ਕੈਪਟਨ ਤੇ ਸੁਖਬੀਰ ਬਾਦਲ ਵਿਚਾਲੇ ਤਿੱਖੀ ਬਹਿਸ ਮਗਰੋਂ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕਆਊਟ

By  Shanker Badra August 28th 2018 12:10 PM -- Updated: August 28th 2018 03:38 PM

ਕੈਪਟਨ ਤੇ ਸੁਖਬੀਰ ਬਾਦਲ ਵਿਚਾਲੇ ਤਿੱਖੀ ਬਹਿਸ ਮਗਰੋਂ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕਆਊਟ:ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਅੱਜ ਆਖਰੀ ਦਿਨ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਬਹਿਸ ਹੋਈ ਹੈ।ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਿਚਾਲੇ ਤਿੱਖੀ ਬਹਿਸ ਹੋ ਗਈ।ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਹੋਈ ਹੈ।

ਇਸ ਦੌਰਾਨ ਅਕਾਲੀ ਵਿਧਾਇਕਾਂ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਸਵਾਲ ਚੁੱਕੇ ਹਨ।ਉਨ੍ਹਾਂ ਨੇ ਰਿਪੋਰਟ ਦੀ ਹਰ ਪਹਿਲੂ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਦੌਰਾਨ ਅਕਾਲੀ ਵਿਧਾਇਕਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ ,ਜਿਸ ਤੋਂ ਬਾਅਦ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕਆਊਟ ਕੀਤਾ ਗਿਆ।

-PTCNews

Related Post