ਕੈਪਟਨ ਦਾ ਵੱਡਾ ਬਿਆਨ, ਕੇਜਰੀਵਾਲ ਹੱਥ ਪੰਜਾਬ ਦੀ ਵਾਗਡੋਰ, ਭਗਵੰਤ ਮਾਨ ਰਬੜ ਦੀ ਮੋਹਰ: ਕੈਪਟਨ

By  Pardeep Singh April 12th 2022 02:36 PM

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਫਸਾਹੀ ਉੱਤੇ ਸਵਾਲ ਚੁੱਕੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਵਿੱਚ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਕਬਜ਼ਾ ਕਰ ਲਿਆ ਹੈ ਉਨ੍ਹਾਂ ਨੇ ਕਿਹਾ ਹੈ ਕਿ ਰਬੜ ਦੀ ਮੋਹਰ ਦਾ ਸਾਬਿਤ ਹੋ ਗਿਆ ਹੈ ਕਿ ਹੁਣ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕੀਤਾ ਹੈ।

‘Tell me what you need, and I will give it to you’: Captain Amarinder Singh to industry  

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਇਹ ਪਹਿਲਾਂ ਹੀ ਕਿਹਾ ਜਾ ਰਿਹਾ ਸੀ ਭਗਵੰਤ ਮਾਨ ਸਿਰਫ ਰਬੜ ਦੀ ਮੋਹਰ ਵਾਂਗ ਕੰਮ ਕਰਨਗੇ ਤੇ ਅਸਲ ਕਮਾਨ ਕੇਜਰੀਵਾਲ ਹੱਥ ਹੋਵੇਗੀ।

ਇਹ ਵੀ ਪੜ੍ਹੋ:ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

-PTC News

Related Post