ਕੈਪਟਨ ਅਮਰਿੰਦਰ ਸਿੰਘ ਨੇ ਸੁਸ਼ਮਾ ਨੂੰ 'ਧੋਖੇਬਾਜ਼ ਏਜੰਟਾਂ' ਖਿਲਾਫ ਕਾਰਵਾਈ ਦਾ ਦਿੱਤਾ ਭਰੋਸਾ

By  Jashan A February 7th 2019 02:17 PM

ਕੈਪਟਨ ਅਮਰਿੰਦਰ ਸਿੰਘ ਨੇ ਸੁਸ਼ਮਾ ਨੂੰ 'ਧੋਖੇਬਾਜ਼ ਏਜੰਟਾਂ' ਖਿਲਾਫ ਕਾਰਵਾਈ ਦਾ ਦਿੱਤਾ ਭਰੋਸਾ,ਨਵੀਂ ਦਿੱਲੀ: ਟ੍ਰੈਵਲ ਏਜੰਟਾਂ ਵੱਲੋਂ ਵਿਦੇਸ਼ ਭੇਜਣ ਦੇ ਨਾਮ 'ਤੇ ਲਗਾਤਾਰ ਲੋਕਾਂ ਨਾਲ ਕੀਤੀ ਜਾ ਰਹੀ ਧੋਖਾਧੜੀ ਨੂੰ ਲੈ ਕੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਟਵੀਟ ਕਰ ਉਹਨਾਂ 'ਤੇ ਕਾਰਵਾਈ ਕਰਨ ਲਈ ਕਿਹਾ ਹੈ।ਪੰਜਾਬ ਅੰਦਰ ਗੈਰਕਾਨੂੰਨੀ ਢੰਗ ਨਾਲ ਚੱਲ ਰਹੇ ਟ੍ਰੈਵਲ ਏਜੰਟਾਂ ਦੇ ਦਫਤਰਾਂ 'ਤੇ ਕਾਰਵਾਈ ਕੀਤੀ ਜਾਵੇ।

capt ਕੈਪਟਨ ਅਮਰਿੰਦਰ ਸਿੰਘ ਨੇ ਸੁਸ਼ਮਾ ਨੂੰ 'ਧੋਖੇਬਾਜ਼ ਏਜੰਟਾਂ' ਖਿਲਾਫ ਕਾਰਵਾਈ ਦਾ ਦਿੱਤਾ ਭਰੋਸਾ

ਟਵੀਟ 'ਚ ਲਿਖਿਆ ਹੈ ਕਿ ਮੈਂ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਨਾਲ ਸਬੰਧਤ ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਕਰਨ ਲਈ ਵੀ ਬੋਲਿਆ ਹੈ।

capt ਕੈਪਟਨ ਅਮਰਿੰਦਰ ਸਿੰਘ ਨੇ ਸੁਸ਼ਮਾ ਨੂੰ 'ਧੋਖੇਬਾਜ਼ ਏਜੰਟਾਂ' ਖਿਲਾਫ ਕਾਰਵਾਈ ਦਾ ਦਿੱਤਾ ਭਰੋਸਾ

ਜਿਸ ਦਾ ਜਵਾਬ ਦਿੰਦਿਆਂ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ ਹੈ ਕਿ ਸੁਸ਼ਮਾ ਸਵਰਾਜ ਜੀ, ਇਕ ਕੇਸ ਪਹਿਲਾਂ ਹੀ ਰਜਿਸਟਰ ਹੋ ਚੁੱਕਾ ਹੈ ਅਤੇ ਮੈਂ ਡੀਜੀਪੀ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸ਼ੱਕੀਆਂ ਦੇ ਖਿਲਾਫ ਤੁਰੰਤ ਕਾਰਵਾਈ ਕਰਨ।

-PTC News

Related Post