ਕੈਪਟਨ ਵੱਲੋਂ ਵਿਕਾਸ ਪ੍ਰਾਜੈਕਟਾਂ ਤੇ ਸੇਵਾ-ਮੁਕਤ ਲਾਭਾਂ ਲਈ 575 ਕਰੋੜ ਰੁਪਏ ਜਾਰੀ

By  Shanker Badra September 14th 2018 05:26 PM -- Updated: September 14th 2018 05:30 PM

ਕੈਪਟਨ ਵੱਲੋਂ ਵਿਕਾਸ ਪ੍ਰਾਜੈਕਟਾਂ ਤੇ ਸੇਵਾ-ਮੁਕਤ ਲਾਭਾਂ ਲਈ 575 ਕਰੋੜ ਰੁਪਏ ਜਾਰੀ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਲੋਕ ਪੱਖੀ ਉਪਰਾਲਿਆਂ ਲਈ 575 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਨੇ ਸੇਵਾ-ਮੁਕਤੀ ਲਾਭ ਦੇ 15 ਜੁਲਾਈ, 2018 ਤੱਕ ਦੇ ਮਾਮਲਿਆਂ ਦੇ ਨਿਪਟਾਰੇ ਲਈ 200 ਕਰੋੜ ਰੁਪਏ ਜਾਰੀ ਕੀਤੇ ਹਨ।ਇਸੇ ਤਰਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ 150 ਕਰੋੜ ਰੁਪਏ ਅਤੇ ਪ੍ਰਸ਼ਾਸਕੀ ਸੁਧਾਰਾਂ ਲਈ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਵਚਨਬੱਧਤਾ ਦੇ ਮੁਤਾਬਕ ਬਿਜਲੀ ਸਬਸਿਡੀ ਲਈ ਵੀ 200 ਕਰੋੜ ਜਾਰੀ ਕਰ ਦਿੱਤੇ ਗਏ ਹਨ।ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੂੰ ਜਾਰੀ ਕੀਤੇ ਫੰਡਾਂ ਨਾਲ ਆਮ ਲੋਕਾਂ ਨੂੰ ਸਮਾਂਬੱਧ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸੇ ਤਰਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਸ਼ਹਿਰੀ ਵਿਕਾਸ ਪ੍ਰਾਜੈਕਟਾਂ ਤਹਿਤ ਸ਼ਹਿਰੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ’ਤੇ ਫੰਡ ਖਰਚੇ ਜਾਣਗੇ। -PTCNews

Related Post