ਕਿਸਾਨਾਂ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ- ਸਾਉਣੀ ਦੀਆਂ ਫਸਲਾਂ 'ਤੇ ਵਧਾਈ MSP

By  Riya Bawa June 8th 2022 05:05 PM -- Updated: June 8th 2022 05:12 PM

ਨਵੀਂ ਦਿੱਲੀ: ਕਿਸਾਨਾਂ ਲਈ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੈਬਨਿਟ ਵਿਚ ਫੈਸਲਾ ਲੈਂਦਿਆਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ 'ਤੇ MSP ਵਧਾਉਣ ਨੂੰ ਮਨਜ਼ੂਰੀ ਦਿੱਤੀ ਹੈ। ਅਨੁਰਾਗ ਠਾਕੁਰ ਨੇ ਕਿਹਾ ਹੈ ਕਿ 2022-23 ਦੇ ਸਾਉਣੀ ਦੇ ਵਿਕਰੀ ਸੀਜ਼ਨ ਲਈ 14 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਗਿਆ ਹੈ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2040 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।

ਕਿਸਾਨਾਂ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ- ਸਾਉਣੀ ਦੀਆਂ ਫਸਲਾਂ 'ਤੇ MSP ਵਧਾਈ

ਇਸ ਫੈਸਲੇ ਤੋਂ ਬਾਅਦ ਸਾਲ 2022-23 ਲਈ ਸਾਉਣੀ ਦੀਆਂ ਫਸਲਾਂ ਜਿਵੇਂ ਝੋਨਾ, ਸੋਇਆਬੀਨ, ਮੱਕੀ ਆਦਿ ਦਾ ਘੱਟੋ-ਘੱਟ ਸਮਰਥਨ ਮੁੱਲ ਵਧੇਗਾ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਉੱਚ ਕੀਮਤ ਮਿਲੇਗੀ। ਕੋਰੋਨਾ ਮਹਾਮਾਰੀ ਦੌਰਾਨ ਸਰਕਾਰ ਨੇ ਲਗਾਤਾਰ ਤੀਜੇ ਸਾਲ ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿੱਚ ਵਾਧਾ ਕੀਤਾ ਗਿਆ ਹੈ।

ਕਿਸਾਨਾਂ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ- ਸਾਉਣੀ ਦੀਆਂ ਫਸਲਾਂ 'ਤੇ MSP ਵਧਾਈ

ਦੱਸ ਦੇਈਏ ਕਿ ਤਿਲ ਦੇ ਘੱਟੋ-ਘੱਟ ਸਮਰਥਨ ਮੁੱਲ 'ਚ 523 ਰੁਪਏ, ਤੁਆਰ ਅਤੇ ਉੜਦ ਦੀ ਦਾਲ 'ਚ 300 ਰੁਪਏ ਦਾ ਵਾਧਾ ਕੀਤਾ ਗਿਆ ਹੈ। ਝੋਨੇ (ਜਨਰਲ) ਦਾ ਘੱਟੋ-ਘੱਟ ਸਮਰਥਨ ਮੁੱਲ ਪਿਛਲੇ ਸਾਲ 1,940 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2,040 ਰੁਪਏ ਪ੍ਰਤੀ ਕੁਇੰਟਲ ਭਾਵ 100 ਰੁਪਏ ਹੋਰ ਕਰ ਦਿੱਤਾ ਗਿਆ ਹੈ। ਮੂੰਗਫਲੀ ਦੀ ਫਸਲ 'ਚ 300 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਾਲੇ ਮਾਂਹ ਦੀ ਦਾਲ ਦੀ MSP 'ਚ 300 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਸ ਸਮੇਂ 2021-22 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 1940 ਰੁਪਏ ਪ੍ਰਤੀ ਕੁਇੰਟਲ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈੱਸ ਕਾਨਫਰੰਸ ਕਰਕੇ ਕੈਬਨਿਟ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਨੇ ਤੁੜ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵੀ ਵਾਧਾ ਕੀਤਾ ਹੈ।

MSP

ਅਰਹਰ ਦਾਲ (ਤੂਰ) ਦਾ ਘੱਟੋ-ਘੱਟ ਸਮਰਥਨ ਮੁੱਲ ਇਸ ਵਾਰ 6600 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਪਿਛਲੀ ਵਾਰ ਨਾਲੋਂ ਇਸ ਵਾਰ ਐਮਐਸਪੀ ਵਿੱਚ 300 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।

-PTC News

Related Post