ਕੈਪਟਨ ਸਰਕਾਰ ਨੂੰ ਆਈ ਪੰਜਾਬੀ ਮਾਂ ਬੋਲੀ ਦੀ ਯਾਦ, ਕਰ ਸਕਦੀ ਹੈ ਇਹ ਵੱਡਾ ਐਲਾਨ

By  Jashan A February 5th 2020 02:20 PM

ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ ਕਿ ਕੈਪਟਨ ਸਰਕਾਰ ਨੂੰ 3 ਸਾਲਾ ਬਾਅਦ ਮਾਂ ਬੋਲੀ ਪੰਜਾਬੀ ਯਾਦ ਆਈ ਹੈ ਅਤੇ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਸਰਕਾਰ ਵੱਡੇ ਐਲਾਨ ਕਰ ਸਕਦੀ ਹੈ।

ਪੰਜਾਬ ਸਕੱਤਰੇਤ ਦੇ ਸੂਤਰਾਂ ਮੁਤਾਬਕ ਸਰਕਾਰ ਵੱਲੋਂ ਜਲਦ ਹੀ ਇਕ ਨੋਟੀਫਿਕੇਸ਼ਨ ਜਾਰੀ ਕੀਤੀ ਜਾ ਸਕਦੀ ਹੈ, ਜਿਸ ਰਾਹੀਂ ਸੂਬੇ ਦੇ ਸਾਰੇ ਵਪਾਰਕ ਅਦਾਰਿਆਂ ਤੇ ਦੁਕਾਨਾਂ ਦੇ ਬਾਹਰ ਬੋਰਡ ਪੰਜਾਬੀ 'ਚ ਲਿਖਣੇ ਲਾਜ਼ਮੀ ਕੀਤੇ ਜਾਣਗੇ।

ਹੋਰ ਪੜ੍ਹੋ: ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰ ਤੇ 34 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਉਥੇ ਹੀ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਵੀ ਪੂਰੀ ਤਰਾਂ ਪੰਜਾਬੀ ਭਾਸ਼ਾ 'ਚ ਲਿਖਣ ਦੇ ਆਦੇਸ਼ ਜਾਰੀ ਕਰਨ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ 'ਚ ਵੀ ਪੰਜਾਬੀ ਭਾਸ਼ਾ ਉੱਪਰ ਵਿਸ਼ੇਸ਼ ਚਰਚਾ ਕਰਵਾਉਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ 14 ਤੋਂ 21 ਫ਼ਰਵਰੀ ਤੱਕ ਪੰਜਾਬੀ ਲੋਕ ਕਲਾਵਾਂ, ਗਾਇਕੀ ਅਤੇ ਫਿਲਮਾਂ ਦੇ ਉਚ ਪ੍ਰੋਗਰਾਮ ਕਰਵਾਉਣ ਦੀ ਰਣਨੀਤੀ ਵੀ ਬਣਾਈ ਜਾ ਰਹੀ ਹੈ।

-PTC News

Related Post