ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਸਿੱਪੀ ਸਿੱਧੂ ਕਤਲ ਮਾਮਲੇ 'ਚ CBI ਨੇ ਚਾਰਜਸ਼ੀਟ ਕੀਤੀ ਦਾਖ਼ਲ

By  Pardeep Singh September 13th 2022 10:20 AM

ਚੰਡੀਗੜ੍ਹ: ਅੰਤਰਰਾਸ਼ਟਰੀ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ਵਿੱਚ ਸੀਬੀਆਈ ਨੇ ਬੁੜੈਲ ਜੇਲ੍ਹ ਵਿੱਚ ਬੰਦ ਕਲਿਆਣੀ ਖ਼ਿਲਾਫ਼ ਸੀਬੀਆਈ ਦੀ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਸੀਬੀਆਈ ਨੇ 7 ਸਾਲ ਪੁਰਾਣੇ ਕਤਲ ਕੇਸ ਵਿੱਚ 15 ਜੂਨ 2022 ਨੂੰ ਕਲਿਆਣੀ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰੀ ਦੇ 89 ਦਿਨਾਂ ਬਾਅਦ ਸੀਬੀਆਈ ਨੇ ਜਾਂਚ ਪੂਰੀ ਕਰ ਲਈ ਹੈ ਅਤੇ ਕਲਿਆਣੀ ਖਿਲਾਫ ਆਈਪੀਸੀ ਦੀਆਂ ਧਾਰਾਵਾਂ 302, 120ਬੀ ਅਤੇ 201 ਤਹਿਤ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ, ਜਿਸ ਵਿੱਚ ਕੁਝ ਨਵੇਂ ਤੱਥ ਵੀ ਸਾਹਮਣੇ ਆਏ ਹਨ।

ਸਿੱਪੀ ਸਿੱਧੂ ਕਤਲ ਕਾਂਡ : ਕਲਿਆਣੀ ਦੀ ਜ਼ਮਾਨਤ ਪਟੀਸ਼ਨ 'ਤੇ HC ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਸੀਬੀਆਈ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਕਲਿਆਣੀ ਖ਼ਿਲਾਫ਼ ਨਾ ਸਿਰਫ਼ ਠੋਸ ਸਬੂਤ ਹਨ, ਸਗੋਂ ਚਸ਼ਮਦੀਦ ਗਵਾਹ ਵੀ ਹਨ। ਜਿਸ ਨੇ ਕਲਿਆਣੀ ਅਤੇ ਅਣਪਛਾਤੇ ਸ਼ੂਟਰ ਨੂੰ ਵੀ ਆਪਣੇ ਨਾਲ ਦੇਖਿਆ ਸੀ। 20 ਸਤੰਬਰ 2015 ਨੂੰ ਸੈਕਟਰ-27 ਦੇ ਇੱਕ ਪਾਰਕ ਵਿੱਚ ਕੌਮੀ ਨਿਸ਼ਾਨੇਬਾਜ਼ ਅਤੇ ਹਾਈ ਕੋਰਟ ਦੇ ਵਕੀਲ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਹਿਲਾਂ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲੀਸ ਕੋਲ ਸੀ ਪਰ ਬਾਅਦ ਵਿੱਚ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ। ਸੀਬੀਆਈ ਨੇ ਵੀ 6 ਸਾਲ ਤੱਕ ਕਿਸੇ 'ਤੇ ਕਾਰਵਾਈ ਨਹੀਂ ਕੀਤੀ ਪਰ ਇਸ ਸਾਲ 15 ਜੂਨ ਨੂੰ ਸੀਬੀਆਈ ਨੇ ਹਿਮਾਚਲ ਹਾਈ ਕੋਰਟ ਦੀ ਸਾਬਕਾ ਚੀਫ਼ ਜਸਟਿਸ ਸਬੀਨਾ ਦੀ ਬੇਟੀ ਕਲਿਆਣੀ ਨੂੰ ਗ੍ਰਿਫ਼ਤਾਰ ਕਰ ਲਿਆ।

ਸਿੱਪੀ ਸਿੱਧੂ ਕਤਲ ਕਾਂਡ : ਕਲਿਆਣੀ ਦੀ ਜ਼ਮਾਨਤ ਪਟੀਸ਼ਨ 'ਤੇ HC ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਸੈਕਟਰ-27 ਦੇ ਪਾਰਕ ਵਿੱਚ ਸਿੱਪੀ ਦਾ ਕਤਲ ਹੋਇਆ ਸੀ, ਕਲਿਆਣੀ ਨੂੰ ਨੇੜੇ ਦੀ ਕੋਠੀ ਵਿੱਚ ਰਹਿੰਦੇ ਪਤੀ-ਪਤਨੀ ਨੇ ਦੇਖਿਆ ਸੀ। ਇੰਨਾ ਹੀ ਨਹੀਂ ਗੋਲੀ ਦੀ ਆਵਾਜ਼ ਸੁਣ ਕੇ ਜਦੋਂ ਉਸ ਦਾ ਨੌਕਰ ਪਾਰਕ ਵਿਚ ਗਿਆ ਤਾਂ ਉਸ ਨੂੰ ਦੇਖ ਕੇ ਗੋਲੀ ਚਲਾਉਣ ਵਾਲੇ ਨੇ ਜ਼ਮੀਨ 'ਤੇ ਬੈਠ ਕੇ ਨੌਕਰ ਨੂੰ ਚੁੱਪ ਰਹਿਣ ਲਈ ਕਿਹਾ। ਇਸ ਤੋਂ ਬਾਅਦ ਸ਼ੂਟਰ ਉਥੋਂ ਫਰਾਰ ਹੋ ਗਿਆ। ਸੀਬੀਆਈ ਨੇ ਘਟਨਾ ਵਾਲੀ ਥਾਂ 'ਤੇ ਚਸ਼ਮਦੀਦ ਗਵਾਹਾਂ ਨੂੰ ਵੀ ਲਿਆ ਸੀ। ਸੀਬੀਆਈ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਲਿਆਣੀ ਨੇ ਸਿੱਪੀ ਦਾ ਕਤਲ ਪੂਰੀ ਸਾਜ਼ਿਸ਼ ਤਹਿਤ ਕੀਤਾ ਸੀ।

22 ਜਨਵਰੀ 2016 ਨੂੰ, ਯੂਟੀ ਪੁਲਿਸ ਨੇ ਜ਼ਿਲ੍ਹਾ ਅਦਾਲਤ ਨੂੰ ਦੱਸਿਆ ਕਿ ਕੇਸ ਸੀਬੀਆਈ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਸੀਬੀਆਈ ਨੇ 13 ਅਪਰੈਲ 2016 ਨੂੰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਸਿੱਪੀ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਜੱਜ ਦੀ ਬੇਟੀ 'ਤੇ ਦੋਸ਼ ਲਾਏ ਸਨ। ਹਾਲਾਂਕਿ ਇਸ ਤੋਂ ਬਾਅਦ ਜੱਜ ਦਾ ਤਬਾਦਲਾ ਰਾਜਸਥਾਨ ਹਾਈ ਕੋਰਟ ਕਰ ਦਿੱਤਾ ਗਿਆ। ਸੀਬੀਆਈ ਨੇ ਦਿੱਲੀ ਹੈੱਡਕੁਆਰਟਰ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਮੰਗੀ ਅਤੇ ਇਜਾਜ਼ਤ ਮਿਲਣ ਤੋਂ ਬਾਅਦ ਲੜਕੀ ਕਲਿਆਣੀ ਤੋਂ ਵੀ ਪੁੱਛਗਿੱਛ ਕੀਤੀ ਗਈ।

ਇਹ ਵੀ ਪੜ੍ਹੋ;ਕਾਂਗਰਸ ਨੇ ਕੇਜਰੀਵਾਲ 'ਤੇ ਕੱਸੇ ਤੰਜ, ਕਿਹਾ- ਗੁਜਰਾਤ 'ਚ ਆਟੋ 'ਚ ਸਫ਼ਰ ਕਰਨਾ ਮਹਿਜ਼ ਡਰਾਮਾ

-PTC News

Related Post