CBSE ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਫ਼ੈਸਲਾ , ਪੜ੍ਹੋ ਪੂਰੀ ਖ਼ਬਰ    

By  Shanker Badra April 14th 2021 02:15 PM -- Updated: April 14th 2021 02:32 PM

ਨਵੀਂ ਦਿੱਲੀ : CBSE ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ ਆਇਆ ਹੈ। ਸੀਬੀਐੱਸਈ ਬੋਰਡ ਦੀਆਂ (CBSE Board Exam 2021) ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਫਿਲਹਾਲ ਕੋਵਿਡ-19 ਦੇ ਹਾਲਾਤ ਨੂੰ ਦੇਖਦਿਆਂ ਮੁਲਤਵੀ ਕਰ ਦਿੱਤਾ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ

ਜਾਣਕਾਰੀ ਅਨੁਸਾਰ 10ਵੀਂ ਜਮਾਤ ਦੇ ਨਤੀਜੇ ਸੀਬੀਐੱਸਈ ਬੋਰਡ ਵੱਲੋਂ ਵਿਕਸਤ ਕੀਤੇ ਜਾ ਰਹੇ ਉਦੇਸ਼ਾਂ ਦੇ ਮਾਪਦੰਡ ਦੇ ਅਧਾਰ 'ਤੇ ਤਿਆਰ ਕੀਤੇ ਜਾਣਗੇ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਬਾਅਦ ਵਿਚ ਲਈਆਂ ਜਾਣਗੀਆਂ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਦੱਸਿਆ ਕਿ 12ਵੀਂ ਦੀਆਂ ਪ੍ਰੀਖਿਆਵਾਂ ਬਾਰੇ 1 ਜੂਨ ਨੂੰ ਵਿਚਾਰਿਆ ਜਾਵੇਗਾ,ਜਿਸ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾਵੇਗਾ।

CBSE ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਫ਼ੈਸਲਾ , ਪੜ੍ਹੋ ਪੂਰੀ ਖ਼ਬਰ

ਦਰਅਸਲ 'ਚ ਕੋਰੋਨਾ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ CBSE ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਡਾ.ਰਮੇਸ਼ ਪੋਖਰਿਆਲ 'ਨਿਸ਼ੰਕ', ਸਿੱਖਿਆ ਸਕੱਤਰ ਤੇ ਸੀਬੀਐੱਸਈ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਹੋਈ ਹੈ। ਪ੍ਰਧਾਨ ਮੰਤਰੀ ਨਾਲ ਹੋਈ ਇਸ ਮੀਟਿੰਗ ਵਿੱਚ ਪ੍ਰੀਖਿਆਵਾਂ ਨੂੰ ਲੈ ਕੇਫ਼ੈਸਲਾ ਲਿਆ ਗਿਆ ਹੈ।

CBSE ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਫ਼ੈਸਲਾ , ਪੜ੍ਹੋ ਪੂਰੀ ਖ਼ਬਰ

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਅੱਜ ਤੋਂ 15 ਦਿਨਾਂ ਲਈ ਲੱਗਿਆ ਲਾਕਡਾਊਨ ਵਰਗਾ ਕਰਫ਼ਿਊ

ਦੱਸ ਦੇਈਏ ਕਿ ਪੂਰੇ ਦੇਸ਼ 'ਚ ਮੁੜ ਤੋਂ ਵੱਧ ਰਹੇ ਕੋਰੋਨਾ ਮਹਾਮਾਰੀ ਦੇ ਸੰਕ੍ਰਮਣ ਦੇ ਮਾਮਲਿਆਂ 'ਤੇ ਰੋਕਥਾਮ ਲਈ ਵੱਖ-ਵੱਖ ਸੂਬਿਆਂ 'ਚ ਲਾਏ ਜਾ ਰਹੇ ਪਾਬੰਦੀ ਨੂੰ ਦੇਖਦਿਆਂ ਸੀਬੀਐੱਸਈ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਜਾਂ ਰੱਦ ਕੀਤੇ ਜਾਣ ਦੀ ਮੰਗ ਵਧਦੀ ਜਾ ਰਹੀ ਸੀ। ਜਿੱਥੇ ਕੁਝ ਸੂਬਿਆਂ ਨੇ 10ਵੀਂ ਤੇ 12ਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਸੀ।

-PTCNews

Related Post