ਸ੍ਰੀ ਅੰਮ੍ਰਿਤਸਰ ਸਾਹਿਬ: ਕੋਰੋਨਾ ਕਾਰਨ ਕੇਂਦਰੀ ਸਿੱਖ ਅਜਾਇਬ ਘਰ ਤੇ ਰੈਫਰੈਂਸ ਲਾਇਬ੍ਰੇਰੀ ਅੱਜ ਤੋਂ ਬੰਦ

By  Jashan A March 21st 2020 05:52 PM

ਸ੍ਰੀ ਅੰਮ੍ਰਿਤਸਰ ਸਾਹਿਬ: ਕੋਰੋਨਾ ਵਾਇਰਸ ਦਾ ਖਤਰਾ ਆਏ ਦਿਨ ਸੂਬੇ ਭਰ 'ਚ ਵਧਦਾ ਜਾ ਰਿਹਾ ਹੈ। ਪੰਜਾਬ 'ਚ ਹੁਣ ਤੱਕ 13 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਜਿਸ ਕਾਰਨ ਸੂਬੇ ਦੇ ਲੋਕਾਂ 'ਚ ਤਰਥੱਲੀ ਮਚੀ ਹੋਈ ਹੈ। ਇਸ ਵਾਇਰਸ ਨਾਲ ਨਜਿੱਠਣ ਲਈ ਸੂਬਾ ਸਰਕਾਰ ਤੇ ਕਮੇਟੀਆਂ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਜਿਸ ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਫੈਸਲਾ ਲੈਂਦਿਆਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਅਤੇ ਰੈਫਰੈਂਸ ਲਾਇਬ੍ਰੇਰੀ ਅੱਜ ਤੋਂ ਬੰਦ ਕਰ ਦਿੱਤੀ ਹੈ। ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸੰਗਤ ਨੂੰ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹ ਫੈਸਲਾ ਲਿਆ ਹੈ।

ਹੋਰ ਪੜ੍ਹੋ: ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ, ਸ੍ਰੀ ਹਰਿਮੰਦਰ ਸਾਹਿਬ ਵਿਖੇ ਲਾਇਆ ਵਿਸ਼ੇਸ਼ ਕਾਊਂਟਰ

ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ 9 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ ਨਵਾਂ ਸ਼ਹਿਰ ਦੇ ਪਿੰਡ ਪਾਠਲਾਵਾਂ ‘ਚ 70 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ।ਤਾਜ਼ਾ ਅੰਕੜਿਆਂ ਮੁਤਾਬਕ ਮੁਹਾਲੀ ਤੋਂ 4 ਕੇਸ ਅਤੇ ਚੰਡੀਗੜ੍ਹ ਤੋਂ 5 ਲੋਕਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ।

-PTC News

Related Post