ਗੋਦਾਮ ਦੇ ਬਾਹਰ ਖੜ੍ਹੇ ਗੱਤੇ ਨਾਲ ਭਰੇ ਟਰੱਕ ਨੂੰ ਅਚਾਨਕ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

By  Riya Bawa October 20th 2022 08:11 AM -- Updated: October 20th 2022 11:11 AM

ਜਲੰਧਰ: ਥਾਣਾ ਤਿੰਨ ਅਧੀਨ ਪੈਂਦੇ ਦਮੋਰੀਆ ਪੁਲ ਨੇੜੇ ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ ਦੇ ਸਾਹਮਣੇ ਬੁੱਧਵਾਰ ਦੇਰ ਰਾਤ ਗੱਤੇ ਦੇ ਗੋਦਾਮ ਦੇ ਬਾਹਰ ਖੜ੍ਹੇ ਗੱਤੇ ਨਾਲ ਭਰੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅੱਗ ਲੱਗਣ ਨਾਲ ਆਸ-ਪਾਸ ਦੇ ਲੋਕਾਂ ਵਿੱਚ ਹਾਹਾਕਾਰ ਮੱਚ ਗਈ।

FIRE

ਤੇਜ਼ ਹਵਾਵਾਂ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਗੱਤਾ ਗਰਾਊਂਡ ਦੇ ਮਾਲਕ ਜਿਮੀ, ਵਾਸੀ ਇਕਹਿਰੀ ਪੁਲੀ ਨੇ ਦੱਸਿਆ ਕਿ ਕਿਸੇ ਰਾਹਗੀਰ ਨੇ ਫੋਨ ਕਰਕੇ ਦੱਸਿਆ ਕਿ ਉਸ ਦੇ ਗੋਦਾਮ ਦੇ ਬਾਹਰ ਖੜ੍ਹੇ ਟਰੱਕ ਨੂੰ ਅੱਗ ਲੱਗੀ ਹੋਈ ਹੈ। ਉਸ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਅੱਗ ਕਾਫੀ ਵਧ ਚੁੱਕੀ ਹੈ, ਜਿਸ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਵਧਦੀ ਦੇਖ ਉਥੋਂ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

 Jalandhar Fire news

ਇਹ ਵੀ ਪੜ੍ਹੋ: ਪੁਲਿਸ ਨੇ ਹੋਟਲ 'ਚ ਮਾਰੀ ਰੇਡ, ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਮਾਲਕ ਸਮੇਤ 5 ਲੋਕ ਗ੍ਰਿਫ਼ਤਾਰ

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਕਾਫੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ। ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਟਰੱਕ 'ਚ ਪਿਆ ਲੋਡ ਸਾਮਾਨ ਸੜ ਕੇ ਸੁਆਹ ਹੋ ਗਿਆ। ਦੂਜੇ ਪਾਸੇ ਅੱਗ ਬੁਝਾਊ ਵਿਭਾਗ ਦੇ ਮੁਲਾਜ਼ਮਾਂ ਨੇ ਇਹ ਵੀ ਦੋਸ਼ ਲਾਇਆ ਕਿ ਅੱਗ ਬੁਝਾਉਣ ਸਮੇਂ ਗੋਦਾਮ ਮਾਲਕਾਂ ਤੇ ਉਨ੍ਹਾਂ ਦੇ ਮੁਲਾਜ਼ਮਾਂ ਦੀ ਤਰਫ਼ੋਂ ਉਨ੍ਹਾਂ ਨਾਲ ਤਕਰਾਰ ਵੀ ਹੋਈ ਸੀ ਪਰ ਬਾਅਦ ਵਿੱਚ ਗੋਦਾਮ ਮਾਲਕਾਂ ਵੱਲੋਂ ਉਨ੍ਹਾਂ ਤੋਂ ਮੁਆਫ਼ੀ ਮੰਗ ਲਈ ਗਈ ਸੀ।

(ਜਲੰਧਰ ਤੋਂ ਜਗਰੂਪ ਦੀ ਰਿਪੋਰਟ)

-PTC News

Related Post