ਕੇਂਦਰ ਸਰਕਾਰ MSP ਅਨੁਸਾਰ ਜਿਣਸਾਂ ਦੀ ਯਕੀਨੀ ਸਰਕਾਰੀ ਖਰੀਦ ਬੰਦ ਕਰਨਾ ਚਾਹੁੰਦੀ ਹੈ : ਹਰਸਿਮਰਤ ਕੌਰ ਬਾਦਲ

By  Shanker Badra March 10th 2021 09:40 AM -- Updated: March 10th 2021 09:44 AM

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਹੁਣ ਸਪਸ਼ਟ ਹੁੰਦਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਆਉਂਦੇ ਕਣਕ ਦੇ ਸੀਜ਼ਨ ਤੋਂ ਜਿਣਸਾਂ ਦੀ ਐਮ.ਐਸ.ਪੀ ਅਨੁਸਾਰ ਯਕੀਨੀ ਸਰਕਾਰੀ ਖਰੀਦ ਖਤਮ ਕਰਨਾ ਚਾਹੁੰਦੀ ਹੈ ਅਤੇ ਇਸੇ ਲਈ ਉਸਨੂੰ ਖਰੀਦ ਲਈ ਜ਼ਮੀਨ ਦੇ ਰਿਕਾਰਡ ਅਪਲੋਡ ਕਰਨ ਦੀ ਨਵੀਂ ਸ਼ਰਤ ਰੱਖ ਦਿੱਤੀ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਜਿਹਨਾਂ ਨੇ ਐਫ ਸੀ ਆਈ ਵੱਲੋਂ ਕਿਸਾਨਾਂ ਨੁੰ ਸਿੱਧੀ ਅਦਾਇਗੀ ਲਈ ਜ਼ਮੀਨ ਰਿਕਾਰਡ ਦੇ ਵੇਰਵੇ ਮੰਗੇ ਜਾਣ ਬਾਰੇ ਸਵਾਲ ਪੁੱਛਿਆ, ਨੇ ਕਿਹਾ ਕਿ ਇਹ ਪੰਜਾਬ ਦੇ ਕਿਸਾਨਾਂ ਲਈ ਵਿਤਕਰੇ ਭਰਿਆ ਕਦਮ ਹੈ।

Central govt wants to end assured govt procurement on msp : Harsimrat Kaur Badal ਕੇਂਦਰ ਸਰਕਾਰ MSP ਅਨੁਸਾਰ ਜਿਣਸਾਂ ਦੀ ਯਕੀਨੀ ਸਰਕਾਰੀ ਖਰੀਦ ਬੰਦ ਕਰਨਾ ਚਾਹੁੰਦੀ ਹੈ : ਹਰਸਿਮਰਤ ਕੌਰ ਬਾਦਲ

ਪੰਜਾਬ ਦੇ ਕਿਸਾਨਾਂ ਨੇ ਦੇਸ਼ ਵਿਚ ਹਰੀ ਕ੍ਰਾਂਤੀ ਲਿਆਂਦੀ ਤੇ ਦੇਸ਼ ਨੂੰ ਅਨਾਜ ਦੇ ਮਾਮਲੇ ਵਿਚ ਸਰਪਲੱਸ ਬਣਾਇਆ। ਉਹਨਾਂ ਕਿਹਾ ਕਿ ਲੁਕਵਾਂ ਏਜੰਸੀ ਸਿਰਫ ਪੰਜਾਬ ਤੋਂ ਖਰੀਦ ਤੱਕ ਸੀਮਤ ਹੈ ਤੇ ਸਿਰਫ ਪੰਜਾਬ ਦੇ ਹੀ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਅਪਲੋਡ ਕਰਨ ਵਾਸਤੇ ਕਿਹਾ ਗਿਆ ਹੈ। ਸ੍ਰੀਮਤੀ ਬਾਦਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੀ ਇਸ ਮਾਮਲੇ ਵਿਚ ਕੇਂਦਰ ਨਾਲ ਰਲੀ ਹੋਈ ਹੈ। ਉਹਨਾਂ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਕੇਂਦਰੀ ਮੰਤਰੀ ਪਿਯੁਸ਼ ਗੋਇਲ ਨੇ ਕਰ ਦਿੱਤੀ ਹੈ, ਜਿਹਨਾਂ ਨੇ ਉਹ ਦਸਤਾਵੇਜ਼ ਵਿਖਾਇਆ ਹੈ ,ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਤੇ ਖੁਰਾਕ ਤੇ ਸਪਲਾਈ ਮੰਤਰੀ ਨੇ ਪੰਜਾਬ ਤੋਂ  ਕਣਕ ਦੀ ਸਰਕਾਰੀ ਖਰੀਦ ਲਈ ਜ਼ਮੀਨ ਰਿਕਾਰਡ ਅਪਲੋਡ ਕਰਨ ਲਈ ਸਹਿਮਤੀ ਦਿੱਤੀ ਹੈ।

Central govt wants to end assured govt procurement on msp : Harsimrat Kaur Badal ਕੇਂਦਰ ਸਰਕਾਰ MSP ਅਨੁਸਾਰ ਜਿਣਸਾਂ ਦੀ ਯਕੀਨੀ ਸਰਕਾਰੀ ਖਰੀਦ ਬੰਦ ਕਰਨਾ ਚਾਹੁੰਦੀ ਹੈ : ਹਰਸਿਮਰਤ ਕੌਰ ਬਾਦਲ

ਉਹਨਾਂ ਕਿਹਾ ਕਿ ਪੰਜਾਬਰ ਸਕਾਰ ਨੇ ਵੀ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਲਈ ਸਹਿਮਤੀ ਦਿੱਤੀ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਕਾਂਗਰਸ ਸਰਕਾਰ ਨੇ ਖੇਤੀਬਾੜੀ ਆਰਡੀਨੈਂਸਾਂ ਲਈ ਸਹਿਮਤੀ ਦੇ ਕੇ ਪੰਜਾਬ ਦੇ ਕਿਸਾਨਾਂ ਦਾ ਕੇਸ ਖਰਾਬ ਕੀਤਾ ਸੀ ਤੇ ਵਿੱਤ ਮੰਤਰੀ ਨੇ ਆਪ ਇਸ ਮਾਮਲੇ ਵਿਚ ਮੀਟਿੰਗ ਵਿਚ ਸ਼ਮੂਲੀਅਤ ਕੀਤੀ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀਆਂ ਦੀ ਉਸ 7 ਮੈਂਬਰੀ ਕਮੇਟੀ ਦੇ ਮੈਂਬਰ ਸਨ ,ਜਿਸਨੇ ਕਾਲੇ ਕਾਨੂੰਨਾਂ ਲਈ ਸਹਿਮਤੀ ਦਿੱਤੀ ਤੇ ਮੁੱਖ ਮੰਤਰੀਆਂ ਦੀ ਕਮੇਟੀ ਨੇ ਹੀ ਖੇਤੀਬਾੜੀ ਆਰਡੀਨੈਂਸਾਂ ਨੂੰ ਅੰਤਿਮ ਰੂਪ ਦਿੱਤਾ।

Central govt wants to end assured govt procurement on msp : Harsimrat Kaur Badal ਕੇਂਦਰ ਸਰਕਾਰ MSP ਅਨੁਸਾਰ ਜਿਣਸਾਂ ਦੀ ਯਕੀਨੀ ਸਰਕਾਰੀ ਖਰੀਦ ਬੰਦ ਕਰਨਾ ਚਾਹੁੰਦੀ ਹੈ : ਹਰਸਿਮਰਤ ਕੌਰ ਬਾਦਲ

ਬਠਿੰਡਾ ਦੀ ਐਮ.ਪੀ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਵੀ ਕਰੜੇ ਹੱਥੀਂ ਲਿਆ ਤੇ ਉਹਨਾਂ ’ਤੇ ਸਦਨ ਵਿਚ ਝੂਠ ਬੋਲਣ ਦਾ ਦੋਸ਼ ਲਾਇਆ ਤੇ ਕਿਹਾ ਕਿ ਉਹ ਝੂਠ ਬੋਲ ਰਹੇ ਹਨ ਕਿ ਅਕਾਲੀ ਦਲ ਐਫ.ਸੀ.ਆਈ ਵੱਲੋਂ ਬਣਾਏ ਨਵੇਂ ਨਿਯਮਾਂ ਵਿਚ ਧਿਰ ਸੀ। ਉਹਨਾਂ ਕਿਹਾ ਕਿ ਇਹ ਹੋਰ ਕੁਝ ਨਹੀਂ ਬਲਕਿ ਅਕਾਲੀ ਦਲ ਜੋ ਕਿ ਕਿਸਾਨਾਂ ਦੀ ਲੜਾਈ ਲੜ ਰਿਹਾ ਹੈ, ਨੂੰ ਬਦਨਾਮ ਕਰਨ ਦਾ ਯਤਨ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਐਨ.ਡੀ.ਏ ਨਾਲੋਂ ਨਾਅਤਾ ਤੋੜ ਲਿਆ ਸੀ। ਉਹਨਾਂ ਕਿਹਾ ਕਿ ਅਸੀਂ ਤਾਂ ਵਜ਼ਾਰਤ ਵੀ ਛੱਡ ਦਿੱਤੀ। ਉਹਨਾਂ ਕਿਹਾ ਕਿ ਅਸੀਂ ਲੜਾਈ ਲੜਦੇ ਰਹਾਂਗੇ ਤਾਂ ਜੋ ਕਿਸਾਨਾਂ ਨੂੰ ਨਿਆਂ ਮਿਲੇ ਅਤੇ ਐਮ.ਐਸ.ਪੀ ਦੇ ਨਾਲ ਨਾਲ ਸਰਕਾਰੀ ਖਰੀਦ ਬੰਦ ਕਰਨ ਦੇ ਯਤਨਾਂ ਨੂੰ ਹਾਰ ਮਿਲੇ।

-PTCNews

Related Post