ਕੇਂਦਰ ਸਰਕਾਰ ਨੇ ਪੰਜਾਬ ਆਉਣ ਵਾਲੀਆਂ ਮਾਲ -ਗੱਡੀਆਂ 'ਤੇ ਲਗਾਈ ਰੋਕ ,ਕਿਸਾਨਾਂ ਵੱਲੋਂ ਸਖ਼ਤ ਨਿਖੇਧੀ

By  Shanker Badra October 26th 2020 12:32 PM -- Updated: October 26th 2020 12:36 PM

ਕੇਂਦਰ ਸਰਕਾਰ ਨੇ ਪੰਜਾਬ ਆਉਣ ਵਾਲੀਆਂ ਮਾਲ -ਗੱਡੀਆਂ 'ਤੇ ਲਗਾਈ ਰੋਕ ,ਕਿਸਾਨਾਂ ਵੱਲੋਂ ਸਖ਼ਤ ਨਿਖੇਧੀ:ਚੰਡੀਗੜ੍ਹ : ਪੰਜਾਬ ਦੀਆਂ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਨੇ ਬੀਤੇ ਦਿਨੀਂ ਮਾਲ ਗੱਡੀਆਂ ਨੂੰ ਚਲਾਉਣ ਦਾ ਫੈਸਲਾ ਕੀਤਾ ਸੀ ਪਰ  ਸਵਾਰੀ ਗੱਡੀਆਂ 'ਤੇ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਕੇਂਦਰ ਸਰਕਾਰ ਅਤੇ ਕਿਸਾਨ ਆਹਮੋ -ਸਾਹਮਣੇ ਹੋ ਗਏ ਹਨ ,ਕਿਉਂਕਿ ਕੇਂਦਰ ਨੇ ਹਮਲਾਵਰ ਰੁੱਖ ਅਪਣਾਉਂਦਿਆਂ ਐਲਾਨ ਕਰ ਦਿੱਤਾ ਹੈ ਕਿ ਪੰਜਾਬ ਵਿਚ ਕੋਈ ਮਾਲ ਗੱਡੀ ਵੀ ਨਹੀਂ ਭੇਜੀ ਜਾਵੇਗੀ ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖਿਲਾਫ਼ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਦੇਸ਼-ਪੱਧਰੀ ਮੀਟਿੰਗ ਅੱਜ ਦਿੱਲੀ 'ਚ ਹੋਵੇਗੀ ਕੇਂਦਰ ਸਰਕਾਰ ਵੱਲੋਂ ਪੰਜਾਬ ਆਉਣ ਵਾਲੀਆਂ ਮਾਲ -ਗੱਡੀਆਂ ਰੋਕ ਲਈਆਂ ਗਈਆਂ ਹਨ, ਜਿਸ ਨਾਲ ਖਾਦ, ਕੋਲਾ ਅਤੇ ਅਨਾਜ ਦੀ ਢੋਆ-ਢੁਆਈ ਪ੍ਰਭਾਵਿਤ ਹੋਵੇਗੀ। ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਇਸ ਫਰਮਾਨ ਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੇ ਕਿਹਾ ਕਿ ਕਿਸਾਨ ਹੁਣ ਕੇਂਦਰ ਦੇ ਦਬਾਅ ਅੱਗੇ ਨਹੀਂ ਝੁਕਣਗੇ। [caption id="attachment_443473" align="aligncenter" width="700"]Central government bans Maal Gaadis in Punjab on farmers Protest ਕੇਂਦਰ ਸਰਕਾਰ ਨੇ ਪੰਜਾਬ ਆਉਣ ਵਾਲੀਆਂ ਮਾਲ -ਗੱਡੀਆਂ'ਤੇ ਲਗਾਈ ਰੋਕ ,ਕਿਸਾਨਾਂ ਵੱਲੋਂ ਸਖ਼ਤ ਨਿਖੇਧੀ[/caption] ਪੰਜਾਬ ਦੀਆਂ 30 ਸੰਘਰਸ਼ਸ਼ੀਲ ਜੱਥੇਬੰਦੀਆਂ ਨੇ ਮੌਜੂਦਾ ਹਾਲਾਤਾਂ 'ਤੇ ਚਰਚਾ ਲਈ ਹੰਗਾਮੀ ਆਨਲਾਈਨ ਮੀਟਿੰਗ ਕੀਤੀ, ਜਿਸ 'ਚ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕੇਂਦਰ ਦੀ ਸੱਤਾ 'ਤੇ ਕਾਬਜ਼ ਭਾਜਪਾ ਦੇ ਲੋਕ ਵਿਰੋਧੀ ਮਨਸੂਬਿਆਂ ਤੇ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਤੇ ਨਾਕਾਮ ਕਰਨ ਦੀਆਂ ਸਾਜਿਸ਼ਾਂ ਨੂੰ ਬਿਲਕੁਲ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। [caption id="attachment_443468" align="aligncenter" width="700"]Central government bans Maal Gaadis in Punjab on farmers Protest ਕੇਂਦਰ ਸਰਕਾਰ ਨੇ ਪੰਜਾਬ ਆਉਣ ਵਾਲੀਆਂ ਮਾਲ -ਗੱਡੀਆਂ'ਤੇ ਲਗਾਈ ਰੋਕ ,ਕਿਸਾਨਾਂ ਵੱਲੋਂ ਸਖ਼ਤ ਨਿਖੇਧੀ[/caption] ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਵਲੋਂ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ ਪਰ ਹੁਣ ਕੇਂਦਰ ਸਰਕਾਰ ਮਾਲ-ਗੱਡੀਆਂ ਚਲਾਉਣ ਲਈ ਇਹ ਸ਼ਰਤ ਮੜ੍ਹ ਰਹੀ ਹੈ ਕਿ ਕਿਸਾਨ ਮੁਸਾਫ਼ਰ ਗੱਡੀਆਂ ਵੀ ਲੰਘਣ ਦੇਣ, ਜੋ ਕਿ ਨਿੰਦਣਯੋਗ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਸਲ 'ਚ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਲਈ ਬਹਾਨੇ ਲੱਭ ਰਹੀ ਹੈ ਪਰ ਜਥੇਬੰਦੀਆਂ ਕੇਂਦਰ ਸਰਕਾਰ ਦਾ ਦਬਾਅ ਨਹੀਂ ਸਹਿਣਗੀਆਂ। [caption id="attachment_443472" align="aligncenter" width="700"]Central government bans Maal Gaadis in Punjab on farmers Protest ਕੇਂਦਰ ਸਰਕਾਰ ਨੇ ਪੰਜਾਬ ਆਉਣ ਵਾਲੀਆਂ ਮਾਲ -ਗੱਡੀਆਂ'ਤੇ ਲਗਾਈ ਰੋਕ ,ਕਿਸਾਨਾਂ ਵੱਲੋਂ ਸਖ਼ਤ ਨਿਖੇਧੀ[/caption] ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਪੂਰੀ ਤਰ੍ਹਾਂ ਬੌਖ਼ਲਾ ਚੁੱਕੀ ਹੈ।ਇਸ ਕਰਕੇ ਉਹ ਆਪਣੀ ਹੋਂਦ ਬਚਾਉਣ ਲਈ ਪੰਜਾਬ 'ਚ ਦਲਿਤ ਪੱਤਾ ਖੇਡ ਰਹੀ ਹੈ। ਭਾਜਪਾ ਦੇ ਇਸ ਦੋਗਲੇ ਕਿਰਦਾਰ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ ਤੇ ਉਸ ਦੀ ਇਸ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।  26 ਅਤੇ 27 ਅਕਤੂਬਰ ਨੂੰ ਦਿੱਲੀ ਵਿਖੇ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਮੀਟਿੰਗ ਕਰਕੇ ਕੌਮੀ ਪੱਧਰ ਦਾ ਤਿੱਖਾ ਸੰਘਰਸ਼ ਉਲੀਕਣਗੀਆਂ। Central government bans Maal Gaadis in Punjab on farmers Protest -PTCNews

Related Post