ਸੀ.ਬੀ.ਐਸ.ਈ.ਪੇਪਰ ਲੀਕ ਮਾਮਲਾ:ਪੁਲਿਸ ਨੇ ਹਿਮਾਚਲ ਪ੍ਰਦੇਸ਼ 'ਚ 3 ਅਧਿਆਪਕਾਂ ਨੂੰ ਕੀਤਾ ਗ੍ਰਿਫ਼ਤਾਰ

By  Shanker Badra April 7th 2018 03:21 PM -- Updated: April 30th 2018 06:25 PM

ਸੀ.ਬੀ.ਐਸ.ਈ.ਪੇਪਰ ਲੀਕ ਮਾਮਲਾ:ਪੁਲਿਸ ਨੇ ਹਿਮਾਚਲ ਪ੍ਰਦੇਸ਼ 'ਚ 3 ਅਧਿਆਪਕਾਂ ਨੂੰ ਕੀਤਾ ਗ੍ਰਿਫ਼ਤਾਰ:ਸੀ.ਬੀ.ਐਸ.ਈ. ਪੇਪਰ ਲੀਕ ਮਾਮਲੇ 'ਚ ਦਿੱਲੀ ਪੁਲਿਸ ਨੇ ਤਿੰਨ ਹੋਰ ਨੂੰ ਗ੍ਰਿਫ਼ਤਾਰ ਕੀਤਾ ਹੈ।ਸੀ.ਬੀ.ਐਸ.ਈ.ਪੇਪਰ ਲੀਕ ਮਾਮਲਾ:ਪੁਲਿਸ ਨੇ ਹਿਮਾਚਲ ਪ੍ਰਦੇਸ਼ 'ਚ 3 ਅਧਿਆਪਕਾਂ ਨੂੰ ਕੀਤਾ ਗ੍ਰਿਫ਼ਤਾਰਦਿੱਲੀ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਡੀ.ਏ.ਵੀ.ਸਕੂਲ ਦੇ ਸੈਂਟਰ ਸੁਪਰਡੈਂਟ ਰਾਕੇਸ਼,ਕਲਰਕ ਅਮਿਤ ਅਤੇ ਅਹੁਦੇਦਾਰ ਅਸ਼ੋਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਇਨ੍ਹਾਂ ਤਿੰਨ ਦੋਸ਼ੀਆਂ ਨੂੰ ਊਨਾ ਤੋਂ ਕੌਮੀ ਰਾਜਧਾਨੀ ਵਿਚ ਲਿਆਂਦਾ ਗਿਆ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।ਸੀ.ਬੀ.ਐਸ.ਈ.ਪੇਪਰ ਲੀਕ ਮਾਮਲਾ:ਪੁਲਿਸ ਨੇ ਹਿਮਾਚਲ ਪ੍ਰਦੇਸ਼ 'ਚ 3 ਅਧਿਆਪਕਾਂ ਨੂੰ ਕੀਤਾ ਗ੍ਰਿਫ਼ਤਾਰਪੁਲਿਸ ਨੇ ਦੱਸਿਆ ਹੈ ਕਿ ਇਨ੍ਹਾਂ ਨੂੰ 12ਵੀਂ ਦੇ ਅਰਥ ਸ਼ਾਸਤਰ ਪੇਪਰ ਨੂੰ ਹੱਥ-ਲਿਖਤ ਦੇ ਰੂਪ 'ਚ ਲੀਕ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।ਜਿਸ ਦੀ ਪੜਤਾਲ ਕੀਤੀ ਜਾ ਰਹੀ ਹੈ।ਸੀ.ਬੀ.ਐਸ.ਈ.ਪੇਪਰ ਲੀਕ ਮਾਮਲਾ:ਪੁਲਿਸ ਨੇ ਹਿਮਾਚਲ ਪ੍ਰਦੇਸ਼ 'ਚ 3 ਅਧਿਆਪਕਾਂ ਨੂੰ ਕੀਤਾ ਗ੍ਰਿਫ਼ਤਾਰਇਸ ਤੋਂ ਪਹਿਲਾਂ 1 ਅਪਰੈਲ ਨੂੰ ਇੱਕ ਬੋਰਡ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਦਿੱਲੀ ਪੁਲਿਸ ਕਰਾਈਮ ਬ੍ਰਾਂਚ ਨੇ ਤਿੰਨ ਵਿਅਕਤੀਆਂ ਨੂੰ ਇੱਕ ਪ੍ਰਾਈਵੇਟ ਸਕੂਲ ਦੇ ਦੋ ਅਧਿਆਪਕਾਂ ਸਮੇਤ ਗ੍ਰਿਫਤਾਰ ਕੀਤਾ ਸੀ। -PTCNews

Related Post