ਕੇਂਦਰੀ ਕਰਮਚਾਰੀਆਂ ਨੂੰ ਮੋਦੀ ਸਰਕਾਰ ਦਾ ਗਿਫਟ, DA 17 ਫੀਸਦੀ ਤੋਂ ਵਧਾ ਕੇ ਕੀਤਾ 28 ਫੀਸਦੀ

By  Baljit Singh July 14th 2021 04:00 PM

ਨਵੀਂ ਦਿੱਲੀ: ਕੋਰੋਨਾ ਸੰਕਟ ਅਤੇ ਵਧਦੀ ਮਹਿੰਗਾਈ ਵਿਚਕਾਰ ਕੇਂਦਰ ਸਰਕਾਰ ਵਲੋਂ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ, ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤਾ (DA) 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰ ਦਿੱਤਾ ਹੈ। ਯਾਨੀ ਮਹਿੰਗਾਈ ਭੱਤੇ ’ਚ ਕੁੱਲ 11 ਫੀਸਦੀ ਦਾ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਬੁੱਧਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ ’ਚ ਇਹ ਫੈਸਲਾ ਲਿਆ ਗਿਆ ਹੈ।

ਪੜੋ ਹੋਰ ਖਬਰਾਂ: ਪਾਕਿ ‘ਚ ਜ਼ਬਰਦਸਤ ਬੰਬ ਧਮਾਕੇ ‘ਚ 9 ਚੀਨੀਆਂ ਸਣੇ 13 ਲੋਕਾਂ ਦੀ ਮੌਤ

ਦੱਸ ਦੇਈਏ ਕਿ ਕੇਂਦਰੀ ਕਾਮਿਆਂ ਦੇ ਮਹਿੰਗਾਈ ਭੱਤੇ ਦੀਆਂ ਤਿੰਨ ਕਿਸਤਾਂ ਆਉਣੀਆਂ ਬਾਕੀ ਸਨ। ਕੋਰੋਨਾ ਸੰਕਟ ਦੌਰਾਨ ਸਰਕਾਰ ਵਲੋਂ ਮਹਿੰਗਾਈ ਭੱਤੇ ’ਤੇ ਰੋਕ ਲਗਾ ਦਿੱਤੀ ਸੀ। ਹੁਣ ਮਹਿੰਗਾਈ ਭੱਤਾ ਵਧਣ ਤੋਂ ਬਾਅਦ ਸਤੰਬਰ ਤੋਂ ਬੰਪਰ ਸੈਲਰੀ ਆਉਣ ਦੀ ਉਮੀਦ ਹੈ। ਕੈਬਨਿਟ ਵਿਸਤਾਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਬੁੱਧਵਾਰ ਨੂੰ ਕੇਂਦਰੀ ਕੈਬਨਿਟ ਦੀ ਦੂਜੀ ਅਹਿਮ ਬੈਠਕ ਹੋਈ।

ਪੜੋ ਹੋਰ ਖਬਰਾਂ: ਮਲੇਸ਼ੀਆ ‘ਚ ਟੀਕਾਕਰਨ ਕੇਂਦਰ ਬਣਿਆ ਆਫਤ, ਮੈਡੀਕਲ ਸਟਾਫ ਦੇ 200 ਮੈਂਬਰ ਨਿਕਲੇ ਪਾਜ਼ੇਟਿਵ

ਕਰੀਬ ਇਕ ਸਾਲ ਬਾਅਦ ਇਹ ਬੈਠਕ ਆਹਮੋ-ਸਾਹਮਣੇ ਹੋਈ ਹੈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਦੁਪਹਿਰ 3 ਵਜੇ ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਜਾਵੇਗੀ। ਕੇਂਦਰੀ ਕੈਬਨਿਟ ਤੋਂ ਬਾਅਦ ਸ਼ਾਮ ਨੂੰਚਾਰ ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮੰਤਰੀ ਮੰਡਲ ਦੇ ਸਾਥੀਆਂ ਨਾਲ ਵੀ ਮੰਥਨ ਕਰਨਗੇ।

ਪੜੋ ਹੋਰ ਖਬਰਾਂ: ਫਰਾਂਸ: ‘ਗੂਗਲ’ ‘ਤੇ ਲੱਗਾ 59.2 ਕਰੋੜ ਡਾਲਰ ਦਾ ਜੁਰਮਾਨਾ, ਜਾਣੋ ਕੀ ਸੀ ਕਾਰਨ

-PTC News

Related Post