਦੇ ਕੁਲਵਿੰਦਰ ਸਿੰਘ ਰੂਪਨਗਰ ਜ਼ਿਲਾ, ਸੁਖਵਿੰਦਰ ਸਿੰਘ ਤਰਨਤਾਰਨ, ਜੈਮਲ ਸਿੰਘ ਮੋਗਾ ਅਤੇ ਮਨਜਿੰਦਰ ਸਿੰਘ ਦੀਨਾ ਨਗਰ (ਗੁਰਦਾਸਪਰ) ਸ਼ਾਮਲ ਹਨ।

pulwama ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਵਾਮਾ ਵਿਖੇ ਸੂਬੇ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ

ਇਸ ਸੰਕਟ ਦੀ ਘੜੀ ਆਪਣੀ ਸਰਕਾਰ ਵੱਲੋਂ ਦੁਖੀ ਪਰਿਵਾਰਾਂ ਨੂੰ ਪੂਰਾ ਸਮਰਥਣ ਦੇਣ ਦਾ ਭਰੋਸਾ ਦਿਵਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਪੂਰੀ ਤਰਾਂ ਇਨਾਂ ਪਰਿਵਾਰਾਂ ਦੇ ਨਾਲ ਹਨ।

Punjab Cm Announces Jobs, Rs 12 Lakh ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਵਾਮਾ ਵਿਖੇ ਸੂਬੇ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ

ਮਾਨਵਤਾ ਵਿਰੁੱਧ ਇਹ ਘਿਨਾਉਣਾ ਅਪਰਾਧ ਕਰਨ ਵਾਲਿਆਂ ਵਿਰੁੱਧ ਸਖਤ ਜਵਾਬੀ ਕਾਰਵਾਈ ਕਰਨ ਲਈ ਆਪਣੀ ਮੰਗ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਬਹਾਦਰ ਸਪੂਤਾਂ ਦਾ ਬਲਿਦਾਨ ਅਜਾਈਂ ਨਹੀਂ ਜਾਵੇਗਾ।

-PTC News

Related Post