ਕੇਂਦਰ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਲਈ ਗਈ ਵਾਪਿਸ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ

By  Shanker Badra November 20th 2020 01:24 PM -- Updated: November 20th 2020 01:31 PM

ਕੇਂਦਰ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਲਈ ਗਈ ਵਾਪਿਸ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ:ਚੰਡੀਗੜ੍ਹ : ਕੇਂਦਰ ਸਰਕਾਰ ਨੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜੈੱਡ ਪਲੱਸ ਸੁਰੱਖਿਆ ਵਾਪਸ ਲੈ ਲਈ ਹੈ। Bikram Majithia ਨੂੰ ਪਿਛਲੇ ਕਈ ਸਾਲ ਤੋਂਸੀ.ਆਈ.ਐਸ.ਐਫ ਦੇ ਜਵਾਨਾਂ ਦੀ (Z Plus security ) ਜੈੱਡ ਪਲੱਸ ਸੁਰੱਖਿਆ ਮਿਲੀ ਹੋਈ ਸੀ ,ਜੋ ਕਿ ਹੁਣ ਕੇਂਦਰ ਸਰਕਾਰ ਨੇ ਵਾਪਸ ਲੈ ਲਈ ਹੈ।

Central government's withdrawal of Z Plus security from senior SAD leader Bikram Majithia ਕੇਂਦਰ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਲਈ ਗਈ ਵਾਪਿਸ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ

ਕੇਂਦਰ ਸਰਕਾਰ ਵੱਲੋਂ ਭੇਜੇ ਇੱਕ ਪੱਤਰ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਬਿਕਰਮ ਸਿੰਘ ਮਜੀਠੀਆਦੀ ਸੁਰੱਖਿਆ ਦਾ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ ਕਿ ਉਨ੍ਹਾਂ ਨੂੰ ਕਿਸ ਕਿਸਮ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਰਾਜਨੀਤਿਕ ਬਦਲਾਖੋਰੀ ਦੀ ਕਾਰਵਾਈ ਦੱਸਿਆ ਹੈ। ਹੁਣ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਸਿਰਫ ਪੰਜਾਬ ਪੁਲਿਸ ਦੇ ਅਧੀਨ ਹੈ।

Central government's withdrawal of Z Plus security from senior SAD leader Bikram Majithia ਕੇਂਦਰ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਲਈ ਗਈ ਵਾਪਿਸ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ

ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਦੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੀ ਬੇਨਤੀ 'ਤੇ ਯੂ.ਏ.ਪੀ ਸਰਕਾਰ ਵੱਲੋਂ 2010 'ਚ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਇਸ ਸੁਰੱਖਿਆ ਤਹਿਤ ਬਿਕਰਮ ਸਿੰਘ ਮਜੀਠੀਆ ਨੂੰ 30-40 ਸੀਆਈਐਸਐਫ ਦੇ ਜਵਾਨ ਅਤੇ ਦੋ ਐਸਕਾਰਟ ਵਾਹਨ ਮੁਹੱਈਆ ਕਰਾਏ ਗਏ ਸਨ ਪਰ ਕੇਂਦਰ ਦੇ ਨਵੇਂ ਆਦੇਸ਼ ਤੋਂ ਬਾਅਦ ਇਹ ਸਾਰੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

Central government's withdrawal of Z Plus security from senior SAD leader Bikram Majithia ਕੇਂਦਰ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਲਈ ਗਈ ਵਾਪਿਸ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ

ਓਧਰ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਇਸ ਫ਼ੈਸਲੇ ਦੀ ਨਿੰਦਾ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ 'ਚ ਖ਼ਰਾਬ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦਿਆਂ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਫ਼ੈਸਲਾ ਗ਼ੈਰ ਲੋਕਤੰਤਰਿਕ ਅਤੇ ਸਿਆਸੀ ਬਦਲਾਖੋਰੀ ਵਾਲਾ ਹੈ। ਉਨ੍ਹਾਂ ਕਿਹਾਬਿਕਰਮ ਸਿੰਘ ਮਜੀਠੀਆ ਨੂੰ ਖ਼ਤਰਾ ਅਜੇ ਵੀ ਬਰਕਰਾਰ ਹੈ।

Central government's withdrawal of Z Plus security from senior SAD leader Bikram Majithia

-PTCNews

Related Post