Tue, Mar 3, 2026
Whatsapp

ਸਾਵਧਾਨ: ਡਰੋਨ ਕੈਮਰਾ ਚਲਾਉਣ ਤੇ ਉਡਾਉਣ 'ਤੇ ਇਸ ਜ਼ਿਲ੍ਹੇ 'ਚ ਲੱਗੀ ਰੋਕ

Reported by:  PTC News Desk  Edited by:  Pardeep Singh -- February 14th 2023 07:36 PM
ਸਾਵਧਾਨ: ਡਰੋਨ ਕੈਮਰਾ ਚਲਾਉਣ ਤੇ ਉਡਾਉਣ 'ਤੇ ਇਸ ਜ਼ਿਲ੍ਹੇ 'ਚ ਲੱਗੀ ਰੋਕ

ਸਾਵਧਾਨ: ਡਰੋਨ ਕੈਮਰਾ ਚਲਾਉਣ ਤੇ ਉਡਾਉਣ 'ਤੇ ਇਸ ਜ਼ਿਲ੍ਹੇ 'ਚ ਲੱਗੀ ਰੋਕ

ਬਠਿੰਡਾ : ਜ਼ਿਲ੍ਹਾ ਮੈਜਸਿਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਧਾਰਾ 144 ਜਾਬਤਾ ਫੌਜਦਾਰੀ ਸੰਘਤਾ 1973 ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਰੋਕ ਲਗਾਈ ਗਈ ਹੈ।

ਜ਼ਿਲ੍ਹਾ ਮੈਜਸਿਟ੍ਰੇਟ-ਕਮ-ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਿਵਲ ਏਅਰਪੋਰਟ ਵਿਰਕ ਕਲਾਂ, ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ.ਸੀ.ਐਲ, ਬੀ.ਪੀ.ਸੀ.ਐਲ., ਐਚ.ਪੀ.ਸੀ.ਐਲ., ਬਲਕ ਪੀ.ਓ.ਐਲ ਟਰਮੀਨਲ ਫੂਸ ਮੰਡੀ ਮਾਨਸਾ ਰੋਡ ਬਠਿੰਡਾ ਦੇ ਆਸ-ਪਾਸ ਦੇ ਏਰੀਏ ਵਿੱਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 14 ਫ਼ਰਵਰੀ 2023 ਤੋਂ 13 ਅਪ੍ਰੈਲ 2023 ਤੱਕ ਲਾਗੂ ਰਹਿਣਗੇ।


- PTC NEWS

Top News view more...

Latest News view more...

PTC NETWORK
PTC NETWORK