ਆਬਕਾਰੀ ਘੁਟਾਲੇ 'ਚ CBI ਨੇ ਅਭਿਸ਼ੇਕ ਬੋਇਨਪੱਲੀ ਨੂੰ ਕੀਤਾ ਗ੍ਰਿਫ਼ਤਾਰ

By  Pardeep Singh October 10th 2022 09:37 AM

ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ ਨੇ ਦਿੱਲੀ ਦੇ ਕਥਿਤ ਆਬਕਾਰੀ ਘੁਟਾਲੇ ਮਾਮਲੇ ਵਿੱਚ ਅਭਿਸ਼ੇਕ ਬੋਇਨਪੱਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਮਾਮਲੇ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੋਸ਼ੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅਭਿਸ਼ੇਕ ਬੋਇਨਪੱਲੀ ਕਥਿਤ ਤੌਰ 'ਤੇ ਸ਼ਰਾਬ ਵਪਾਰੀਆਂ ਲਈ ਕੰਮ ਕਰਦਾ ਸੀ। ਉਸ ਨੂੰ ਐਤਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਪਾਇਆ ਕਿ ਉਹ ਕੁਝ ਅਹਿਮ ਸਵਾਲਾਂ ਦੇ ਜਵਾਬ ਦੇਣ ਤੋਂ ਬਚ ਰਿਹਾ ਸੀ, ਜਿਸ ਤੋਂ ਬਾਅਦ ਦੇਰ ਰਾਤ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਦੱਸਿਆ ਕਿ ਐਕਸਾਈਜ਼ ਮਾਮਲੇ ਵਿੱਚ ਇਹ ਦੂਜੀ ਗ੍ਰਿਫ਼ਤਾਰੀ ਹੈ। ਇਸ ਤੋਂ ਪਹਿਲਾਂ ਕਾਰੋਬਾਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਵਿਜੇ ਨਾਇਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹ ਮਾਮਲਾ ਰਾਸ਼ਟਰੀ ਰਾਜਧਾਨੀ ਵਿੱਚ ਸ਼ਰਾਬ ਦੇ ਲਾਇਸੈਂਸ ਦੇਣ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਹੈ।

Related Post