ਕੇਂਦਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ , ਤਿੰਨ ਕੇਂਦਰੀ ਮੰਤਰੀ ਪੰਜਾਬ ਦੇ ਕਿਸਾਨਾਂ ਨਾਲ ਕਰਨਗੇ ਗੱਲਬਾਤ

By  Shanker Badra November 10th 2020 09:48 AM

ਕੇਂਦਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ , ਤਿੰਨ ਕੇਂਦਰੀ ਮੰਤਰੀ ਪੰਜਾਬ ਦੇ ਕਿਸਾਨਾਂ ਨਾਲ ਕਰਨਗੇ ਗੱਲਬਾਤ: ਚੰਡੀਗੜ੍ਹ: ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪੰਜਾਬ 'ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਕਰੀਬ ਇਕ ਮਹੀਨੇ ਬਾਅਦ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਰੇਲਵੇ ਮੰਤਰੀ ਪਿਯੂਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 13 ਨਵੰਬਰ ਨੂੰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਨਗੇ।

Center to meeting with farmers on November 13 against Agriculture laws 2020 ਕੇਂਦਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ , ਤਿੰਨ ਕੇਂਦਰੀ ਮੰਤਰੀ ਪੰਜਾਬ ਦੇ ਕਿਸਾਨਾਂ ਨਾਲ ਕਰਨਗੇ ਗੱਲਬਾਤ

ਸਾਬਕਾ ਮੰਤਰੀ ਜਿਆਣੀ ਨੇ ਸਪੱਸ਼ਟ ਕੀਤਾ ਕਿ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਲਈ ਕਿਸਾਨ ਆਗੂਆਂ ਤੋਂ ਸਮਾਂ ਮੰਗਿਆ ਹੈ ,ਜਿਸ ਦੇ ਲਈ ਬਕਾਇਦਾ ਤੌਰ ਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਟੈਲੀਫੋਨ ਤੇ ਗੱਲ ਵੀ ਕੀਤੀ ਗਈ ਹੈ। ਇਹ ਮੀਟਿੰਗ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਿਵਾਸ 'ਤੇ ਹੋਵੇਗੀ। ਇਸ ਮੀਟਿੰਗ 'ਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਰਹਿਣਗੇ।

ਇਹ ਵੀ ਪੜ੍ਹੋ : Bihar Election 2020 : ਬਿਹਾਰ ਵਿਧਾਨ ਸਭਾ ਚੋਣਾਂ ਦਾ ਅੱਜ ਆਵੇਗਾ ਨਤੀਜਾ

Center to meeting with farmers on November 13 against Agriculture laws 2020 ਕੇਂਦਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ , ਤਿੰਨ ਕੇਂਦਰੀ ਮੰਤਰੀ ਪੰਜਾਬ ਦੇ ਕਿਸਾਨਾਂ ਨਾਲ ਕਰਨਗੇ ਗੱਲਬਾਤ

ਇਸ ਤੋਂ ਪਹਿਲਾਂ ਵੀ ਕੇਂਦਰ ਵੱਲੋਂ ਦੋ ਵਾਰ ਕਿਸਾਨ ਲੀਡਰਾਂ ਨੂੰ ਗੱਲਬਾਤ ਲਈ ਸੱਦਿਆ ਗਿਆ ਸੀ ਪਰ ਦੋਵੇਂ ਵਾਰ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਹੁਣ 13 ਨਵੰਬਰ ਨੂੰ ਰੱਖੀ ਮੀਟਿੰਗ ਨਾਲ ਕੋਈ ਹੱਲ ਨਿੱਕਲਦਾ ਜਾਂ ਨਹੀਂ ਇਹ ਸਮਾਂ ਹੀ ਦੱਸੇਗਾ ਪਰ ਕਿਸਾਨ ਇਸ ਗੱਲ 'ਤੇ ਡਟੇ ਹੋਏ ਹਨ ਕਿ ਜਿੰਨ੍ਹਾਂ ਚਿਰ ਕੇਂਦਰ ਵੱਲੋਂ ਜਾਰੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Center to meeting with farmers on November 13 against Agriculture laws 2020 ਕੇਂਦਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ , ਤਿੰਨ ਕੇਂਦਰੀ ਮੰਤਰੀ ਪੰਜਾਬ ਦੇ ਕਿਸਾਨਾਂ ਨਾਲ ਕਰਨਗੇ ਗੱਲਬਾਤ

ਓਧਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਵਿੱਢਿਆ ਸੰਘਰਸ਼ ਅੱਜ 48ਵੇਂ ਦਿਨ 'ਚ ਪਹੁੰਚ ਗਿਆ ਹੈ। ਸੂਬੇ ਵਿੱਚ 100 ਤੋਂ ਵੱਧ ਥਾਵਾਂ 'ਤੇ ਕਿਸਾਨਾਂ ਵੱਲੋਂ ਧਰਨੇ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਰੇਲ ਪਟੜੀਆਂ ਖਾਲੀ ਕੀਤੇ ਜਾਣ ਤੋਂ ਬਾਅਦ ਵੀ ਰੇਲਾਂ ਚੱਲਣੀਆਂ ਸ਼ੁਰੂ ਨਹੀਂ ਹੋਈਆਂ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਮਾਰਚ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੀ ਆਵਾਜ਼ ਦਿੱਲੀ ਤੱਕ ਪਹੁੰਚਾਈ ਜਾ ਸਕੇ।

Center to meeting with farmers on November 13 against Agriculture laws 2020 ਕੇਂਦਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ , ਤਿੰਨ ਕੇਂਦਰੀ ਮੰਤਰੀ ਪੰਜਾਬ ਦੇ ਕਿਸਾਨਾਂ ਨਾਲ ਕਰਨਗੇ ਗੱਲਬਾਤ

ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਜਲਦੀ ਹੀ ਸਾਂਝੀ ਮੀਟਿੰਗ ਕਰਕੇ ਸੰਘਰਸ਼ ਦੀ ਨਵੀਂ ਰੂਪ-ਰੇਖਾ ਉਲੀਕਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੈਂਕੜਬਾਜ਼ੀ ਵਾਲਾ ਰਵੱਈਆ ਤਿਆਗ ਕੇ ਮਾਲ ਗੱਡੀਆਂ ਚਲਾਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਯੂਨੀਅਨ ਦੀ ਅਗਵਾਈ ਹੇਠ ਸੂਬੇ ਅੰਦਰ ਤਕਰੀਬਨ 50 ਥਾਵਾਂ 'ਤੇ ਧਰਨੇ-ਪ੍ਰਦਰਸ਼ਨ ਚੱਲ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਕੇਂਦਰ ਨੂੰ ਮਾਲ ਗੱਡੀਆਂ ਚਲਾ ਦੇਣੀਆਂ ਚਾਹੀਦੀਆਂ ਹਨ।

Center to meeting with farmers on November 13 against Agriculture laws 2020 ਕੇਂਦਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ , ਤਿੰਨ ਕੇਂਦਰੀ ਮੰਤਰੀ ਪੰਜਾਬ ਦੇ ਕਿਸਾਨਾਂ ਨਾਲ ਕਰਨਗੇ ਗੱਲਬਾਤ

ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕਰਾਊਣ ਦਾ ਦਾਅਵਾ ਕੀਤਾ ਹੈ ਪਰ 13 ਨਵੰਬਰ ਦੀ ਮੀਟਿੰਗ 'ਚ ਸ਼ਮੂਲੀਅਤ ਬਾਰੇ ਕੇਂਦਰ ਸਰਕਾਰ ਤੋਂ ਅਧਿਕਾਰਤ ਲਿਖਤੀ ਸੱਦਾ ਪੱਤਰ ਮਿਲਣ 'ਤੇ ਹੀ ਕੋਈ ਵਿਚਾਰ ਕੀਤਾ ਜਾਵੇਗਾ। ਊਨ੍ਹਾਂ ਕਿਹਾ ਕਿ ਲਿਖਤੀ ਪੱਤਰ ਮਿਲਣ ਮਗਰੋਂ ਹੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਰਕੇ ਊਸ 'ਚ ਸ਼ਾਮਲ ਹੋਣ ਬਾਰੇ ਫ਼ੈਸਲਾ ਲਿਆ ਜਾਵੇਗਾ। ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਕੌਮੀ ਪੱਧਰ 'ਤੇ ਸੰਘਰਸ਼ ਭਖਾਉਣ ਲਈ ਕਿਸਾਨਾਂ ਨੂੰ 26 ਤੇ 27 ਨਵੰਬਰ ਨੂੰ 'ਦਿੱਲੀ ਚੱਲੋ' ਦਾ ਸੱਦਾ ਦਿੱਤਾ ਹੋਇਆ ਹੈ।

-PTCNews

Related Post