ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦੇ ਐਲਾਨ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

By  Jashan A September 29th 2019 03:21 PM

ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦੇ ਐਲਾਨ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ,ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ ਅੱਠ ਸਿੱਖ ਬੰਦੀਆਂ ਦੀ ਰਿਹਾਈ ਤੇ ਇੱਕ ਦੀ ਮੌਤ ਦੀ ਸਜਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਦਾ ਇਹ ਇੱਕ ਮਾਨਵਵਾਦੀ ਫੈਸਲਾ ਹੈ, ਜਿਸ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ।

ਹੋਰ ਪੜ੍ਹੋ: ਭਗਤ ਰਵਿਦਾਸ ਜੀ ਦੇ ਅਸਥਾਨ ਦਾ ਮਾਮਲਾ ਹੱਲ ਕਰਨ ਲਈ ਹੋਣ ਸੰਜੀਦਾ ਯਤਨ: ਭਾਈ ਲੌਂਗੋਵਾਲ

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਹਾਕੇ ਤੋਂ ਉਮਰ ਦਾ ਅਹਿਮ ਪੜਾਅ ਜੇਲਾਂ ਵਿਚ ਕੱਟ ਚੁੱਕੇ ਇਨ੍ਹਾਂ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਸਦਾ ਆਵਾਜ ਉਠਾਉਂਦੀ ਰਹੀ ਹੈ। ਸਿੱਖ ਜਗਤ ਦੀ ਚਿਰੋਕਣੀ ਮੰਗ ਨੂੰ ਸਵੀਕਾਰਦਿਆਂ ਸਰਕਾਰ ਦਾ ਫੈਸਲਾ ਸਵਾਗਤਯੋਗ ਹੈ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਬਾਕੀ ਰਹਿੰਦੇ ਬੰਦੀਆਂ ਦੇ ਮਾਮਲੇ ’ਤੇ ਵੀ ਗੌਰ ਕਰਨ ਵੀ ਮੰਗ ਕੀਤੀ ਹੈ।

-PTC News

Related Post