ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'SYL' ਨੂੰ ਲੀਕ ਕਰਨ ਖ਼ਿਲਾਫ਼ ਮਾਮਲਾ ਦਰਜ

By  Ravinder Singh June 28th 2022 12:39 PM

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਐਸਵਾਈਐਲ ਗੀਤ ਨੂੰ ਲੀਕ ਕੀਤੇ ਜਾਣ ਉਤੇ ਮਾਨਸਾ ਥਾਣਾ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਕਿ ਉਸ ਦੇ ਪੁੱਤਰ ਦਾ ਐਸਵਾਈਐਲ ਗੀਤ ਉਨ੍ਹਾਂ 23 ਤਾਰੀਕ ਨੂੰ ਸ਼ਾਮ 6 ਵਜੇ ਰਿਲੀਜ਼ ਕਰਨਾ ਸੀ ਪਰ ਕਿਸੇ ਨੇ 20 ਤਾਰੀਕ ਨੂੰ ਹੀ ਰਿਲੀਜ਼ ਕਰ ਦਿੱਤਾ ਗਿਆ। ਇਸ ਉਤੇ ਸਦਰ ਮਾਨਸਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਸ ਗਾਣੇ ਨੂੰ ਪਹਿਲਾਂ ਰਿਲੀਜ਼ ਕਰਨ ਉਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਤਜ਼ਾਰ ਜ਼ਾਹਿਰ ਕੀਤੀ ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'SYL' ਨੂੰ ਲੀਕ ਕਰਨ 'ਤੇ ਮਾਮਲਾ ਦਰਜਕਾਬਿਲੇਗ਼ੌਰ ਹੈ ਕਿ 4-5 ਦਿਨ ਪਹਿਲਾਂ ਹੀ ਇਸ ਗੀਤ ਨੂੰ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਉਤੇ ਰਿਲੀਜ਼ ਕਰ ਦਿੱਤਾ ਗਿਆ ਸੀ। ਜਿਸ ਤੋਂ 2 ਦਿਨਾਂ ਬਾਅਦ ਹੀ ਇਸ ਗੀਤ ਨੂੰ ਹਟਵਾ ਦਿੱਤਾ ਗਿਆ ਸੀ। ਇਸ ਗੀਤ ਵਿੱਚ ਪੰਜਾਬ ਤੇ ਹਰਿਆਣਾ ਵਿਚਕਾਰ ਐਸਵਾਈਐਲ (ਸਤਲੁਜ-ਯੁਮਨਾ ਲਿੰਕ) ਨਹਿਰ ਦੇ ਪਾਣੀ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ਉਭਾਰੇ ਗਏ ਸਨ ਜਿਸ ਨੂੰ ਲੈ ਕੇ ਲਗਾਤਾਰ ਵਿਵਾਦ ਹੋ ਰਿਹਾ ਸੀ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'SYL' ਨੂੰ ਲੀਕ ਕਰਨ 'ਤੇ ਮਾਮਲਾ ਦਰਜਯੂ-ਟਿਊਬ ਉਤੇ ਗਾਣੇ ਦੇ ਲਿੰਕ ਉਤੇ ਕਲਿਕ ਕਰਨ ਉਤੇ ਪਤਾ ਲੱਗਦਾ ਹੈ ਕਿ ਕੇਂਦਰ ਦੀ ਸ਼ਿਕਾਇਤ ਮਗਰੋਂ 'ਐਸਵਾਈਐਲ' ਗਾਣੇ ਨੂੰ ਭਾਰਤ ਵਿੱਚ ਨਹੀਂ ਦੇਖਿਆ ਜਾ ਸਕਦਾ ਹੈ। ਇਸ ਗੀਤ ਨੂੰ ਹੁਣ ਤੱਕ 2.8 ਕਰੋੜ ਵਾਰ ਦੇਖਿਆ ਜਾ ਚੁੱਕਿਆ ਹੈ ਤੇ ਵਪਾਰਕ ਪੱਖੋਂ ਇਹ ਗੀਤ ਪਹਿਲੇ ਨੰਬਰ ਉਤੇ ਆ ਗਿਆ ਸੀ, ਜਿਸ ਦੇ 3.4 ਕਰੋੜ ਕੁਮੈਂਟ ਵੀ ਆ ਚੁੱਕੇ ਹਨ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'SYL' ਨੂੰ ਲੀਕ ਕਰਨ 'ਤੇ ਮਾਮਲਾ ਦਰਜਸਿੱਧੂ ਮੂਸੇਵਾਲਾ ਦੇ ਕਤਲ ਦੇ 26 ਦਿਨਾਂ ਬਾਅਦ ਇਹ ਗੀਤ ਇੱਕ ਸ਼ਰਧਾਂਜਲੀ ਵਜੋਂ ਰਿਲੀਜ਼ ਕੀਤਾ ਗਿਆ ਸੀ। ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਐਸਵਾਈਐਲ ਉਨ੍ਹਾਂ ਦਾ ਪਹਿਲਾ ਗੀਤ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ: ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ

Related Post