ਕੈਪਟਨ ਵੱਲੋਂ ਮਾਛੀਵਾੜਾ ਲਈ ਵਿਕਾਸ ਪ੍ਰਾਜੈਕਟਾਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਯਾਈਆਂ ਦੀ ਯਾਦਗਾਰ ਦਾ ਐਲਾਨ

By  Shanker Badra May 30th 2019 06:25 PM

ਕੈਪਟਨ ਵੱਲੋਂ ਮਾਛੀਵਾੜਾ ਲਈ ਵਿਕਾਸ ਪ੍ਰਾਜੈਕਟਾਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਯਾਈਆਂ ਦੀ ਯਾਦਗਾਰ ਦਾ ਐਲਾਨ:ਮਾਛੀਵਾੜਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਛੀਵਾੜਾ ਦੇ ਬੇਟ ਇਲਾਕੇ ਵਿਚ 11.40 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਯਾਈਆਂ ਨਬੀ ਖਾਨ ਅਤੇ ਘਨੀ ਖਾਨ ਦੀ ਯਾਦ ਵਿਚ ਯਾਦਗਾਰ ਬਣਾਉਣ ਦਾ ਐਲਾਨ ਕੀਤਾ ਹੈ। [caption id="attachment_301715" align="aligncenter" width="300"]Captain Machhiwara Development projects and Sri Guru Gobind Singh ji Followers memorial Declaration ਕੈਪਟਨ ਵੱਲੋਂ ਮਾਛੀਵਾੜਾ ਲਈ ਵਿਕਾਸ ਪ੍ਰਾਜੈਕਟਾਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਯਾਈਆਂ ਦੀ ਯਾਦਗਾਰ ਦਾ ਐਲਾਨ[/caption] ਮੁੱਖ ਮੰਤਰੀ ਨੇ ਇਹ ਐਲਾਨ ਸਬਜ਼ੀ ਪ੍ਰਾਸੈਸਿੰਗ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਕੀਤਾ ਜੋ ਆਈ.ਐਫ.ਐਫ.ਸੀ.ਓ ਅਤੇ ਸਪੇਨ ਦੀ ਕੰਪਨੀ ਸੀ.ਐਨ ਕਾਰਪ ਵੱਲੋਂ ਸਾਂਝੇ ਤੌਰ ’ਤੇ ਵਿਕਸਿਤ ਕੀਤਾ ਜਾ ਰਿਹਾ ਹੈ।ਦਸਮੇਸ਼ ਪਿਤਾ ਜੀ ਦੀ ਮਾਛੀਵਾੜਾ ਫੇਰੀ ਦੌਰਾਨ ਉਨਾਂ ਦੀ ਮੇਜ਼ਬਾਨੀ ਕਰਕੇ ਆਪਣਾ ਜੀਵਨ ਖਤਰੇ ਵਿਚ ਪਾਉਣ ਲਈ ਮੁੱਖ ਮੰਤਰੀ ਨੇ ਨਬੀ ਖਾਨ ਅਤੇ ਘਨੀ ਖਾਨ ਨੂੰ ਯਾਦ ਕੀਤਾ ਅਤੇ ਉਨਾਂ ਦੇ ਸਨਮਾਨ ਵਿਚ ਇਕ ਸ਼ਾਨਦਾਰ ਯਾਦਗਾਰ ਬਨਾਉਣ ਦਾ ਐਲਾਨ ਕੀਤਾ।ਮੌਜੂਦਾ ਹਾੜੀ ਦੇ ਮੌਜੂਦਾ ਸੀਜ਼ਨ ਦੌਰਾਨ ਖਰਾਬ ਮੌਸਮ ਕਾਰਨ ਫਸਲਾਂ ਨੂੰ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੀ ਨੀਤੀ ਦੇ ਆਧਾਰ ’ਤੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਣ ਦਾ ਭਰੋਸਾ ਦਿਵਾਇਆ। [caption id="attachment_301717" align="aligncenter" width="300"]Captain Machhiwara Development projects and Sri Guru Gobind Singh ji Followers memorial Declaration ਕੈਪਟਨ ਵੱਲੋਂ ਮਾਛੀਵਾੜਾ ਲਈ ਵਿਕਾਸ ਪ੍ਰਾਜੈਕਟਾਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਯਾਈਆਂ ਦੀ ਯਾਦਗਾਰ ਦਾ ਐਲਾਨ[/caption] ਮੁੱਖ ਮੰਤਰੀ ਵੱਲੋਂ ਐਲਾਨ ਗਏ ਵਿਕਾਸ ਪ੍ਰਾਜੈਕਟਾਂ ਵਿੱਚ ਆਈ.ਟੀ.ਆਈ ਅਤੇ ਇਕ ਨਵੀਂ ਦੇਹਾਤੀ ਡਿਸਪੈਂਸਰੀ ਸ਼ਾਮਲ ਹਨ।ਉਨਾਂ ਦੱਸਿਆ ਕਿ ਸਮਰਾਲਾ ਵਿਖੇ ਐਸ.ਟੀ.ਪੀ ਦੇ ਨਿਰਮਾਣ ਲਈ ਐਨ.ਐਚ.ਏ.ਆਈ ਵੱਲੋਂ ਪਹਿਲਾਂ ਹੀ ਢੁਕਵੀਂ ਜਗਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਇਸ ਨੂੰ ਪ੍ਰਾਪਤ ਕੀਤਾ ਜਾ ਚੁੱਕਾ ਹੈ।ਇਸ ਨਾਲ ਸੀਵਰੇਜ਼ ਸਮੱਸਿਆ ਦਾ ਹੱਲ ਹੋਵੇਗਾ। [caption id="attachment_301714" align="aligncenter" width="300"]  Captain Machhiwara  Development projects and Sri Guru Gobind Singh ji  Followers memorial Declaration ਕੈਪਟਨ ਵੱਲੋਂ ਮਾਛੀਵਾੜਾ ਲਈ ਵਿਕਾਸ ਪ੍ਰਾਜੈਕਟਾਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਯਾਈਆਂ ਦੀ ਯਾਦਗਾਰ ਦਾ ਐਲਾਨ[/caption] ਮੁੱਖ ਮੰਤਰੀ ਨੇ ਇਸ ਮੌਕੇ ਇਕ ਹੋਰ ਪ੍ਰਾਜੈਕਟ ਦਾ ਵੀ ਐਲਾਨ ਕੀਤਾ ਜਿਸ ਵਿੱਚ ਰਾਹੋਂ-ਮਾਛੀਵਾੜਾ-ਰੋਪੜ ਬਰਾਸਤਾ ਬੇਲਾ ਸੜਕ ਦੀ ਮੁਰੰਮਤ ਦਾ ਕੰਮ ਸ਼ਾਮਲ ਹੈ।ਇਹ ਮੁਰੰਮਤ 7.9 ਕਰੋੜ ਰੁਪਏ ਦੇ ਲਾਗਤ ਨਾਲ ਕੀਤੀ ਜਾਵੇਗੀ।ਇਸ ਤੋਂ ਇਲਾਵਾ 20 ਲੱਖ ਰੁਪਏ ਦੇ ਲਾਗਤ ਨਾਲ ਇਕ ਨਵਾਂ ਕਮਿਉਨਟੀ ਹਾਲ ਉਸਾਰਿਆ ਜਾਵੇਗਾ।ਕੈਪਟਨ ਅਮਰਿੰਦਰ ਸਿੰਘ ਨੇ ਵੱਖ ਵੱਖ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ 3 ਕਰੋੜ ਰੁਪਏ ਦੀ ਮਿਉਂਸਪਲ ਗ੍ਰਾਂਟ ਦਾ ਵੀ ਐਲਾਨ ਕੀਤਾ।ਇਨਾਂ ਪ੍ਰਾਜੈਕਟਾਂ ਦੇ ਨਾਲ ਇਸ ਖੇਤਰ ਵਿਚ ਸ਼ਹਿਰੀ ਸੁਵਿਧਾਵਾਂ ਨੂੰ ਸੁਧਾਰਿਆ ਜਾਵੇਗਾ।ਮੁੱਖ ਮੰਤਰੀ ਨੇ ਇਸ ਖਿੱਤੇ ਵਿਚ ਸਾਰੇ ਵਿਕਾਸ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਆਪਣੀ ਸਰਕਾਰ ਦੀ ਵਚਨਬਧਤਾ ਨੂੰ ਦੁਹਰਾਇਆ।ਉਨਾਂ ਕਿਹਾ ਕਿ ਇਨਾਂ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। -PTCNews

Related Post