ਕੇਂਦਰ ਵੱਲੋਂ ਅੱਧੇ ਪੰਜਾਬ 'ਤੇ 'ਕਬਜ਼ਾ' ਕਰਨ ਨੂੰ ਲੈ ਕੇ ਪਰਗਟ ਸਿੰਘ ਦਾ ਕੈਪਟਨ 'ਤੇ ਨਿਸ਼ਾਨਾ

By  Riya Bawa October 14th 2021 05:28 PM -- Updated: October 14th 2021 05:31 PM

ਚੰਡੀਗੜ੍ਹ - ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ। ਪੰਜਾਬ ਸਰਕਾਰ ਨੇ ਕੇਂਦਰ ਉੱਪਰ ਅੱਧੇ ਪੰਜਾਬ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਇਲਜ਼ਾਮ ਲਾਇਆ ਹੈ। ਉਥੇ ਹੀ ਪਰਗਟ ਸਿੰਘ ਦਾ ਕਹਿਣਾ ਸੀ ਕਿ ਅਸੀਂ ਕਿਸੇ ਨੂੰ ਵੀ ਪੰਜਾਬ ਨੂੰ ਫ਼ਿਰਕੂ ਬਣਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ। ਇਸ ਮੌਕੇ ਸਾਬਕਾ ਮੁੱਖ ਮੰਤਰੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਪਰਗਟ ਸਿੰਘ ਦਾ ਕਹਿਣਾ ਸੀ ਕਿ ਮੈਂ ਹਮੇਸ਼ਾ ਕਿਹਾ ਹੈ ਕਿ ਕੈਪਟਨ ਸਿਰਫ਼ ਭਾਜਪਾ ਦੇ ਨਾਲ ਹਨ।

Former India Hockey Captain Pargat Singh to Return Padma Shri in Support of Farmer Protest

ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਬੀਜੇਪੀ ਦੇਸ਼ ਵਿੱਚ ਜੋ ਲੋਕਾਂ ਨੂੰ ਵੰਡਣ ਦੀ ਸਿਆਸਤ ਕਰ ਰਹੀ ਹੈ, ਇਹ ਉਸ ਦਾ ਹੀ ਨਮੂਨਾ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦੀ ਧਰਮ ਦੇ ਨਾਂ ਉੱਪਰ ਵੰਡਣ ਦੀ ਕੋਸ਼ਿਸ਼ ਨੂੰ ਪੰਜਾਬ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮਨਸ਼ਾ ਲੱਗਦੀ ਹੈ ਕਿ ਪੰਜਾਬ ਵਿੱਚ ਕਿਸੇ ਤਰ੍ਹਾਂ ਰਾਸ਼ਟਰਪਤੀ ਰਾਜ ਲਾਇਆ ਜਾਵੇ।

Pargat asks Capt to come clean on dossiers on MLAs - Hindustan Times

ਪਰਗਟ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੇਂਦਰ ਸਰਕਾਰ ਦੇ ਹੱਕ ਵਿੱਚ ਬਿਆਨ ਬਾਰੇ ਕਿਹਾ ਕਿ ਇਹ ਉਨ੍ਹਾਂ ਇਲਜ਼ਾਮਾਂ ਨੂੰ ਹੀ ਦਰਸਾਉਂਦਾ ਹੈ ਜੋ ਉਨ੍ਹਾਂ ਉੱਪਰ ਬੀਜੇਪੀ ਨਾਲ ਮਿਲੇ ਹੋਣ ਦੇ ਲੱਗਦੇ ਸੀ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਕੈਪਟਨ ਮੁੱਖ ਮੰਤਰੀ ਸੀ, ਉਸ ਵੇਲੇ ਕੇਂਦਰ ਨੇ ਇਹ ਫੈਸਲਾ ਕਿਉਂ ਨਹੀਂ ਕੀਤਾ।

Capt Amarinder to meet Amit Shah on Thursday ahead of farmers' meeting with Centre

-PTC News

Related Post