ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਅਜਿਹੀ ਕੋਰੋਨਾ ਵੈਕਸੀਨ ,ਜਾਨਵਰਾਂ ਨੂੰ ਲੱਗੇਗਾ ਕੋਰੋਨਾ ਦਾ ਟੀਕਾ

By  Shanker Badra March 31st 2021 01:31 PM

ਮਾਸਕੋ : ਦੁਨੀਆ ਭਰ 'ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਮਨੁੱਖਾਂ ਤੋਂ ਇਲਾਵਾ ਜਾਨਵਰ ਵੀ ਕੋਰੋਨਾ ਵਾਇਰਸ ਤੋਂ ਪੀੜਤ ਹਨ। ਅਜਿਹੀ ਸਥਿਤੀ ਵਿੱਚ ਰੂਸ ਨੇ ਹੁਣ ਜਾਨਵਰਾਂਲਈ ਵੀ  ਕੋਰੋਨਾ ਵਾਇਰਸ ਵਿਰੁੱਧ ਦੁਨੀਆ ਦਾ ਪਹਿਲਾ ਟੀਕਾ ਬਣਵਾ ਲਿਆ ਹੈ। ਜਾਨਵਰਾਂ ਲਈ ਬਣੀ ਇਸ ਨਵੀਂ ਵੈਕਸੀਨ ਦਾ ਨਾਮ Carnivac-Cov  ਹੈ।

ਪੜ੍ਹੋ ਹੋਰ ਖ਼ਬਰਾਂ : ਅਗਲੇ ਮਹੀਨੇ ਰੱਦ ਹੋ ਸਕਦਾ ਹੈ ਤੁਹਾਡਾ ਪੈਨ ਕਾਰਡ , ਅੱਜ ਹੀ ਕਰੋ ਇਹ ਜ਼ਰੂਰੀ ਕੰਮ

Carnivac-Cov : Russia registers world's 1st Covid vaccine for animals, says report ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਅਜਿਹੀ ਕੋਰੋਨਾ ਵੈਕਸੀਨ ,ਜਾਨਵਰਾਂ ਨੂੰ ਲੱਗੇਗਾ ਕੋਰੋਨਾ ਦਾ ਟੀਕਾ

ਦੇਸ਼ ਦੇ ਖੇਤੀਬਾੜੀ ਮਾਮਲਿਆਂ ਦੀ ਨਿਗਰਾਨੀ ਕਰਨ ਵਾਲੀ ਸੰਸਥਾ ਰੋਜ਼ਲਖੋਨਾਜੋਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਦੱਸਣਯੋਗ ਹੈ ਕਿ ਰੂਸ ਤੋਂ ਪਹਿਲਾਂ ਵੀ ਮਨੁੱਖਾਂ ਦੇ ਲਈ ਕੋਰੋਨਾ ਵਾਇਰਸ ਦੇ ਤਿੰਨ ਟੀਕੇ ਉਪਲਬਧ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਮਸ਼ਹੂਰ ਟੀਕਾ ਸਪੁਤਨਿਕ -ਵੀ. (Sputnik v) ਹੈ। ਮਾਸਕੋ ਨੇ ਦੋ ਹੋਰ ਵੈਕਸੀਨ ਐਪੀਵੈਕਕੋਰੋਨਾ ਤੇ ਕੋਵੀਵੈਕ ਨੂੰ ਵੀ ਐਮਰਜੈਂਸੀ ਮਨਜ਼ੂਰੀ ਦਿੱਤੀ ਹੈ।

Carnivac-Cov : Russia registers world's 1st Covid vaccine for animals, says report ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਅਜਿਹੀ ਕੋਰੋਨਾ ਵੈਕਸੀਨ ,ਜਾਨਵਰਾਂ ਨੂੰ ਲੱਗੇਗਾ ਕੋਰੋਨਾ ਦਾ ਟੀਕਾ

ਸੰਸਥਾ ਨੇ ਦੱਸਿਆ ਕਿ ਜਾਨਵਰਾਂ ਲਈ ਕੋਰੋਨਾ ਵੈਕਸੀਨ Carnivac-Cov ਰੋਜੇਲਖੋਨਾਜੋਰ ਦੀ ਹੀ ਇਕ ਇਕਾਈ ਵੱਲੋਂ ਵਿਕਸਤ ਕੀਤੀ ਗਈ ਹੈ। ਰੋਜੇਲਖੋਨਾਜੋਰ ਦੇ ਉਪ ਪ੍ਰਮੁੱਖ ਕੋਂਸਟੇਂਟਿਨ ਸਵੇਨਕੋਵ ਨੇ ਕਿਹਾ ਕਿ ਵੈਕਸੀਨ ਦਾ ਕਲੀਨਿਕਲ ਟ੍ਰਾਇਲ ਪਿਛਲੇ ਸਾਲ ਅਕਤੂਬਰ 'ਚ ਸ਼ੁਰੂ ਹੋਇਆ ਸੀ। ਇਸ ਵਿਚ ਕੁੱਤਿਆਂ, ਬਿੱਲੀਆਂ, ਆਰਕਟਿਕ ਲੋਮੜੀਆਂ, ਮਿੰਕ ਤੇ ਹੋਰ ਜਾਨਵਰਾਂ ਨੂੰ ਸ਼ਾਮਲ ਕੀਤਾ ਗਿਆ ਸੀ।

Carnivac-Cov : Russia registers world's 1st Covid vaccine for animals, says report ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਅਜਿਹੀ ਕੋਰੋਨਾ ਵੈਕਸੀਨ ,ਜਾਨਵਰਾਂ ਨੂੰ ਲੱਗੇਗਾ ਕੋਰੋਨਾ ਦਾ ਟੀਕਾ

ਇਸ ਦੇ ਨਾਲ ਹੀ ਟ੍ਰਾਇਲ ਦੇ ਨਤੀਜੇ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਵੈਕਸੀਨ ਜਾਨਵਰਾਂ ਲਈ ਹਾਨੀਰਹਿਤ ਤੇ ਬੇਹੱਦ ਪ੍ਰਤੀਰੱਖਿਆਤਮਕ ਹੈ। ਜਿੰਨੇ ਜਾਨਵਰਾਂ ਨੂੰ ਟੀਕਾ ਲਗਾਇਆ ਗਿਆ ਸੀ, ਉਨ੍ਹਾਂ ਸਭ ਵਿਚ ਕੋਰੋਨਾ ਵਾਇਰਸ ਲਈ ਐਂਟੀਬਾਡੀ ਵਿਕਸਤ ਹੋਈ। ਟੀਕਾਕਰਨ ਤੋਂ ਬਾਅਦ ਪ੍ਰਤੀਰੱਖਿਆ ਛੇ ਮਹੀਨੇ ਤਕ ਰਹਿੰਦੀ ਹੈ। ਵੈਕਸੀਨ ਦਾ ਵੱਡੇ ਪੈਮਾਨੇ 'ਤੇ ਉਤਪਾਦਨ ਅਪ੍ਰੈਲ 'ਚ ਸ਼ੁਰੂ ਹੋ ਸਕਦਾ ਹੈ।

-PTCNews

Related Post