ਇੱਕ ਹਫਤੇ ਵਿਚ ਨਰਮੇ ਦੀ ਖਰੀਦ ਸ਼ੁਰੂ ਕਰੇਗੀ ਭਾਰਤੀ ਕਪਾਹ ਨਿਗਮ

By  Joshi October 5th 2017 04:53 PM

ਨਿਗਮ ਨੇ ਮੁੱਖ ਮੰਤਰੀ ਦੀ ਬੇਨਤੀ ਨੂੰ ਸਵੀਕਾਰ ਕੀਤਾ

ਕਿਸਾਨਾਂ ਨੂੰ ਫਸਲ ਦਾ ਲਾਹੇਵੰਦ ਭਾਅ ਦਿਵਾਇਆ ਜਾਵੇ- ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਚੰਡੀਗੜ, 5 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਭਾਰਤੀ ਕਪਾਹ ਨਿਗਮ ਨੇ ਸੂਬਾ ਸਰਕਾਰ ਨੂੰ ਸਾਲ 2017-18 ਲਈ ਨਰਮੇ ਦੀ ਖਰੀਦ ਇੱਕ ਹਫਤੇ ਵਿਚ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ।cci accedes to punab cm’s request to begin cotton procurement in a weekਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਪਾਹ ਨਿਗਮ ਦੇ ਅਧਿਕਾਰੀਆਂ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਨੂੰ ਇਹ ਭਰੋਸਾ ਬੁੱਧਵਾਰ ਨੂੰ ਨਿਗਮ, ਸੂਬੇ ਦੇ ਖੇਤੀ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਇੱਥੇ ਹੋਈ ਸਾਂਝੀ ਮੀਟਿੰਗ ਦੌਰਾਨ ਦਿੱਤਾ।

ਬੁਲਾਰੇ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ (ਵਿਕਾਸ) ਐਮ.ਪੀ. ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਅਧਿਕਾਰੀਆਂ ਨੇ ਨਰਮੇ ਦੀ ਵਿਕਰੀ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਹੋਣ ਅਤੇ ਭਾਰਤੀ ਕਪਾਹ ਨਿਗਮ ਵੱਲੋਂ ਕੀਤੀ ਜਾਣ ਵਾਲੀ ਖਰੀਦ ਦਾ ਮਾਮਲਾ ਵੀ ਵਿਚਾਰਿਆ।cci accedes to punab cm’s request to begin cotton procurement in a weekਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨਰਮੇ ਦੀ ਖਰੀਦ ਦੀ ਪ੍ਰਿਆ ਦੀ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਉਨਾਂ ਨੇ ਨਰਮਾ ਪੱਟੀ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਉਨਾਂ ਦੀ ਪੈਦਾਵਾਰ ਦਾ ਲਾਹੇਵੰਦ ਭਾਅ ਦੇਣਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਨਰਮੇ ਦੀ ਫਸਲ ਦੀ ਚੱਲ ਰਹੀ ਖਰੀਦ ਦੀ ਪ੍ਰਗਤੀ ’ਤੇ ਨਿਰੰਤਰ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਹਨ। ਉਨਾਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਨਰਮੇ ਦੇ ਮਿਆਰ ਤੇ ਦਰਜੇ ਮੁਤਾਬਕ ਭਾਅ ਦਿਵਾਉਣਾ ਯਕੀਨੀ ਬਣਾਇਆ ਜਾਵੇ।cci accedes to punab cm’s request to begin cotton procurement in a weekਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਨਰਮੇ ਦੀ ਖਰੀਦ ਦੇ ਸਬੰਧ ਵਿਚ ਸਥਿਤੀ ਦਾ ਪਤਾ ਲਾਉਣ ਲਈ ਇਕ ਜਾਇਜ਼ਾ ਮੀਟਿੰਗ ਬੁਲਾਈ ਸੀ ਜਿਸ ਦੇ ਸੰਦਰਭ ਵਿਚ ਹੀ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਜਾਇਜ਼ਾ ਮੀਟਿੰਗ ਵਿਚ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀ ਵੀ ਹਾਜ਼ਰ ਸਨ। ਮੁੱਖ ਮੰਤਰੀ ਨੇ ਨਰਮੇ ਦੇ ਤੈਅ ਕੀਤੇ ਘੱਟੋ ਘੱਟ ਸਮਰਥਨ ਮੁੱਲ ’ਤੇ ਸਮੁੱਚੀ ਫਸਲ ਖਰੀਦ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

—PTC News

 

Related Post