ਭਾਰਤੀ ਕਰੰਸੀ 'ਤੇ ਤਸਵੀਰ ਬਦਲਣ ਦਾ ਮਾਮਲਾ, ਕੇਜਰੀਵਾਲ ਨੇ PM ਨੂੰ ਲਿਖੀ ਚਿੱਠੀ

By  Pardeep Singh October 28th 2022 01:38 PM

ਚੰਡੀਗੜ੍ਹ: ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖੀ ਹੈ। ਕੇਜਰੀਵਾਲ ਨੇ ਚਿੱਠੀ ਲਿਖ ਕੇ ਭਾਰਤੀ ਕਰੰਸੀ ਉੱਤੇ ਮਹਾਤਮਾ ਗਾਂਧੀ ਦੀ ਤਸਵੀਰ ਦੇ ਨਾਲ ਨਾਲ ਲਕਸ਼ਮੀ ਅਤੇ ਗਣੇਸ਼ ਜੀ ਦੀ ਵੀ ਤਸਵੀਰ ਲਗਾਉਣ ਦੀ ਅਪੀਲ ਕੀਤੀ ਹੈ।

ਅਰਵਿੰਦ ਕੇਜਰੀਵਾਲ ਨੇ ਟਵੀਟ ਵੀ ਕੀਤਾ ਹੈ। ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 130 ਕਰੋੜ ਭਾਰਤੀਆਂ ਦੀ ਵੱਲੋਂ ਬੇਨਤੀ ਕੀਤੀ ਹੈ ਕਿ ਮਹਾਤਮਾ ਗਾਂਧੀ ਦੇ ਨਾਲ ਲਕਸ਼ਮੀ ਅਤੇ ਗਣੇਸ਼ ਜੀ ਦੀ ਤਸਵੀਰ ਵੀ ਭਾਰਤੀ ਕਰੰਸੀ 'ਤੇ ਲਗਾਈ ਜਾਵੇ। ਕੇਜਰੀਵਾਲ ਨੇ ਆਪਣੇ ਇਸ ਟਵੀਟ ਦੇ ਨਾਲ ਪੱਤਰ ਵੀ ਸ਼ੇਅਰ ਕੀਤਾ ਹੈ ਜੋ ਕਿ ਉਨ੍ਹਾਂ ਨੇ ਪ੍ਰਧਾਨਮੰਤਰੀ ਨੂੰ ਲਿਖਿਆ ਹੈ।kejriwal

ਇਹ ਵੀ ਪੜ੍ਹੋ:ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਕਿਸਾਨਾਂ ਤੇ ਸਰਕਾਰ ਵਿਚਕਾਰ ਬਣੀ ਸਹਿਮਤੀ

-PTC News

Related Post