ਕੇਂਦਰ ਸਰਕਾਰ ਵੱਲੋਂ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ 7 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ

By  Shanker Badra August 16th 2018 08:07 PM

ਕੇਂਦਰ ਸਰਕਾਰ ਵੱਲੋਂ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ 7 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ:ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਸ਼ਾਮ 5.05 ਵਜੇ ਦਿੱਲੀ 'ਚ ਸਥਿਤ ਏਮਜ਼ 'ਚ ਹੋਇਆ ਦੇਹਾਂਤ ਹੋ ਗਿਆ ਹੈ। 93 ਸਾਲ ਦੇ ਅਟਲ ਬਿਹਾਰੀ ਵਾਜਪਾਈ ਪਿਛਲੇ ਨੋ ਹਫ਼ਤਿਆਂ ਤੋਂ ਏਮਜ਼ 'ਚ ਦਾਖਲ ਸਨ। -PTCNews

Related Post