ਸੀਬੀਆਈ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਮੁਹਿੰਮ ਤਹਿਤ ਦੇਸ਼ ਭਰ 'ਚ 150 ਥਾਵਾਂ 'ਤੇ ਕੀਤੀ ਛਾਪੇਮਾਰੀ

By  Shanker Badra August 30th 2019 09:00 PM

ਸੀਬੀਆਈ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਮੁਹਿੰਮ ਤਹਿਤ ਦੇਸ਼ ਭਰ 'ਚ 150 ਥਾਵਾਂ 'ਤੇ ਕੀਤੀ ਛਾਪੇਮਾਰੀ:ਨਵੀਂ ਦਿੱਲੀ : ਮੋਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਸੀਬੀਆਈ ਵੱਲੋਂ ਸ਼ੁੱਕਰਵਾਰ ਨੂੰ ਭ੍ਰਿਸ਼ਟਾਚਾਰ ਵਿਰੁੱਧ ਦੇਸ਼ ਭਰ ਵਿੱਚ 150 ਥਾਵਾਂ ‘ਤੇ ਅਚਾਨਕ ਛਾਪੇਮਾਰੀ ਕੀਤੀ ਹੈ। [caption id="attachment_334615" align="aligncenter" width="300"]CBI 150 places across country against corruption raid ਸੀਬੀਆਈ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਮੁਹਿੰਮ ਤਹਿਤ ਦੇਸ਼ ਭਰ 'ਚ 150 ਥਾਵਾਂ 'ਤੇ ਕੀਤੀ ਛਾਪੇਮਾਰੀ[/caption] ਇਹ ਛਾਪੇਮਾਰੀ ਅਜਿਹੀਆਂ ਥਾਵਾਂ 'ਤੇ ਕੀਤੀ ਗਈ ਹੈ ਜਿੱਥੇ ਆਮ ਲੋਕਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮੁਹਿੰਮ ਕਈ ਦਿਨਾਂ ਤੱਕ ਚੱਲੇਗੀ। ਇਸ ਸਬੰਧੀ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ। [caption id="attachment_334616" align="aligncenter" width="300"]CBI 150 places across country against corruption raid ਸੀਬੀਆਈ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਮੁਹਿੰਮ ਤਹਿਤ ਦੇਸ਼ ਭਰ 'ਚ 150 ਥਾਵਾਂ 'ਤੇ ਕੀਤੀ ਛਾਪੇਮਾਰੀ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਿਹਾਰ ‘ਚ ਸ਼ਰਾਬ ਤੋਂ ਬਾਅਦ ਹੁਣ ਪਾਨ ਮਸਾਲੇ ਦੀ ਵਿਕਰੀ ‘ਤੇ ਵੀ ਲੱਗੀ ਪਾਬੰਦੀ ਅਧਿਕਾਰੀਆਂ ਨੇ ਕਿਹਾ ਕਿ ਇਹ ਮੁਹਿੰਮ ਭ੍ਰਿਸ਼ਟਾਚਾਰ ਦੇ ਸੰਭਾਵਿਤ ਤਰੀਕਿਆਂ ਅਤੇ ਆਮ ਆਦਮੀ ਨੂੰ ਸਾਹਮਣੇ ਅਜਿਹੇ ਵਿਭਾਗਾਂ ਦੀਆਂ ਸੇਵਾਵਾਂ ਲੈਣ ਸਮੇਂ ਆਉਣ ਵਾਲੀਆਂ ਚੁਣੌਤੀਆਂ ਬਾਰੇ ਜਾਗਰੂਕਤਾ ਪੈਦਾ ਕਰੇਗੀ। ਇਸ ਦੌਰਾਨ ਸੀਬੀਆਈ ਨੂੰ ਕਈ ਥਾਵਾਂ ਤੋਂ ਕਈ ਦਸਤਾਵੇਜ਼ ਬਰਾਮਦ ਹੋਏ ਹਨ। -PTCNews

Related Post