ਅੱਜ ਸਾਬਤ ਹੋ ਗਿਆ ਕਿ ਰਾਜਪਾਲ ਅਤੇ ਕੈਪਟਨ ਮੋਦੀ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ: ਬਿਕਰਮ ਸਿੰਘ ਮਜੀਠੀਆ

By  Shanker Badra March 1st 2021 01:36 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋ ਗਈ ਹੈ। ਇਸ ਦੌਰਾਨ ਅਕਾਲੀ ਦਲ ਵੱਲੋਂ ਜ਼ੋਰਦਾਰ ਹੰਗਾਮਾ ਕੀਤਾ ਜਾ ਰਿਹਾ ਹੈ। ਰਾਜਪਾਲ ਦੇ ਭਾਸ਼ਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਸਾਬਤ ਹੋ ਗਿਆ ਹੈ ਕਿ ਰਾਜਪਾਲ ਵੀ ਮੋਦੀ ਦਾ ਹੈ ਅਤੇ ਕੈਪਟਨ ਵੀ ਮੋਦੀ ਦਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਰਲ ਕੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਦੇ ਹੋਏ ਫਿਕਸਡ ਮੈਚ ਖੇਡ ਰਹੇ ਹਨ।

Captain Govt playing red carpet for anti-farmer governor fixed match : Bikram Singh Majithia ਅੱਜ ਸਾਬਤ ਹੋ ਗਿਆ ਕਿ ਰਾਜਪਾਲ ਅਤੇ ਕੈਪਟਨ ਮੋਦੀ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ : ਬਿਕਰਮ ਸਿੰਘ ਮਜੀਠੀਆ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਪਾਸੇ ਕਾਂਗਰਸ ਪਾਰਟੀ ਵੱਲੋਂ ਰਾਜ ਰਾਜ ਭਵਨ ਦਾ ਘਿਰਾਓ ਕਰਨ ਦਾ ਢਕਵੰਜ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਵਿਧਾਨ ਸਭਾ 'ਚ ਰਾਜਪਾਲ ਦੇ ਸਵਾਗਤ ਲਈ ਰੈਡ ਕਾਰਪੈੱਟ ਵਿਛਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਖੇਤੀ ਬਿਲਾਂ ਤੇ ਮੋਹਰ ਨਾ ਲਾ ਕੇ ਕਿਸਾਨਾਂ, ਪੰਜਾਬੀਆਂ ਅਤੇ ਪੰਜਾਬ ਵਿਧਾਨ ਸਭਾ ਦੀ ਤੌਹੀਨ ਕੀਤੀ ਹੈ।

ਅੱਜ ਸਾਬਤ ਹੋ ਗਿਆ ਕਿ ਰਾਜਪਾਲ ਅਤੇ ਕੈਪਟਨ ਮੋਦੀ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ : ਬਿਕਰਮ ਸਿੰਘ ਮਜੀਠੀਆ

ਜਿਸ ਕਰਕੇ ਅੱਜ ਅਕਾਲੀ ਵਿਧਾਇਕਾਂ ਨੇ ਰਾਜਪਾਲ 'ਗੋ ਬੈਕ' ਦੇ ਨਾਅਰੇ ਵੀ ਲਾਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰੀ ਹੋਇਆ ਹੈ ਕਿ ਅੱਜ ਸਮੁੱਚੀ ਵਿਰੋਧੀ ਧਿਰ ਨੇ ਰਾਜਪਾਲ ਦਾ ਵਿਰੋਧ ਕੀਤਾ ਹੈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਰੋਧੀ ਧਿਰ ਦਾ ਸਾਥ ਦੇਣਾ ਚਾਹੀਦਾ ਸੀ ਕਿਉਂਕਿ ਤਿੰਨ ਖੇਤੀ ਬਿੱਲ ਪਾਸ ਕਰਨ ਸਮੇਤ ਸਮੁੱਚੀ ਵਿਰੋਧੀ ਧਿਰ ਰਾਜਪਾਲ ਪੰਜਾਬ ਕੋਲ ਗਈ ਸੀ ਤੇ ਰਾਜਪਾਲ ਨੇ ਸਮੁੱਚੀ ਵਿਧਾਨ ਸਭਾ ਅਤੇ ਪੰਜਾਬੀਆਂ ਦੀ ਤੌਹੀਨ ਕੀਤੀ ਹੈ ਤੇ ਲੋਕਾਂ ਨੂੰ ਅਪਮਾਨਿਤ ਕੀਤਾ ਹੈ।

Captain Govt playing red carpet for anti-farmer governor fixed match : Bikram Singh Majithia ਅੱਜ ਸਾਬਤ ਹੋ ਗਿਆ ਕਿ ਰਾਜਪਾਲ ਅਤੇ ਕੈਪਟਨ ਮੋਦੀ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ : ਬਿਕਰਮ ਸਿੰਘ ਮਜੀਠੀਆ

ਮਜੀਠੀਆ ਨੇ ਕਿਹਾ ਕਿ ਅੱਜ ਰਾਜਪਾਲ ਪੰਜਾਬ ਨੂੰ ਵਾਪਸ ਜਾਣ ਲਈ ਸਮੁੱਚੀ ਵਿਰੋਧੀ ਧਿਰ ਵੱਲੋਂ ਖ਼ੂਬ ਭਜਾਇਆ ਗਿਆ। ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦਾ ਅਪਮਾਨ ਬਰਦਾਸ਼ਤ ਨਹੀਂ ਕਰੇਗਾ। ਇਸ ਮੌਕੇ ਅਕਾਲੀ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ , ਪਵਨ ਟੀਨੂੰ, ਦਿਲਰਾਜ ਸਿੰਘ ਭੂੰਦੜ , ਡਾ ਸੁਖਵਿੰਦਰ ਸੁੱਖੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਅੈਨ ਕੇ ਸ਼ਰਮਾ,ਰੋਜੀ ਬਰਕੰਦੀ, ਲਖਵਿੰਦਰ ਸਿੰਘ ਲੋਧੀਨੰਗਲ, ਗੁਰਪ੍ਰਤਾਪ ਸਿੰਘ ਵਡਾਲਾ ਤੇ ਹੋਰ ਹਾਜ਼ਰ ਸਨ।

-PTCNews

Related Post