ਪੰਜਾਬ ਦੇ ਲੋਕਾਂ ਨੂੰ ਕੈਪਟਨ ਵੱਲੋਂ ਵੱਡਾ ਝਟਕਾ , ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਸਾਫ ਇਨਕਾਰ

By  Shanker Badra October 15th 2018 07:39 PM -- Updated: October 16th 2018 12:58 PM

ਪੰਜਾਬ ਦੇ ਲੋਕਾਂ ਨੂੰ ਕੈਪਟਨ ਵੱਲੋਂ ਵੱਡਾ ਝਟਕਾ , ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਸਾਫ ਇਨਕਾਰ:ਚੰਡੀਗੜ੍ਹ : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕਾਂ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਬੋਲਦਿਆਂ ਸੂਬੇ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਇਨਕਾਰ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸਾਡੇ ਕੋਲ ਆਮਦਨੀ ਦਾ ਕੋਈ ਸਰੋਤ ਨਹੀਂ ਹੈ ਅਤੇ ਜੇਕਰ ਅਸੀਂ ਕੀਮਤਾਂ ਘਟਾ ਦਿੱਤੀਆਂ ਤਾਂ ਪੰਜਾਬ ਕਿਵੇਂ ਚੱਲ ਸਕੇਗਾ।

ਜੇਕਰ ਪੰਜਾਬ ਸਰਕਾਰ ਪੈਟਰੋਲ-ਡੀਜ਼ਲ 'ਤੇ ਵੈਟ 'ਚ ਕਟੌਤੀ ਕਰਦੀ ਹੈ ਤਾਂ ਇਸ ਨਾਲ ਪੰਜਾਬ ਸਰਕਾਰ ਦਾ ਰੈਵੇਨਿਊ ਘੱਟ ਜਾਵੇਗਾ।ਜੇਕਰ ਰੈਵੇਨਿਊ ਘੱਟ ਗਿਆ ਤਾਂ ਸੂਬੇ ਨੂੰ ਕਿਵੇਂ ਚਲਾਇਆ ਜਾਵੇਗਾ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਇਸ ਮਹੀਨੇ ਦੇ ਅਖੀਰ ਵਿਚ ਹੋ ਰਹੀ ਮੀਟਿੰਗ 'ਚ ਇਸ ਬਾਬਤ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਦੱਸ ਦਈਏ ਕਿ 4 ਅਕਤੂਬਰ ਨੂੰ ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 2.50 ਰੁਪਏ ਫੀ ਲਿਟਰ ਦੀ ਕਟੌਤੀ ਦਾ ਐਲਾਨ ਕੀਤਾ ਸੀ।ਇਸਦੇ ਨਾਲ ਹੀ ਕਈਂ ਸੂਬਿਆਂ ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 2.50 ਰੁਪਏ ਦੀ ਕਟੌਤੀ ਕੀਤੀ ਸੀ।ਪੰਜਾਬ ਦੇ ਲੋਕਾਂ ਨੂੰ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟਣ ਦੀ ਉਮੀਦ ਸੀ ਪਰ ਪੰਜਾਬ ਸਰਕਾਰ ਨੇ ਸਾਫ਼ ਇਨਕਾਰ ਕਰ ਦਿੱਤਾ ਹੈ।

-PTCNews

Related Post