ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਹੁਣ ਲਾਗੂ ਹੋਣਗੇ ਸੈਂਟਰ ਸਰਵਿਸ ਰੂਲਜ਼ : ਅਮਿਤ ਸ਼ਾਹ

By  Ravinder Singh March 27th 2022 07:38 PM -- Updated: March 27th 2022 08:05 PM

ਚੰਡੀਗੜ੍ਹ : ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ ਉਤੇ ਹਨ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਅੱਜ ਤੋਂ ਚੰਡੀਗੜ੍ਹ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਕੇਂਦਰ ਸੇਵਾ ਦੇ ਨਾਲ ਜੋੜ ਦਿੱਤੀਆਂ ਗਈਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਉਤੇ ਹੁਣ ਸੈਂਟਰ ਸਰਵਿਸ ਰੂਲਜ਼ ਲਾਗੂ ਹੋਣਗੇ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀ ਸੇਵਾ ਮੁਕਤੀ ਦੀ ਹੱਦ 58 ਸਾਲ ਤੋਂ ਵਧਾ ਕੇ 60 ਸਾਲ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ਉਤੇ ਪੰਜਾਬ ਸਰਵਿਸ ਰੂਲਜ਼ ਲਾਗੂ ਹਨ। ਜਿਨ੍ਹਾਂ ਨੂੰ ਲਾਂਭੇ ਕਰ ਕੇ ਸੈਂਟਰ ਸਰਵਿਸ ਰੂਲਜ਼ ਲਾਗੂ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਇਸ ਸਬੰਧੀ ਕੱਲ੍ਹ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਵੇਗਾ।

ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਹੁਣ ਲਾਗੂ ਹੋਣਗੇ ਸੈਂਟਰ ਸਰਵਿਸ ਰੂਲਜ਼ : ਅਮਿਤ ਸ਼ਾਹਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਆਧੁਨਿਕ ਤਕਨੀਕ ਅਪਣਾਈ ਜਾਵੇਗੀ। ਜੇ ਕੋਈ ਵੀ ਵਾਹਨ ਵਾਲਾ ਟ੍ਰੈਫਿਕ ਨਿਯਮ ਤੋੜਦਾ ਹੈ ਤਾਂ ਕੈਮਰਿਆਂ ਰਾਹੀਂ ਚਲਾਨ ਉਨ੍ਹਾਂ ਦੇ ਘਰ ਪੁੱਜ ਜਾਵੇਗਾ। ਇਸ ਤੋਂ ਇਲਾਵਾ ਕੂੜਾ ਇਕੱਠਾ ਕਰਨ ਸਬੰਧੀ ਵੀ ਉੱਚ ਪੱਧਰੀ ਤਕਨੀਕ ਵਰਤੀ ਜਾਵੇਗਾ। ਇਸ ਤੋਂ ਇਲਾਵਾ ਬਿਜਲਈ ਬੱਸਾਂ ਵੀ ਜਲਦ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਵਿਸ਼ਵ ਦੇ ਆਧੁਨਿਕ ਸ਼ਹਿਰਾਂ ਵਿਚੋਂ ਇੱਕ ਹੈ।

ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਹੁਣ ਲਾਗੂ ਹੋਣਗੇ ਸੈਂਟਰ ਸਰਵਿਸ ਰੂਲਜ਼ : ਅਮਿਤ ਸ਼ਾਹਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸ਼ਹਿਰ ਦੀਆਂ ਸਮੇਂ ਦਾ ਹਿਸਾਬ ਨਾਲ ਲੋੜਾਂ ਬਦਲਦੀਆਂ ਰਹਿੰਦੀਆਂ ਹਨ। ਚੰਡੀਗੜ੍ਹ ਸ਼ਹਿਰ ਵਿੱਚ ਜ਼ਰੂਰਤ ਦੇ ਹਿਸਾਬ ਨਾਲ ਬਦਲਾਅ ਕੀਤੇ ਗਏ ਹਨ। ਇਸ ਕਾਰਨ ਹੀ ਇਸ ਸ਼ਹਿਰ ਨੂੰ ਸਿਟੀਬਿਊਟੀਫੁੱਲ ਕਿਹਾ ਜਾਂਦਾ ਹੈ।

ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਹੁਣ ਲਾਗੂ ਹੋਣਗੇ ਸੈਂਟਰ ਸਰਵਿਸ ਰੂਲਜ਼ : ਅਮਿਤ ਸ਼ਾਹਇਸ ਵਿਚਕਾਰ ਸਵਰਨ ਸਿੰਘ ਕੰਬੋਜ ਪ੍ਰਧਾਨ ਯੂਟੀ ਕਾਡਰ ਐਜੂਕੇਸ਼ਨਲ ਐਪਲੀਕੇਸ਼ਨਜ਼ ਯੂਨੀਅਨ ਚੰਡੀਗੜ੍ਹ ਯੂ.ਟੀ ਨੇ ਕਿਹਾ ਕਿ ਯੂਟੀ ਕੇਡਰ ਐਜੂਕੇਸ਼ਨਲ ਐਪਲੀਕੇਸ਼ਨਜ਼ ਯੂਨੀਅਨ ਨੂੰ ਅੱਜ ਵੱਡੀ ਜਿੱਤ ਮਿਲੀ ਹੈ ਕਿਉਂਕਿ ਯੂਨੀਅਨ ਲੰਬੇ ਸਮੇਂ ਤੋਂ ਸੈਂਟਰ ਸਕੇਲ ਤੇ ਨਿਯਮਾਂ ਦੀ ਮੰਗ ਕਰ ਰਹੀ ਸੀ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਤਿਆਪਾਲ ਜੈਨ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਆਮਿਰ ਖ਼ਾਨ ਨੇ ਫਿਲਮ ਇੰਡਸਟਰੀ ਛੱਡਣ ਦਾ ਬਣਾ ਲਿਆ ਸੀ ਮਨ, ਜਾਣੋ ਕਾਰਨ

Related Post