ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਗਿਆ ਗੁਰੂ ਅਮਰਦਾਸ ਜੀ ਦਾ ਜੋਤੀ ਜੋਤ ਦਿਵਸ

By  Riya Bawa September 19th 2021 04:22 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਅੰਮ੍ਰਿਤਸਰ ਦੇ ਬਾਸਰਕੇ ਗਿੱਲਾਂ ਵਿਖੇ ਸਥਿਤ ਇਤਿਹਾਸਿਕ ਗੁਰੂਦਵਾਰਾ ਸੰਨ ਸਾਹਿਬ ਵਿਖੇ ਸਲਾਨਾ (ਚੁਰਾਸੀ ਕੱਟ) ਜੋੜ ਮੇਲਾ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ਹੈ।

ਜੋੜ ਮੇਲੇ ਦੇ ਪਹਿਲੇ ਦਿਨ ਅੱਜ ਗੁਰੂਦੁਆਰਾ ਸੰਨ ਸਾਹਿਬ ਵਿਖੇ ਪਰਸੋਂ ਤੋਂ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂਦੁਆਰਾ ਸਾਹਿਬ ਤੋਂ ਦੀਵਾਨ ਹਾਲ ਤਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।

ਦੀਵਾਨ ਹਾਲ ਵਿਖੇ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆ ਨੇ ਸੰਗਤਾਂ ਨੂੰ ਗੁਰਬਾਣੀ ਜਸ ਸੁਣਾ ਕੇ ਨਿਹਾਲ ਕੀਤਾ। ਕਲ ਜੋੜ ਮੇਲੇ ਦੇ ਆਖ਼ਿਰੀ ਦਿਨ ਸਵੇਰ ਤੋਂ ਸ਼ਾਮ ਤਕ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਸ਼ਾਮ 4.30 ਵਜੇ ਕਬੱਡੀ ਦੀਆਂ ਨਾਮਵਰ ਟੀਮਾਂ ਵਿਚਕਾਰ ਮੈਚ ਕਰਵਾਏ ਜਾਣਗੇ।

ਸਲਾਨਾ ਜੋੜ ਮੇਲੇ ਮੌਕੇ ਹਜਾਰਾਂ ਦੀ ਤਾਦਾਦ ਚ ਸੰਗਤਾਂ ਨੇ ਗੁਰੂਦਵਾਰਾ ਸੰਨ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ । ਜੋੜ ਮੇਲੇ ਦੇ ਸਬੰਧ ਚ ਸ਼੍ਰੌਮਣੀ ਕਮੇਟੀ ਵਲੋਂ ਲੰਗਰ, ਰਿਹਾਇਸ਼, ਪਾਰਕਿੰਗ ਅਤੇ ਮੈਡੀਕਲ ਦੇ ਸੁਚੱਜੇ ਪ੍ਰਬੰਧ ਕੀਤੇ ਗਏ।

-PTC News

Related Post