10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ,  CBSE ਅੱਜ ਜਾਰੀ ਕਰੇਗਾ ਪ੍ਰੀਖਿਆ ਦੀ ਡੇਟ ਸ਼ੀਟ

By  Shanker Badra May 16th 2020 01:16 PM

10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ,  CBSE ਅੱਜ ਜਾਰੀ ਕਰੇਗਾ ਪ੍ਰੀਖਿਆ ਦੀ ਡੇਟ ਸ਼ੀਟ:ਨਵੀਂ ਦਿੱਲੀ : ਸੀ.ਬੀ.ਐਸ.ਈ. ਬੋਰਡ ਨੇ ਪਿਛਲੇ ਦਿਨੀਂ 10ਵੀਂ ਅਤੇ 12ਵੀਂ ਕਲਾਸਾਂ ਦੀਆਂ ਰਹਿੰਦੀਆਂ ਪ੍ਰੀਖਿਵਆਵਾਂ ਕਰਵਾਉਣ ਦਾ ਫੈਸਲਾ ਲੈ ਲਿਆ ਸੀ, ਜਿਸ ਨੂੰ ਲੈ ਕੇ ਸੀ.ਬੀ.ਐਸ.ਈ. ਬੋਰਡ ਵੱਲੋਂ ਅੱਜ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆ ਦੀ ਡੇਟ ਸ਼ੀਟ ਸ਼ਾਮ 5 ਵਜੇ ਜਾਰੀ ਕੀਤੀ ਜਾਵੇਗੀ।

ਇਸ ਸਬੰਧੀ ਕੇਂਦਰੀ ਮਨੁੱਖੀ ਵਸੀਲੇ ਵਿਕਾਸ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ 'ਚ ਲਿਖਿਆ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਸੀ.ਬੀ.ਐੱਸ.ਈ. ਦੀਆਂ ਰਹਿੰਦੀਆਂ ਹੋਈਆਂ ਪ੍ਰੀਖਿਆਵਾਂ ਦੀ ਅਨਿਸ਼ਚਿਤਤਾ ਬਣੀ ਹੋਈ ਸੀ। ਵਿਦਿਆਰਥੀਆਂ ਦੀ ਉਤਸੁਕਤਾ ਨੂੰ ਦੇਖਦਿਆਂ ਜਮਾਤ 10ਵੀਂ ਅਤੇ 12ਵੀਂ ਪ੍ਰੀਖਿਆ ਦੀ ਡੇਟ ਸ਼ੀਟ ਸ਼ਾਮ 5 ਵਜੇ ਜਾਰੀ ਕਰਾਂਗੇ।

ਕੇਂਦਰੀ ਮੰਤਰੀ ਨੇ ਇਸ ਟਵੀਟ ਨਾਲ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾ ਨੂੰ ਸ਼ਨੀਵਾਰ ਯਾਨੀ ਕਿ 16 ਮਈ 2020 ਨੂੰ ਸ਼ਾਮ 5 ਵਜੇ ਉਨ੍ਹਾਂ ਨਾਲ ਟਵਿੱਟਰ, ਫੇਸਬੁੱਕ 'ਤੇ ਜੁੜੇ ਰਹਿਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਦੇਸ਼ ‘ਚ ਲਗਾਏ ਗਏ ਲਾਕਡਾਊਨ ਕਾਰਨ 10ਵੀਂ ਤੇ 12ਵੀਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਬੋਰਡ ਨੇ ਹੁਣ ਰਹਿੰਦੀਆਂ ਪ੍ਰੀਖਿਵਆਵਾਂ ਕਰਵਾਉਣ ਦਾ ਫੈਸਲਾ ਲੈ ਲਿਆ ਹੈ।

-PTCNews

Related Post