ਚੰਡੀਗੜ੍ਹ 'ਚ 1 ਅਪ੍ਰੈਲ ਤੋਂ ਲਾਗੂ ਹੋਣਗੇ ਕੇਂਦਰੀ ਸੇਵਾ ਨਿਯਮ, ਮੁਲਾਜ਼ਮਾਂ ਨੂੰ ਮਿਲੇਗਾ ਇਹ ਲਾਭ

By  Pardeep Singh March 30th 2022 08:40 AM

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਕੇਂਦਰੀ ਸੇਵਾਵਾਂ ਨਿਯਮਾਂ ਲਾਗੂ ਕਰ ਦਿੱਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਿਛਲੇ ਦਿਨੀ ਚੰਡੀਗੜ੍ਹ ਫੇਰੀ ਦੌਰਾਨ ਐਲਾਨ ਕੀਤੇ ਗਏ ਸਨ। ਹੁੁਣ ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਨਵੇਂ ਸਰਵਸ ਰੂਲ ਜਾਰੀ ਕਰਨ ਦਾ ਨੌਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਕੇਦਰ ਸਰਕਾਰ ਦੇ ਚੰਡੀਗੜ੍ਹ ਵਿੱਚ ਜਿਹੜੇ ਨਵੇਂ ਕੇਂਦਰੀ ਸੇਵਾ ਨਿਯਮਾਂ ਦਾ ਐਲਾਨ ਕੀਤਾ ਸੀ ਉਸ ਦਾ ਨੌਟੀਫਿਕੇਸ਼ਨ ਜਾਰੀ ਹੋ ਚੁੱਕਿਆ ਹੈ ਅਤੇ 1 ਅਪ੍ਰੈਲ ਤੋਂ ਨਵੇਂ ਨਿਯਮ ਲਾਗੂ ਹੋਣਗੇ।

ਨਵੇਂ ਕੇਂਦਰੀ ਸੇਵਾ ਨਿਯਮਾਂ ਦੇ ਮੁਲਾਜ਼ਮਾਂ ਨੂੰ ਫਾਇਦੇ:-

1.ਚਾਈਲਡ ਕੇਅਰ ਲੀਵ: ਚੰਡੀਗੜ੍ਹ ਦੇ ਕਰਮਚਾਰੀਆਂ ਨੂੰ ਹੁਣ 2 ਸਾਲ ਦੀ ਚਾਈਲਡ ਕੇਅਰ ਲੀਵ ਮਿਲੇਗੀ। ਪੰਜਾਬ ਦੇ ਨਿਯਮਾਂ ਅਨੁਸਾਰ ਸਿਰਫ਼ ਇੱਕ ਸਾਲ ਦੀ ਛੁੱਟੀ ਮਿਲਦੀ ਸੀ।

2.ਰਿਟਾਇਰਮੈਂਟ: ਨਵੇਂ ਰੂਲ ਮੁਤਾਬਿਕ ਗਰੁੱਪ ਏ ਅਤੇ ਬੀ ਦੀ ਰਿਟਾਇਰਮੈਂਟ 60 ਸਾਲਾਂ ਵਿੱਚ ਹੋਵੇਗੀ। ਪੰਜਾਬ ਸਰਵਿਸ ਰੂਲਜ਼ ਅਨੁਸਾਰ ਸੇਵਾਮੁਕਤੀ 58 ਸਾਲਾਂ ਵਿੱਚ ਹੁੰਦੀ ਹੈ। ਹੁਣ ਇਨ੍ਹਾਂ ਮੁਲਾਜ਼ਮਾਂ ਨੂੰ 2 ਸਾਲ ਹੋਰ ਮਿਲਣਗੇ। ਇਸੇ ਤਰ੍ਹਾਂ ਚੌਥੀ ਜਮਾਤ ਵਿੱਚ ਸੇਵਾਮੁਕਤੀ ਦੀ ਉਮਰ 60 ਤੋਂ ਵਧ ਕੇ 62 ਹੋ ਜਾਵੇਗੀ।

3.ਅਧਿਆਪਕਾਂ ਦਾ ਫਾਇਦਾ: ਚੰਡੀਗੜ੍ਹ ਵਿੱਚ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੇਗੀ। ਆਮ ਕਾਲਜਾਂ ਵਿੱਚ ਸੇਵਾਮੁਕਤੀ 58 ਦੀ ਬਜਾਏ 65 ਸਾਲ ਹੋਵੇਗੀ। ਜਦੋਂ ਕਿ ਤਕਨੀਕੀ ਕਾਲਜਾਂ ਵਿੱਚ ਅਧਿਆਪਕ 60 ਦੀ ਬਜਾਏ 65 ਸਾਲਾਂ ਵਿੱਚ ਸੇਵਾਮੁਕਤ ਹੋ ਜਾਣਗੇ।

4.ਤਨਖਾਹ: ਕਰਮਚਾਰੀਆਂ ਦੀ ਤਨਖਾਹ ਵਿੱਚ 800 ਤੋਂ 2400 ਰੁਪਏ ਦਾ ਵਾਧਾ ਹੋਵੇਗਾ। ਇਸ ਦੇ ਨਾਲ ਹੀ 7ਵਾਂ ਤਨਖਾਹ ਸਕੇਲ ਲਾਗੂ ਹੋਣ ਨਾਲ ਉਨ੍ਹਾਂ ਦੀ ਤਨਖਾਹ ਵਿੱਚ 10 ਤੋਂ 15 ਫੀਸਦੀ ਦਾ ਵਾਧਾ ਹੋਵੇਗਾ। ਚੰਡੀਗੜ੍ਹ ਵਿੱਚ ਇਸ ਵੇਲੇ 6ਵਾਂ ਤਨਖਾਹ ਸਕੇਲ ਲਾਗੂ ਹੈ।

5.ਪੰਜਾਬ 'ਤੇ ਨਿਰਭਰਤਾ ਖਤਮ: ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਹਰ ਹੁਕਮ ਲਈ ਪੰਜਾਬ ਸਰਕਾਰ 'ਤੇ ਨਿਰਭਰ ਰਹਿਣਾ ਪੈਂਦਾ ਸੀ। ਜੇਕਰ ਕੇਂਦਰ ਤੋਂ ਭੱਤੇ ਜਾਂ ਹੋਰ ਲਾਭਾਂ ਲਈ ਹੁਕਮ ਆਉਂਦੇ ਸਨ ਤਾਂ ਪਹਿਲਾਂ ਪੰਜਾਬ ਨੋਟੀਫਿਕੇਸ਼ਨ ਜਾਰੀ ਕਰਦਾ ਸੀ। ਇਸ ਤੋਂ ਬਾਅਦ ਇਹ ਚੰਡੀਗੜ੍ਹ ਵਿੱਚ ਲਾਗੂ ਹੋਵੇਗਾ। ਹੁਣ ਕੇਂਦਰ ਜੋ ਨੋਟੀਫਿਕੇਸ਼ਨ ਕਰੇਗਾ, ਉਹ ਸਿੱਧੇ ਕਰਮਚਾਰੀਆਂ 'ਤੇ ਲਾਗੂ ਹੋਵੇਗਾ।

ਇਹ ਵੀ ਪੜ੍ਹੋ:Petrol-Diesel Prices: ਅੱਜ ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕੀ ਹਨ ਨਵੀਆਂ ਕੀਮਤਾਂ

-PTC News

Related Post